ਕਜ਼ਾૃ 13
1 ਸਮਸੂਠ ਦਾ ਜਨਮ ਫ਼ੇਰ ਤੋਂ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਮੰਨੀਆਂ ਜਾਂਦੀਆਂ ਸਨ। ਇਸ ਲਈ ਯਹੋਵਾਹ ਨੇ 40 ਵਰ੍ਹਿਆਂ ਲਈ ਉਨ੍ਹਾਂ ਨੂੰ ਫ਼ਲਸਤੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ।
2 ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।
3 ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
4 ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ।
5 ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸ ਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”
6 ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
7 ਪਰ ਉਸ ਨੇ ਮੈਨੂੰ ਆਖਿਆ, ‘ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”
8 ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”
9 ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
10 ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿੱਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”
11 ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?” ਦੂਤ ਨੇ ਆਖਿਆ, “ਮੈਂ ਹੀ ਹਾਂ।”
12 ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”
13 ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ।
14 ਉਸ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸ ਨੂੰ ਮੈਅ ਜਾਂ ਕੋਈ ਹੋਰ ਨਸ਼ੇ ਵਾਲੀ ਚੀਜ਼ ਨਹੀਂ ਪੀਣੀ ਚਾਹੀਦੀ। ਉਸ ਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸ ਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।”
15 ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।”
16 ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)
17 ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸੱਕੀਏ!”
18 ਯਹੋਵਾਹ ਦੇ ਦੂਤ ਨੇ ਆਖਿਆ, “ਤੁਸੀਂ ਮੇਰਾ ਨਾਮ ਕਿਉਂ ਪੁੱਛਦੇ ਹੋਂ? ਇਹ ਗੁਪਤ ਹੈ ਅਤੇ ਇਹ ਸਮਝ ਤੋਂ ਪਾਰ ਹੈ।”
19 ਤਾਂ ਮਾਨੋਆਹ ਨੇ ਇੱਕ ਚੱਟਾਨ ਉੱਤੇ ਬੱਕਰੀ ਦੀ ਬਲੀ ਦਿੱਤੀ। ਉਸ ਨੇ ਯਹੋਵਾਹ ਨੂੰ ਬੱਕਰੀ ਅਤੇ ਅਨਾਜ ਦੀ ਭੇਟ ਚੜ੍ਹਾਈ ਫ਼ੇਰ ਯਹੋਵਾਹ ਨੇ ਕੁਝ ਅਦਭੁਤ ਕੀਤਾ, ਜਦੋਂ ਮਾਨੋਆਹ ਅਤੇ ਉਸਦੀ ਪਤਨੀ ਵੇਖ ਰਹੇ ਸਨ।
20 ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉੱਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚੱਲਿਆ ਗਿਆ! ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ।
21 ਆਖਰਕਾਰ ਮਾਨੋਆਹ ਨੂੰ ਸਮਝ ਆ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਹਮਣੇ ਪ੍ਰਗਟ ਨਹੀਂ ਹੋਇਆ।
22 ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”
23 ਪਰ ਉਸਦੀ ਪਤਨੀ ਨੇ ਉਸ ਨੂੰ ਆਖਿਆ, “ਯਹੋਵਾਹ ਸਾਨੂੰ ਮਾਰਨਾ ਨਹੀਂ ਚਾਹੁੰਦਾ। ਜੇ ਯਹੋਵਾਹ ਸਾਨੂੰ ਮਾਰਨਾ ਚਾਹੁੰਦਾ ਤਾਂ ਉਸ ਨੇ ਸਾਡੀ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਪ੍ਰਵਾਨ ਨਹੀਂ ਕਰਨੀ ਸੀ। ਉਸ ਨੇ ਸਾਨੂੰ ਇਹ ਸਾਰੀਆਂ ਚੀਜ਼ਾਂ ਨਹੀਂ ਦਰਸਾਉਣੀਆਂ ਸਨ। ਅਤੇ ਉਸ ਨੇ ਸਾਨੂੰ ਇਹ ਗੱਲਾਂ ਨਹੀਂ ਦੱਸਣੀਆਂ ਸਨ।”
24 ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸ ਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
25 ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿੱਚਕਾਰ ਮਹਨੇਹ ਦਾਨ ਵਿੱਚ ਸੀ।
1 And the children of Israel did evil again in the sight of the Lord; and the Lord delivered them into the hand of the Philistines forty years.
2 And there was a certain man of Zorah, of the family of the Danites, whose name was Manoah; and his wife was barren, and bare not.
3 And the angel of the Lord appeared unto the woman, and said unto her, Behold now, thou art barren, and bearest not: but thou shalt conceive, and bear a son.
4 Now therefore beware, I pray thee, and drink not wine nor strong drink, and eat not any unclean thing:
5 For, lo, thou shalt conceive, and bear a son; and no razor shall come on his head: for the child shall be a Nazarite unto God from the womb: and he shall begin to deliver Israel out of the hand of the Philistines.
6 Then the woman came and told her husband, saying, A man of God came unto me, and his countenance was like the countenance of an angel of God, very terrible: but I asked him not whence he was, neither told he me his name:
7 But he said unto me, Behold, thou shalt conceive, and bear a son; and now drink no wine nor strong drink, neither eat any unclean thing: for the child shall be a Nazarite to God from the womb to the day of his death.
8 Then Manoah intreated the Lord, and said, O my Lord, let the man of God which thou didst send come again unto us, and teach us what we shall do unto the child that shall be born.
9 And God hearkened to the voice of Manoah; and the angel of God came again unto the woman as she sat in the field: but Manoah her husband was not with her.
10 And the woman made haste, and ran, and shewed her husband, and said unto him, Behold, the man hath appeared unto me, that came unto me the other day.
11 And Manoah arose, and went after his wife, and came to the man, and said unto him, Art thou the man that spakest unto the woman? And he said, I am.
12 And Manoah said, Now let thy words come to pass. How shall we order the child, and how shall we do unto him?
13 And the angel of the Lord said unto Manoah, Of all that I said unto the woman let her beware.
14 She may not eat of any thing that cometh of the vine, neither let her drink wine or strong drink, nor eat any unclean thing: all that I commanded her let her observe.
15 And Manoah said unto the angel of the Lord, I pray thee, let us detain thee, until we shall have made ready a kid for thee.
16 And the angel of the Lord said unto Manoah, Though thou detain me, I will not eat of thy bread: and if thou wilt offer a burnt offering, thou must offer it unto the Lord. For Manoah knew not that he was an angel of the Lord.
17 And Manoah said unto the angel of the Lord, What is thy name, that when thy sayings come to pass we may do thee honour?
18 And the angel of the Lord said unto him, Why askest thou thus after my name, seeing it is secret?
19 So Manoah took a kid with a meat offering, and offered it upon a rock unto the Lord: and the angel did wondrously; and Manoah and his wife looked on.
20 For it came to pass, when the flame went up toward heaven from off the altar, that the angel of the Lord ascended in the flame of the altar. And Manoah and his wife looked on it, and fell on their faces to the ground.
21 But the angel of the Lord did no more appear to Manoah and to his wife. Then Manoah knew that he was an angel of the Lord.
22 And Manoah said unto his wife, We shall surely die, because we have seen God.
23 But his wife said unto him, If the Lord were pleased to kill us, he would not have received a burnt offering and a meat offering at our hands, neither would he have shewed us all these things, nor would as at this time have told us such things as these.
24 And the woman bare a son, and called his name Samson: and the child grew, and the Lord blessed him.
25 And the Spirit of the Lord began to move him at times in the camp of Dan between Zorah and Eshtaol.