Joshua 11:15
ਬਹੁਤ ਪਹਿਲਾਂ ਯਹੋਵਾਹ ਨੇ ਆਪਣੇ ਸੇਵਕ ਮੂਸਾ ਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਸੀ। ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ। ਇਸ ਲਈ ਯਹੋਸ਼ੁਆ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ। ਯਹੋਸ਼ੁਆ ਨੇ ਉਹ ਹਰ ਗੱਲ ਕੀਤੀ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
Joshua 11:15 in Other Translations
King James Version (KJV)
As the LORD commanded Moses his servant, so did Moses command Joshua, and so did Joshua; he left nothing undone of all that the LORD commanded Moses.
American Standard Version (ASV)
As Jehovah commanded Moses his servant, so did Moses command Joshua: and so did Joshua; he left nothing undone of all that Jehovah commanded Moses.
Bible in Basic English (BBE)
As the Lord had given orders to Moses his servant, so Moses gave orders to Joshua, and so Joshua did; every order which the Lord had given to Moses was done.
Darby English Bible (DBY)
As Jehovah had commanded Moses his servant, so did Moses command Joshua, and so did Joshua: he let nothing fail of all that Jehovah had commanded Moses.
Webster's Bible (WBT)
As the LORD commanded Moses his servant, so did Moses command Joshua, and so did Joshua: he left nothing undone of all that the LORD commanded Moses.
World English Bible (WEB)
As Yahweh commanded Moses his servant, so did Moses command Joshua: and so did Joshua; he left nothing undone of all that Yahweh commanded Moses.
Young's Literal Translation (YLT)
As Jehovah commanded Moses His servant, so did Moses command Joshua, and so hath Joshua done; he hath not turned aside a thing of all that Jehovah commanded Moses.
| As | כַּֽאֲשֶׁ֨ר | kaʾăšer | ka-uh-SHER |
| the Lord | צִוָּ֤ה | ṣiwwâ | tsee-WA |
| commanded | יְהוָה֙ | yĕhwāh | yeh-VA |
| אֶת | ʾet | et | |
| Moses | מֹשֶׁ֣ה | mōše | moh-SHEH |
| servant, his | עַבְדּ֔וֹ | ʿabdô | av-DOH |
| so | כֵּן | kēn | kane |
| did Moses | צִוָּ֥ה | ṣiwwâ | tsee-WA |
| command | מֹשֶׁ֖ה | mōše | moh-SHEH |
| אֶת | ʾet | et | |
| Joshua, | יְהוֹשֻׁ֑עַ | yĕhôšuaʿ | yeh-hoh-SHOO-ah |
| so and | וְכֵן֙ | wĕkēn | veh-HANE |
| did | עָשָׂ֣ה | ʿāśâ | ah-SA |
| Joshua; | יְהוֹשֻׁ֔עַ | yĕhôšuaʿ | yeh-hoh-SHOO-ah |
| he left | לֹֽא | lōʾ | loh |
| nothing | הֵסִ֣יר | hēsîr | hay-SEER |
| undone | דָּבָ֔ר | dābār | da-VAHR |
| all of | מִכֹּ֛ל | mikkōl | mee-KOLE |
| that | אֲשֶׁר | ʾăšer | uh-SHER |
| the Lord | צִוָּ֥ה | ṣiwwâ | tsee-WA |
| commanded | יְהוָ֖ה | yĕhwâ | yeh-VA |
| אֶת | ʾet | et | |
| Moses. | מֹשֶֽׁה׃ | mōše | moh-SHEH |
Cross Reference
ਯਸ਼ਵਾ 1:7
ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।
