ਯਸ਼ਵਾ 9:14 in Punjabi

ਪੰਜਾਬੀ ਪੰਜਾਬੀ ਬਾਈਬਲ ਯਸ਼ਵਾ ਯਸ਼ਵਾ 9 ਯਸ਼ਵਾ 9:14

Joshua 9:14
ਇਸਰਾਏਲ ਦੇ ਆਦਮੀ ਇਹ ਜਾਨਣਾ ਚਾਹੁੰਦੇ ਸਨ ਕਿ ਕੀ ਇਹ ਲੋਕ ਸੱਚ ਆਖ ਰਹੇ ਸਨ। ਇਸ ਲਈ ਉਨ੍ਹਾਂ ਨੇ ਰੋਟੀ ਦਾ ਸਵਾਦ ਚੱਖਿਆ-ਪਰ ਉਨ੍ਹਾਂ ਨੇ ਯਹੋਵਾਹ ਨੂੰ ਨਹੀਂ ਪੁੱਛਿਆ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ।

Joshua 9:13Joshua 9Joshua 9:15

Joshua 9:14 in Other Translations

King James Version (KJV)
And the men took of their victuals, and asked not counsel at the mouth of the LORD.

American Standard Version (ASV)
And the men took of their provision, and asked not counsel at the mouth of Jehovah.

Bible in Basic English (BBE)
And the men took some of their food, without requesting directions from the Lord.

Darby English Bible (DBY)
And the men took of their victuals, but they did not inquire at the mouth of Jehovah.

Webster's Bible (WBT)
And the men took of their provisions, and asked not counsel at the mouth of the LORD.

World English Bible (WEB)
The men took of their provision, and didn't ask counsel at the mouth of Yahweh.

Young's Literal Translation (YLT)
And the men take of their provision, and the mouth of Jehovah have not asked;

And
the
men
וַיִּקְח֥וּwayyiqḥûva-yeek-HOO
took
הָֽאֲנָשִׁ֖יםhāʾănāšîmha-uh-na-SHEEM
of
their
victuals,
מִצֵּידָ֑םmiṣṣêdāmmee-tsay-DAHM
asked
and
וְאֶתwĕʾetveh-ET
not
פִּ֥יpee
counsel
at
the
mouth
יְהוָ֖הyĕhwâyeh-VA
of
the
Lord.
לֹ֥אlōʾloh
שָׁאָֽלוּ׃šāʾālûsha-ah-LOO

Cross Reference

ਗਿਣਤੀ 27:21
ਜੇ ਯਹੋਸ਼ੁਆ ਨੂੰ ਕੋਈ ਨਿਆਂ ਕਰਨ ਦੀ ਲੋੜ ਪਵੇ, ਤਾਂ ਉਹ ਜਾਜਕ ਅਲਆਜ਼ਾਰ ਵੱਲ ਜਾਵੇਗਾ। ਅਲਆਜ਼ਾਰ ਊਰੀਮ ਦੀ ਵਰਤੋਂ ਕਰਕੇ ਯਹੋਵਾਹ ਦਾ ਉੱਤਰ ਜਾਣੇਗਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਮੂਹ ਲੋਕ ਉਹੀ ਗੱਲ ਕਰਨਗੇ ਜੋ ਪਰਮੇਸ਼ੁਰ ਆਖਦਾ ਹੈ। ਜੇ ਉਹ ਆਖੇ, ‘ਯੁੱਧ ਕਰੋ’, ਤਾਂ ਉਹ ਯੁੱਧ ਕਰਨਗੇ। ਅਤੇ ਜੇ ਉਹ ਆਖੇ ‘ਘਰ ਜਾਉ’ ਤਾਂ ਉਹ ਘਰ ਚੱਲੇ ਜਾਣਗੇ।”

ਕਜ਼ਾૃ 1:1
ਯਹੂਦਾਹ ਦੀ ਕਨਾਨੀਆਂ ਨਾਲ ਲੜਾਈ ਯਹੋਸ਼ੁਆ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਪੁੱਛਿਆ, “ਸਾਡੇ ਕਿਹੜੇ ਪਰਿਵਾਰ-ਸਮੂਹ ਪਹਿਲਾਂ ਜਾਣਗੇ ਅਤੇ ਕਨਾਨੀਆਂ ਦੇ ਖਿਲਾਫ਼ ਸਾਡੇ ਲਈ ਲੜਨਗੇ?”

