Joshua 8:2
ਤੁਸੀਂ ਅਈ ਅਤੇ ਉਸ ਦੇ ਰਾਜੇ ਨਾਲ ਉਹੀ ਸਲੂਕ ਕਰੋਂਗੇ ਜਿਹੜਾ ਤੁਸੀਂ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਸਿਰਫ਼ ਇਸ ਵਾਰੀ ਤੁਸੀਂ ਸਾਰੀ ਦੌਲਤ ਨੂੰ ਅਤੇ ਸਾਰੇ ਪਸ਼ੂਆਂ ਨੂੰ ਆਪਣੇ ਲਈ ਰੱਖ ਸੱਕਦੇ ਹੋ। ਤੁਸੀਂ ਦੌਲਤ ਨੂੰ ਆਪਣੇ ਲੋਕਾਂ ਵਿੱਚ ਵੰਡ ਦਿਉਂਗੇ। ਹੁਣ, ਆਪਣੇ ਕੁਝ ਸਿਪਾਹੀਆਂ ਨੂੰ ਸ਼ਹਿਰ ਦੇ ਪਿੱਛੇ ਛੁਪ ਜਾਣ ਲਈ ਆਖੋ।”
Joshua 8:2 in Other Translations
King James Version (KJV)
And thou shalt do to Ai and her king as thou didst unto Jericho and her king: only the spoil thereof, and the cattle thereof, shall ye take for a prey unto yourselves: lay thee an ambush for the city behind it.
American Standard Version (ASV)
And thou shalt do to Ai and her king as thou didst unto Jericho and her king: only the spoil thereof, and the cattle thereof, shall ye take for a prey unto yourselves: set thee an ambush for the city behind it.
Bible in Basic English (BBE)
And you are to do to Ai and its king as you did to Jericho and its king: but their goods and their cattle you may take for yourselves: let a secret force be stationed to make a surprise attack on the town from the back.
Darby English Bible (DBY)
And thou shalt do to Ai and to its king as thou didst to Jericho and to its king; only, the spoil thereof and the cattle thereof shall ye take as prey for yourselves. Set an ambush against the city behind it.
Webster's Bible (WBT)
And thou shalt do to Ai and her king, as thou didst to Jericho and her king: only its spoil, and its cattle, shall ye take for a prey to yourselves: lay thee an ambush for the city behind it.
World English Bible (WEB)
You shall do to Ai and her king as you did to Jericho and her king: only the spoil of it, and the cattle of it, shall you take for a prey to yourselves: set you an ambush for the city behind it.
Young's Literal Translation (YLT)
