ਯਵਨਾਹ 4:5
ਯੂਨਾਹ ਅਜੇ ਵੀ ਇਸ ਸਭ ਕਾਸੇ ਬਾਰੇ ਗੁੱਸੇ ਸੀ, ਇਸ ਲਈ ਉਹ ਸ਼ਹਿਰੋ ਬਾਹਰ ਚੱਲਾ ਗਿਆ। ਉਹ ਸ਼ਹਿਰ ਦੇ ਪੂਰਬੀ ਹਿੱਸੇ ਦੇ ਨੇੜੇ ਇੱਕ ਸਥਾਨ ਤੇ ਚੱਲਾ ਗਿਆ। ਉੱਥੇ ਉਸ ਨੇ ਆਪਣੇ ਲਈ ਇੱਕ ਸ਼ਰਣ ਸਥਾਨ ਬਣਾਇਆ ਅਤੇ ਉਸ ਛਾਂ ਹੇਠਾਂ ਇਹ ਵੇਖਣ ਦੇ ਇੰਤਜਾਰ ਵਿੱਚ ਬੈਠ ਗਿਆ ਕਿ ਸ਼ਹਿਰ ਨਾਲ ਕੀ ਵਾਪਰੇਗਾ।
So Jonah | וַיֵּצֵ֤א | wayyēṣēʾ | va-yay-TSAY |
went out | יוֹנָה֙ | yônāh | yoh-NA |
of | מִן | min | meen |
city, the | הָעִ֔יר | hāʿîr | ha-EER |
and sat | וַיֵּ֖שֶׁב | wayyēšeb | va-YAY-shev |
side east the on | מִקֶּ֣דֶם | miqqedem | mee-KEH-dem |
of the city, | לָעִ֑יר | lāʿîr | la-EER |
and there | וַיַּעַשׂ֩ | wayyaʿaś | va-ya-AS |
made | ל֨וֹ | lô | loh |
booth, a him | שָׁ֜ם | šām | shahm |
and sat | סֻכָּ֗ה | sukkâ | soo-KA |
under | וַיֵּ֤שֶׁב | wayyēšeb | va-YAY-shev |
shadow, the in it | תַּחְתֶּ֙יהָ֙ | taḥtêhā | tahk-TAY-HA |
till | בַּצֵּ֔ל | baṣṣēl | ba-TSALE |
see might he | עַ֚ד | ʿad | ad |
what | אֲשֶׁ֣ר | ʾăšer | uh-SHER |
would become | יִרְאֶ֔ה | yirʾe | yeer-EH |
of the city. | מַה | ma | ma |
יִּהְיֶ֖ה | yihye | yee-YEH | |
בָּעִֽיר׃ | bāʿîr | ba-EER |
Cross Reference
੧ ਸਲਾਤੀਨ 19:9
ਉੱਥੇ ਏਲੀਯਾਹ ਇੱਕ ਗੁਫ਼ਾ ਵਿੱਚ ਸਾਰੀ ਰਾਤ ਟਿਕਿਆ। ਤਦ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਹੇ ਏਲੀਯਾਹ, ਤੂੰ ਇੱਥੇ ਕੀ ਕਰਦਾ ਹੈਂ?”
੧ ਸਲਾਤੀਨ 19:13
ਜਦੋਂ ਏਲੀਯਾਹ ਨੇ ਆਵਾਜ਼ ਸੁਣੀ, ਉਸ ਨੇ ਆਪਣਾ ਚਿਹਰਾ ਢੱਕਣ ਲਈ ਆਪਣੇ ਚੋਲੇ ਦਾ ਇਸਤੇਮਾਲ ਕੀਤਾ। ਫ਼ੇਰ ਉਹ ਗਿਆ ਅਤੇ ਗੁਫ਼ਾ ਦੇ ਪ੍ਰਵੇਸ਼ ਤੇ ਖਲੋ ਗਿਆ। ਫ਼ਿਰ ਇੱਕ ਆਵਾਜ਼ ਨੇ ਉਸ ਨੂੰ ਆਖਿਆ, “ਏਲੀਯਾਹ, ਤੂੰ ਇੱਥੇ ਕਿਉਂ ਹੈਂ?”
ਪੈਦਾਇਸ਼ 19:27
ਉਸ ਦਿਨ ਸਵੇਰੇ-ਸਵੇਰੇ ਅਬਰਾਹਾਮ ਉੱਠ ਪਿਆ ਅਤੇ ਉਸ ਥਾਂ ਤੇ ਗਿਆ ਜਿੱਥੇ ਉਹ ਯਹੋਵਾਹ ਦੇ ਸਨਮੁੱਖ ਖਲੋਤਾ ਸੀ।
ਯਸਈਆਹ 57:17
ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।
ਯਰਮਿਆਹ 17:15
ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?”
ਯਰਮਿਆਹ 20:9
ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ। ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।” ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ! ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ! ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ। ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ।
ਯਵਨਾਹ 1:5
ਜਹਾਜ਼ਰਾਨ ਬੇੜੇ ਨੂੰ ਡੁੱਬਣ ਤੋਂ ਬਚਾਉਣ ਖਾਤਰ, ਇਸ ਵਿੱਚਲੇ ਭਾਰ ਨੂੰ ਹਲਕਾ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਇਸ ਵਿੱਚਲਾ ਲਦਿਆ ਸਾਮਾਨ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਉਹ ਇੰਨੇ ਭੈਭੀਤ ਸਨ ਕਿ ਉਨ੍ਹਾਂ ਨੇ ਆਪੋ-ਆਪਣੇ ਦੇਵਤਿਆਂ ਨੂੰ ਪੂਜਣਾ ਸ਼ੁਰੂ ਕਰ ਦਿੱਤਾ, ਹਰ ਆਦਮੀ ਆਪਣੇ ਦੇਵਤੇ ਅੱਗੇ ਚੀਕਿਆ। ਪਰ ਯੂਨਾਹ ਹੇਠਾਂ ਬੇੜੇ ਦੇ ਅੰਦਰਲੇ ਹਿੱਸੇ ਵਿੱਚ ਚੱਲਾ ਗਿਆ ਅਤੇ ਸੌਂ ਗਿਆ।
ਲੋਕਾ 19:41
ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।