John 6:69
ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰੱਖ ਹੈਂ।”
John 6:69 in Other Translations
King James Version (KJV)
And we believe and are sure that thou art that Christ, the Son of the living God.
American Standard Version (ASV)
And we have believed and know that thou art the Holy One of God.
Bible in Basic English (BBE)
And we have faith and are certain that you are the Holy One of God.
Darby English Bible (DBY)
and we have believed and known that thou art the holy one of God.
World English Bible (WEB)
We have come to believe and know that you are the Christ, the Son of the living God."
Young's Literal Translation (YLT)
and we have believed, and we have known, that thou art the Christ, the Son of the living God.'
| And | καὶ | kai | kay |
| we | ἡμεῖς | hēmeis | ay-MEES |
| believe | πεπιστεύκαμεν | pepisteukamen | pay-pee-STAYF-ka-mane |
| and | καὶ | kai | kay |
| are sure | ἐγνώκαμεν | egnōkamen | ay-GNOH-ka-mane |
| that | ὅτι | hoti | OH-tee |
| thou | σὺ | sy | syoo |
| art | εἶ | ei | ee |
| that | ὁ | ho | oh |
| Christ, | Χριστὸς | christos | hree-STOSE |
| the | ὁ | ho | oh |
| Son | υἱὸς | huios | yoo-OSE |
| of the | τοῦ | tou | too |
| living | θεοῦ | theou | thay-OO |
| τοῦ | tou | too | |
| God. | ζῶντος | zōntos | ZONE-tose |
Cross Reference
ਲੋਕਾ 9:20
ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”
ਮਰਕੁਸ 8:29
ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”
ਯੂਹੰਨਾ 11:27
ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।”
ਯੂਹੰਨਾ 1:41
ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)
੧ ਯੂਹੰਨਾ 5:20
ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ।
੧ ਯੂਹੰਨਾ 5:1
ਪਰਮੇਸ਼ੁਰ ਦੇ ਬੱਚੇ ਦੁਨੀਆਂ ਨੂੰ ਜਿੱਤ ਲੈਂਦੇ ਹਨ ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ।
ਰੋਮੀਆਂ 1:3
ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ।
ਰਸੂਲਾਂ ਦੇ ਕਰਤੱਬ 8:36
ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”
ਯੂਹੰਨਾ 20:31
ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।
ਯੂਹੰਨਾ 20:28
ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
ਯੂਹੰਨਾ 1:45
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
ਯੂਹੰਨਾ 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
ਮਰਕੁਸ 1:24
“ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”
ਮਰਕੁਸ 1:1
ਯਿਸੂ ਦਾ ਆਗਮਨ ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਆਰੰਭ:
ਮੱਤੀ 16:16
ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”