and thou hast done to Ai and to her king as thou hast done to Jericho and to her king; only, its spoil and its cattle ye spoil for yourselves; set for thee an ambush for the city at its rear.'
| And thou shalt do | וְעָשִׂ֨יתָ | wĕʿāśîtā | veh-ah-SEE-ta |
| Ai to | לָעַ֜י | lāʿay | la-AI |
| and her king | וּלְמַלְכָּ֗הּ | ûlĕmalkāh | oo-leh-mahl-KA |
| as | כַּֽאֲשֶׁ֨ר | kaʾăšer | ka-uh-SHER |
| didst thou | עָשִׂ֤יתָ | ʿāśîtā | ah-SEE-ta |
| unto Jericho | לִֽירִיחוֹ֙ | lîrîḥô | lee-ree-HOH |
| king: her and | וּלְמַלְכָּ֔הּ | ûlĕmalkāh | oo-leh-mahl-KA |
| only | רַק | raq | rahk |
| the spoil | שְׁלָלָ֥הּ | šĕlālāh | sheh-la-LA |
| cattle the and thereof, | וּבְהֶמְתָּ֖הּ | ûbĕhemtāh | oo-veh-hem-TA |
| prey a for take ye shall thereof, | תָּבֹ֣זּוּ | tābōzzû | ta-VOH-zoo |
| lay yourselves: unto | לָכֶ֑ם | lākem | la-HEM |
| thee an ambush | שִׂים | śîm | seem |
| for the city | לְךָ֥ | lĕkā | leh-HA |
| behind | אֹרֵ֛ב | ʾōrēb | oh-RAVE |
| it. | לָעִ֖יר | lāʿîr | la-EER |
| מֵאַֽחֲרֶֽיהָ׃ | mēʾaḥărêhā | may-AH-huh-RAY-ha |
Cross Reference
ਅਸਤਸਨਾ 20:14
ਪਰ ਤੁਸੀਂ ਔਰਤਾਂ, ਬੱਚਿਆਂ, ਗਾਵਾਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸੱਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸੱਕਦੇ ਹੋ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ।
ਅਮਸਾਲ 13:22
ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
੨ ਤਵਾਰੀਖ਼ 20:22
ਜਦੋਂ ਉਹ ਯਹੋਵਾਹ ਦੀਆਂ ਉਸਤਤਾਂ ਗਾਉਣ ਲੱਗੇ, ਤਾਂ ਯਹੋਵਾਹ ਨੇ ਅੰਮੋਨੀਆਂ, ਮੋਆਬੀਆਂ ਅਤੇ ਸਈਰ ਪਰਬਤ ਦੇ ਲੋਕਾਂ ਉੱਪਰ ਜਿਹੜੇ ਯਹੂਦਾਹ ਤੇ ਹਮਲਾ ਕਰਨ ਲਈ ਆ ਰਹੇ ਸਨ, ਘਾਤ ਲਗਾ ਲਈ, ਤਾਂ ਜੋ ਸਾਰੀਆਂ ਫ਼ੌਜਾਂ ਹਾਰ ਗਈਆਂ।
ਯਸ਼ਵਾ 6:21
ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉੱਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁੱਢਿਆਂ ਨੂੰ ਜਵਾਨ ਔਰਤਾ ਅਤੇ ਬੁੱਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।
ਅੱਯੂਬ 27:16
ਇੱਕ ਬਦ ਆਦਮੀ ਨੂੰ ਚਾਂਦੀ ਦਾ ਇੱਕ ਅਜਿਹਾ ਢੇਰ ਮਿਲ ਸੱਕਦਾ ਜੋ ਉਸ ਲਈ ਗੰਦਗੀ ਵਾਂਗ ਹੋਵੇ। ਉਸ ਕੋਲ ਇੰਨੇ ਕੱਪੜੇ ਹੋ ਸੱਕਦੇ ਹਨ ਜੋ ਉਸ ਲਈ ਮਿੱਟੀ ਦੇ ਢੇਰਾਂ ਵਾਂਗ ਹੋਣ।