ਅਸਤਸਨਾ 7:2
ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ।
ਖ਼ਰੋਜ 34:11
ਉਨ੍ਹਾਂ ਗੱਲਾਂ ਨੂੰ ਮੰਨੋ ਜਿਨ੍ਹਾਂ ਦਾ ਅੱਜ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਅਤੇ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੀ ਧਰਤੀ ਤੋਂ ਚੱਲੇ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਅਮੋਰੀਆਂ, ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਧੱਕ ਦਿਆਂਗਾ।
ਰਸੂਲਾਂ ਦੇ ਕਰਤੱਬ 20:27
ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦੱਸਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।
ਰਸੂਲਾਂ ਦੇ ਕਰਤੱਬ 20:20
ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਹਮਣੇ ਯਿਸੂ ਬਾਰੇ ਖੁਸ਼ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿੱਖਾਇਆ।
ਲੋਕਾ 11:42
“ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।
ਮੱਤੀ 23:23
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।
੨ ਤਵਾਰੀਖ਼ 30:12
ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ।
੧ ਸਮੋਈਲ 15:19
ਤੂੰ ਯਹੋਵਾਹ ਦੀ ਗੱਲ ਕਿਉਂ ਨਹੀਂ ਮੰਨੀ? ਤੂੰ ਲੁੱਟ ਲੈਣ ਦੀ ਜਲਦੀ ਕਿਉਂ ਕੀਤੀ, ਜਿਸ ਨੂੰ ਕਰਨਾ ਪਰਮੇਸ਼ੁਰ ਬਦੀ ਸਮਝਦਾ ਹੈ।”
੧ ਸਮੋਈਲ 15:11
ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।” ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।
੧ ਸਮੋਈਲ 15:8
ਅਮਾਲੇਕੀਆਂ ਦਾ ਰਾਜਾ ਅਗਾਗ ਸੀ। ਸ਼ਾਊਲ ਨੇ ਉਸ ਨੂੰ ਜਿਉਂਦਾ ਫ਼ੜ ਲਿਆ। ਸ਼ਾਊਲ ਨੇ ਅਗਾਗ ਨੂੰ ਤਾਂ ਜਿਉਂਦੇ ਰਹਿਣ ਦਿੱਤਾ ਪਰ ਉਸ ਨੇ ਉਸਦੀ ਸੈਨਾ ਦੇ ਸਾਰੇ ਸਿਪਾਹੀ ਮਾਰ ਸੁੱਟੇ।
੧ ਸਮੋਈਲ 15:1
ਸ਼ਾਊਲ ਦਾ ਅਮਾਲੇਕੀਆਂ ਨੂੰ ਨਾਸ਼ ਕਰਨਾ ਇੱਕ ਦਿਨ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਨੂੰ ਯਹੋਵਾਹ ਨੇ ਭੇਜਿਆ ਕਿ ਮੈਂ ਤੈਨੂੰ ਮਸਹ ਕਰਾਂ, ਉਹ ਇਸ ਲਈ ਕਿ ਤੂੰ ਉਸ ਦੇ ਲੋਕਾਂ ਦਾ ਪਾਤਸ਼ਾਹ ਬਣੇ। ਸੋ ਹੁਣ ਯਹੋਵਾਹ ਦਾ ਬਚਨ ਸੁਣ।
ਯਸ਼ਵਾ 11:12
ਯਹੋਸ਼ੁਆ ਨੇ ਇਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਮਾਰ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾਂ ਦੀ ਹਰ ਚੀਜ਼ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ। ਉਸ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦੇ ਸੇਵਕ ਮੂਸਾ ਨੇ ਆਦੇਸ਼ ਦਿੱਤਾ ਸੀ।
ਅਸਤਸਨਾ 31:7
ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਸੱਦਿਆ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਹਨ ਜਦੋਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਤਕੜਾ ਅਤੇ ਬਹਾਦਰ ਬਣੀ। ਤੂੰ ਇਨ੍ਹਾਂ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸਦਾ ਯਹੋਵਾਹ ਨੇ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਤੂੰ ਇਨ੍ਹਾਂ ਦੀ ਇਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਮਦਦ ਕਰੇਗਾ।
ਅਸਤਸਨਾ 12:32
“ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।
ਅਸਤਸਨਾ 4:5
“ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸੱਕੋਂ ਜਿੱਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ।
ਅਸਤਸਨਾ 4:2
ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।
ਖ਼ਰੋਜ 39:42
ਇਸਰਾਏਲ ਦੇ ਲੋਕਾਂ ਨੇ ਇਹ ਸਾਰਾ ਕੰਮ ਬਿਲਕੁਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।