ਯਾਕੂਬ 1:5
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।

ਯਸਈਆਹ 30:1
ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।

ਅਮਸਾਲ 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।

ਅਜ਼ਰਾ 8:21
ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ।

੧ ਤਵਾਰੀਖ਼ 10:13
ਸ਼ਾਊਲ ਦੀ ਮੌਤ ਇਉਂ ਇਸ ਲਈ ਹੋਈ ਕਿਉਂ ਕਿ ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਿਹਾ ਸੀ। ਉਸ ਨੇ ਯਹੋਵਾਹ ਦੇ ਬਚਨਾਂ ਨੂੰ ਨਹੀਂ ਮੰਨਿਆ। ਇਹੀ ਨਹੀਂ ਸਗੋਂ ਉਸ ਨੇ ਇੱਕ ਭੂਤ-ਮ੍ਰਿਤ ਨਾਲ ਸਲਾਹ ਮਸ਼ਵਰਾ ਕੀਤਾ ਸੀ।

੨ ਸਮੋਈਲ 5:19
ਦਾਊਦ ਨੇ ਯਹੋਵਾਹ ਨੂੰ ਇਹ ਆਖਦੇ ਹੋਏ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਾਂ? ਕੀ ਯਹੋਵਾਹ ਤੂੰ ਫ਼ਲਿਸਤੀਆਂ ਨੂੰ ਹਰਾਉਣ ’ਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਹਾਂ, ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਜ਼ਰੂਰ ਤੇਰੀ ਮਦਦ ਕਰਾਂਗਾ।”

੨ ਸਮੋਈਲ 2:1
ਦਾਊਦ ਅਤੇ ਉਸ ਦੇ ਸਾਥੀਆਂ ਦਾ ਹਬਰੋਨ ਨੂੰ ਜਾਣਾ ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁੱਛਿਆ, “ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਚਲਾ ਜਾ।” ਦਾਊਦ ਨੇ ਪੁੱਛਿਆ, “ਮੈਂ ਕਿੱਥੋ ਜਾਵਾਂ?” ਯਹੋਵਾਹ ਨੇ ਆਖਿਆ, “ਹਬਰੋਨ ਨੂੰ ਚੱਲਿਆਂ ਜਾ।”

੧ ਸਮੋਈਲ 30:7
ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, “ਜਾ ਇੱਥੇ ਏਫ਼ੋਦ ਲੈ ਆ।”

੧ ਸਮੋਈਲ 23:9
ਦਾਊਦ ਨੂੰ ਪਤਾ ਲੱਗਾ ਕਿ ਸ਼ਾਊਲ ਉਸ ਦੇ ਵਿਰੁੱਧ ਲੜਨ ਦੀ ਸਾਜਿਸ਼ ਕਰ ਰਿਹਾ ਹੈ ਤਾਂ ਦਾਊਦ ਨੇ ਅਬਯਾਥਾਰ ਜਾਜਕ ਨੂੰ ਕਿਹਾ, “ਉਹ ਏਫ਼ੋਦ ਲੈ ਆ।”

੧ ਸਮੋਈਲ 22:10
ਅਹੀਮਲਕ ਨੇ ਦਾਊਦ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਖਾਣ ਲਈ ਭੋਜਨ ਵੀ ਦਿੱਤਾ ਅਤੇ ਉਸ ਨੂੰ ਫ਼ਲਿਸਤੀ ਗੋਲਿਆਥ ਦੀ ਤਲਵਾਰ ਵੀ ਦਿੱਤੀ।”

੧ ਸਮੋਈਲ 14:18
ਸ਼ਾਊਲ ਨੇ ਆਹੀਯਾਹ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇੱਥੇ ਲੈ ਆਉ” (ਉਸ ਵਕਤ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਕੋਲ ਸੀ।)

ਕਜ਼ਾૃ 20:28
ਫ਼ੀਨਹਾਸ ਉੱਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?” ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕੱਲ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।”

ਕਜ਼ਾૃ 20:18
ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਤੱਕ ਗਏ। ਬੈਤੇਲ ਸ਼ਹਿਰ ਵਿਖੇ ਉਨ੍ਹਾਂ ਨੇ ਪਰਮੇਸ਼ੁਰ ਪਾਸੋਂ ਪੁੱਛਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਉੱਤੇ ਕਿਹੜਾ ਪਰਿਵਾਰ-ਸਮੂਹ ਪਹਿਲਾਂ ਹਮਲਾ ਕਰੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਯਹੂਦਾਹ ਦਾ ਪਰਿਵਾਰ ਪਹਿਲ ਕਰੇਗਾ।”

ਖ਼ਰੋਜ 28:30
ਊਰੀਮ ਅਤੇ ਤੁੰਮੀਮ ਨੂੰ ਸੀਨੇ-ਬੰਦ ਦੇ ਅੰਦਰ ਰੱਖੀਂ। ਇਹ ਹਾਰੂਨ ਦੇ ਦਿਲ ਦੇ ਉੱਪਰ ਹੋਣਗੇ ਜਦੋਂ ਉਹ ਯਹੋਵਾਹ ਦੇ ਸਾਹਮਣੇ ਜਾਵੇਗਾ। ਇਸ ਲਈ ਜਦੋਂ ਹਾਰੂਨ ਯਹੋਵਾਹ ਦੇ ਸਾਹਮਣੇ ਹਮੇਸ਼ਾ ਆਪਣੇ ਨਾਲ ਇਸਰਾਏਲ ਦੇ ਲੋਕਾਂ ਬਾਰੇ ਨਿਆਂ ਕਰਨ ਦਾ ਰਸਤਾ ਆਪਣੇ ਨਾਲ ਚੁੱਕੇਗਾ।