ਜ਼ਬੂਰ 39:6
ਸਾਡਾ ਜੀਵਨ, ਸ਼ੀਸ਼ੇ ਵਿੱਚਲੇ ਇੱਕ ਅਕਸ ਵਰਗਾ ਹੈ। ਅਸੀਂ ਜੀਵਨ ਵਿੱਚ ਚੀਜ਼ਾਂ ਪਿੱਛੇ ਭੱਜਦੇ ਹਾਂ ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿੱਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ।
ਅਮਸਾਲ 28:20
ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।
ਯਰਮਿਆਹ 17:11
ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸ ਨੇ ਨਹੀਂ ਦਿੱਤਾ ਹੁੰਦਾ। ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ। ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ। ਅਤੇ ਜੀਵਨ ਦੇ ਅੰਤ ਉੱਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।”
ਯਰਮਿਆਹ 51:12
ਬਾਬਲ ਦੀਆਂ ਕੰਧਾਂ ਦੇ ਖਿਲਾਫ਼ ਝੰਡਾ ਚੁੱਕੋ। ਹੋਰ ਗਾਰਦ ਲਿਆਵੋ। ਪਹਿਰੇਦਾਰਾਂ ਨੂੰ ਉਨ੍ਹ ਦੀਆਂ ਥਾਵਾਂ ਉੱਤੇ ਤੈਨਾਤ ਕਰ ਦਿਓ। ਗੁਪਤ ਹਮਲੇ ਲਈ ਤਿਆਰ ਹੋ ਜਾਵੋ। ਯਹੋਵਾਹ ਓਹੀ ਕਰੇਗਾ, ਜਿਸ ਦੀ ਉਸ ਨੇ ਵਿਉਂਤ ਬਣਾਈ ਹੈ। ਉਹ ਉਹੀ ਕਰੇਗਾ, ਜੋ ਉਸ ਨੇ ਆਖਿਆ ਸੀ ਕਿ ਉਹ ਬਾਬਲ ਦੇ ਲੋਕਾਂ ਵਿਰੁੱਧ ਕਰੇਗਾ।
ਲੋਕਾ 12:20
“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
੨ ਤਵਾਰੀਖ਼ 13:13
ਪਰ ਯਾਰਾਬੁਆਮ ਨੇ ਅਬੀਯਾਹ ਦੀ ਫ਼ੌਜ ਦੇ ਪਿੱਛੇ ਚੋਰੀ-ਛੁੱਪੇ ਸਿਪਾਹੀਆਂ ਦਾ ਇੱਕ ਟੋਲਾ ਭੇਜ ਦਿੱਤਾ, ਸੋ ਉਸਦੀ ਫ਼ੌਜ ਅਬੀਯਾਹ ਦੀ ਫ਼ੌਜ ਦੇ ਸਾਹਮਣੇ ਸੀ ਅਤੇ ਯਾਰਾਬੁਆਮ ਦੇ ਛੁੱਪੇ ਹੋਏ ਸੈਨਿਕ ਅਬੀਯਾਹ ਦੀ ਫ਼ੌਜ ਦੇ ਪਿੱਛੇ ਸਨ।
ਕਜ਼ਾૃ 20:29
ਫ਼ੇਰ ਇਸੜਏਲ ਦੀ ਫ਼ੌਜ ਨੇ ਕੁਝ ਆਦਮੀ ਗਿਬਆਹ ਸ਼ਹਿਰ ਦੇ ਦੁਆਲੇ ਛੁਪਾ ਦਿੱਤੇ।
ਯਸ਼ਵਾ 8:7
ਫ਼ੇਰ ਤੁਹਾਨੂੰ ਆਪਣੀ ਛੁਪਣਗਾਹ ਤੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਜਿੱਤਣ ਦੀ ਸ਼ਕਤੀ ਦੇਵੇਗਾ।
ਯਸ਼ਵਾ 8:9
ਫ਼ੇਰ ਯਹੋਸ਼ੁਆ ਨੇ ਉਨ੍ਹਾਂ ਆਦਮੀਆਂ ਨੂੰ ਉਨ੍ਹਾਂ ਦੀ ਛੁਪਣਗਾਹ ਵੱਲ ਭੇਜ ਦਿੱਤਾ ਅਤੇ ਇੰਤਜ਼ਾਰ ਕਰਨ ਲੱਗਾ। ਉਹ ਬੈਤਏਲ ਅਤੇ ਅਈ ਦੇ ਵਿੱਚਕਾਰ ਦੀ ਥਾਂ ਉੱਤੇ ਚੱਲੇ ਗਏ। ਇਹ ਅਈ ਦੇ ਪੱਛਮ ਵੱਲ ਸੀ। ਅਤੇ ਯਹੋਸ਼ੁਆ ਆਪਣੇ ਲੋਕਾਂ ਨਾਲ ਰਾਤ ਭਰ ਠਹਿਰਿਆ।
ਯਸ਼ਵਾ 8:12
ਫ਼ੇਰ ਯਹੋਸ਼ੁਆ ਨੇ ਤਕਰੀਬਨ 5,000 ਆਦਮੀ ਚੁਣੇ। ਯਹੋਸ਼ੁਆ ਨੇ ਇਨ੍ਹਾਂ ਆਦਮੀਆਂ ਨੂੰ ਸ਼ਹਿਰ ਦੇ ਪੱਛਮ ਵਾਲੇ ਪਾਸੇ ਬੈਤਏਲ ਅਤੇ ਅਈ ਦੇ ਵਿੱਚਕਾਰ ਜਾਕੇ ਛੁਪ ਜਾਣ ਲਈ ਭੇਜ ਦਿੱਤਾ।
ਯਸ਼ਵਾ 8:14
ਬਾਦ ਵਿੱਚ, ਅਈ ਦੇ ਰਾਜੇ ਨੇ ਇਸਰਾਏਲ ਦੀ ਫ਼ੌਜ ਨੂੰ ਦੇਖਿਆ। ਰਾਜਾ ਅਤੇ ਉਸ ਦੇ ਬੰਦੇ ਇਸਰਾਏਲ ਦੀ ਫ਼ੌਜ ਨਾਲ ਲੜਨ ਲਈ ਕਾਹਲੀ ਨਾਲ ਬਾਹਰ ਆਏ। ਅਈ ਦਾ ਰਾਜਾ ਸ਼ਹਿਰ ਦੇ ਪੂਰਬ ਵਾਲੇ ਪਾਸੇ ਯਰਦਨ ਵਾਦੀ ਵੱਲ ਗਿਆ, ਇਸ ਲਈ ਉਸ ਨੇ ਸ਼ਹਿਰ ਦੇ ਪਿੱਛੇ ਛੁੱਪੇ ਹੋਏ ਸਿਪਾਹੀਆਂ ਨੂੰ ਨਹੀਂ ਦੇਖਿਆ।
ਯਸ਼ਵਾ 8:19
ਜਿਹੜੇ ਇਸਰਾਏਲ ਦੇ ਆਦਮੀ ਛੁੱਪੇ ਹੋਏ ਸਨ ਉਨ੍ਹਾਂ ਨੇ ਇਸ ਨੂੰ ਦੇਖ ਲਿਆ। ਉਹ ਕਾਹਲੀ ਨਾਲ ਆਪਣੀ ਛੁਪਣਗਾਹ ਵਿੱਚੋਂ ਬਾਹਰ ਨਿਕਲ ਆਏ ਅਤੇ ਸ਼ਹਿਰ ਵੱਲ ਭੱਜੇ। ਉਹ ਸ਼ਹਿਰ ਵਿੱਚ ਦਾਖਲ ਹੋ ਗਏ ਅਤੇ ਇਸ ਉੱਤੇ ਕਾਬੂ ਪਾ ਲਿਆ। ਫ਼ੇਰ ਸਿਪਾਹੀਆਂ ਨੇ ਸ਼ਹਿਰ ਨੂੰ ਅੱਗ ਲਾਕੇ ਸਾੜਨਾ ਸ਼ੁਰੂ ਕਰ ਦਿੱਤਾ।
ਯਸ਼ਵਾ 8:24
ਲੜਾਈ ਦਾ ਵੇਰਵਾ ਲੜਾਈ ਸਮੇਂ, ਇਸਰਾਏਲ ਦੀ ਫ਼ੌਜ ਨੇ ਅਈ ਦੇ ਆਦਮੀਆਂ ਦਾ ਖੇਤਾਂ ਅਤੇ ਮਾਰੂਥਲ ਵਿੱਚ ਪਿੱਛਾ ਕੀਤਾ। ਇਸ ਲਈ ਇਸਰਾਏਲ ਦੀ ਫ਼ੌਜ ਨੇ ਅਈ ਦੇ ਸਾਰੇ ਆਦਮੀਆਂ ਨੂੰ ਖੇਤਾਂ ਅਤੇ ਮਾਰੂਥਲ ਅੰਦਰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਆਦਮੀ ਅਈ ਵਾਪਸ ਪਰਤ ਆਏ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਹਾਲੇ ਵੀ ਸ਼ਹਿਰ ਵਿੱਚ ਜਿਉਂਦੇ ਰਹਿ ਗਏ ਸਨ।
ਯਸ਼ਵਾ 8:27
ਇਸਰਾਏਲ ਦੇ ਲੋਕਾਂ ਨੇ ਸ਼ਹਿਰ ਦੇ ਪਸ਼ੂਆਂ ਅਤੇ ਹਰੇਕ ਚੀਜ਼ ਨੂੰ ਆਪਣੇ ਲਈ ਰੱਖ ਲਿਆ। ਉਹੀ ਗੱਲ ਸੀ ਜਿਹੜੀ ਯਹੋਵਾਹ ਨੇ ਆਖੀ ਸੀ ਕਿ ਉਹ ਕਰ ਸੱਕਦੇ ਹਨ। ਜਦੋਂ ਉਸ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤੇ ਸਨ।
ਯਸ਼ਵਾ 10:1
ਉਹ ਦਿਨ ਜਦੋਂ ਸੂਰਜ ਠਹਿਰ ਗਿਆ ਇਸ ਵੇਲੇ ਅਦੋਨੀ ਸਦਕ ਯਰੂਸ਼ਲਮ ਦਾ ਰਾਜਾ ਸੀ। ਇਸ ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਅਈ ਨੂੰ ਹਰਾ ਦਿੱਤਾ ਸੀ ਅਤੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਵੀ ਅਜਿਹਾ ਹੀ ਕੀਤਾ ਸੀ। ਰਾਜੇ ਨੂੰ ਇਹ ਵੀ ਪਤਾ ਲੱਗਿਆ ਕਿ ਗਿਬਓਨ ਦੇ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਅਤੇ ਉਹ ਲੋਕ ਯਰੂਸ਼ਲਮ ਦੇ ਬਹੁਤ ਨਜ਼ਦੀਕ ਰਹਿੰਦੇ ਸਨ।
ਯਸ਼ਵਾ 10:28
ਉਸ ਦਿਨ ਯਹੋਸ਼ੁਆ ਨੇ ਮੱਕੇਦਾਹ ਨੂੰ ਹਰਾਇਆ। ਯਹੋਸ਼ੁਆ ਨੇ ਉਸ ਸ਼ਹਿਰ ਦੇ ਰਾਜੇ ਅਤੇ ਲੋਕਾਂ ਨੂੰ ਮਾਰ ਦਿੱਤਾ। ਉੱਥੇ ਕੋਈ ਵੀ ਜਿਉਂਦਾ ਨਹੀਂ ਬਚਿਆ। ਯਹੋਸ਼ੁਆ ਨੇ ਮੱਕੇਦਾਹ ਦੇ ਰਾਜੇ ਨਾਲ ਵੀ ਉਹੀ ਕੁਝ ਕੀਤਾ ਜਿਹੜਾ ਉਸ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
ਅਸਤਸਨਾ 3:2
ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈਭੀਤ ਨਾ ਹੋਵੋ। ਮੈਂ ਉਸ ਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸ ਦੇ ਸਮੂਹ ਲੋਕਾਂ ਅਤੇ ਉਸਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸ ਨੂੰ ਉਸੇ ਤਰ੍ਹਾਂ ਹਰਾ ਦੇਵੋਂਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੋਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’