Judges 3:3
ਫ਼ਲਿਸਤੀ ਲੋਕਾਂ ਦੇ ਪੰਜ ਹਾਕਮ, ਸਾਰੇ ਹੀ ਕਨਾਨੀ ਲੋਕ, ਸੀਦੋਨ ਦੇ ਲੋਕ ਅਤੇ ਉਹ ਹਿੱਵੀ ਲੋਕ ਜਿਹੜੇ ਪਰਬਤ ਬਆਲ ਹਰਮੋਨ ਤੋਂ ਲੈ ਕੇ ਹਮਾਥ ਤੱਕ ਲਬਾਨੋਨ ਦੀਆਂ ਪਹਾੜੀਆਂ ਵਿੱਚ ਰਹਿੰਦੇ ਸਨ।
Judges 3:3 in Other Translations
King James Version (KJV)
Namely, five lords of the Philistines, and all the Canaanites, and the Sidonians, and the Hivites that dwelt in mount Lebanon, from mount Baalhermon unto the entering in of Hamath.
American Standard Version (ASV)
`namely', the five lords of the Philistines, and all the Canaanites, and the Sidonians, and the Hivites that dwelt in mount Lebanon, from mount Baal-hermon unto the entrance of Hamath.
Bible in Basic English (BBE)
The five chiefs of the Philistines, and all the Canaanites and the Zidonians and the Hivites living in Mount Lebanon, from the mountain Baal-hermon as far as Hamath:
Darby English Bible (DBY)
These are the nations: the five lords of the Philistines, and all the Canaanites, and the Sido'nians, and the Hivites who dwelt on Mount Lebanon, from Mount Ba'al-her'mon as far as the entrance of Hamath.
Webster's Bible (WBT)
Namely, five lords of the Philistines, and all the Canaanites, and the Sidonians, and the Hivites that dwelt on mount Lebanon, from mount Baal-hermon to the entrance of Hamath.
World English Bible (WEB)
[namely], the five lords of the Philistines, and all the Canaanites, and the Sidonians, and the Hivites who lived on Mount Lebanon, from Mount Baal Hermon to the entrance of Hamath.
Young's Literal Translation (YLT)
five princes of the Philistines, and all the Canaanite, and the Zidonian, and the Hivite inhabiting mount Lebanon, from mount Baal-Hermon unto the entering in of Hamath;
| Namely, five | חֲמֵ֣שֶׁת׀ | ḥămēšet | huh-MAY-shet |
| lords | סַרְנֵ֣י | sarnê | sahr-NAY |
| of the Philistines, | פְלִשְׁתִּ֗ים | pĕlištîm | feh-leesh-TEEM |
| all and | וְכָל | wĕkāl | veh-HAHL |
| the Canaanites, | הַֽכְּנַעֲנִי֙ | hakkĕnaʿăniy | ha-keh-na-uh-NEE |
| and the Sidonians, | וְהַצִּ֣ידֹנִ֔י | wĕhaṣṣîdōnî | veh-ha-TSEE-doh-NEE |
| Hivites the and | וְהַ֣חִוִּ֔י | wĕhaḥiwwî | veh-HA-hee-WEE |
| that dwelt | יֹשֵׁ֖ב | yōšēb | yoh-SHAVE |
| in mount | הַ֣ר | har | hahr |
| Lebanon, | הַלְּבָנ֑וֹן | hallĕbānôn | ha-leh-va-NONE |
| mount from | מֵהַר֙ | mēhar | may-HAHR |
| Baal-hermon | בַּ֣עַל | baʿal | BA-al |
| unto | חֶרְמ֔וֹן | ḥermôn | her-MONE |
| the entering in | עַ֖ד | ʿad | ad |
| of Hamath. | לְב֥וֹא | lĕbôʾ | leh-VOH |
| חֲמָֽת׃ | ḥămāt | huh-MAHT |
Cross Reference
ਯਸ਼ਵਾ 13:3
ਤੂੰ ਹਾਲੇ ਤੱਕ ਮਿਸਰ ਵਿੱਚਲੀ ਸ਼ੀਹੋਰ ਨਦੀ ਤੋਂ ਲੈ ਕੇ ਅਕਰੋਨ ਦੀ ਸਰਹੱਦ ਅਤੇ ਉੱਤਰ ਵੱਲ ਹੋਰ ਅਗਲੇਰੀ ਧਰਤੀ ਨੂੰ ਪ੍ਰਾਪਤ ਨਹੀਂ ਕੀਤਾ। ਇਹ ਧਰਤੀ ਹਾਲੇ ਵੀ ਕਨਾਨੀ ਲੋਕਾਂ ਦੀ ਹੈ। ਤੈਨੂੰ ਹਾਲੇ ਰਾਜਾ, ਅਸ਼ਦੋਦ, ਅਸ਼ਕਲੋਨ, ਗਿੱਤੀ ਅਤੇ ਅਕਰੋਨ ਦੇ ਪੰਜਾ ਫ਼ਲਿਸਤੀ ਆਗੂਆਂ ਨੂੰ ਹਰਾਉਣਾ ਚਾਹੀਦਾ ਹੈ। ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਅੱਵੀ ਲੋਕਾਂ ਨੂੰ ਹਰਾਵੇ।
ਯਸ਼ਵਾ 13:5
ਤੂੰ ਅਜੇ ਤੱਕ ਗਿਬਲੀਆਂ ਦੇ ਇਲਾਕੇ ਨੂੰ ਵੀ ਨਹੀਂ ਹਰਾਇਆ। ਅਤੇ ਹਰਮੋਨ ਪਰਬਤ ਦੇ ਹੇਠਾਂ ਬਆਲ ਗਾਦ ਦੇ ਪੂਰਬ ਤੋਂ ਲੈ ਕੇ ਲੇਬੋ ਹਾਮਥ ਤੱਕ ਲਬਾਨੋਨ ਦਾ ਇਲਾਕਾ ਵੀ ਹੈ।
ਕਜ਼ਾૃ 10:12
ਤੁਸੀਂ ਉਦੋਂ ਮੇਰੇ ਅੱਗੇ ਪੁਕਾਰ ਕੀਤੀ ਜਦੋਂ ਸੀਦੋਨ ਦੇ ਲੋਕਾਂ, ਅਮਾਲੇਕੀ ਲੋਕਾਂ ਅਤੇ ਮਿਦਯਾਨੀ ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਵੀ ਬਚਾਇਆ।
ਕਜ਼ਾૃ 14:4
(ਸਮਸੂਨ ਦੇ ਮਾਪੇ ਇਹ ਨਹੀਂ ਜਾਣਦੇ ਸਨ ਕਿ ਯਹੋਵਾਹ ਚਾਹੁੰਦਾ ਸੀ ਕਿ ਅਜਿਹਾ ਵਾਪਰੇ। ਯਹੋਵਾਹ ਫ਼ਲਿਸਤੀ ਲੋਕਾਂ ਦੇ ਵਿਰੁੱਧ ਕੁਝ ਕਰਨ ਦੀ ਤਲਾਸ਼ ਵਿੱਚ ਸੀ। ਫ਼ਲਿਸਤੀ ਲੋਕ ਉਸ ਵੇਲੇ ਇਸਰਾਏਲ ਦੇ ਲੋਕਾਂ ਉੱਤੇ ਹਕੂਮਤ ਕਰ ਰਹੇ ਸਨ।)
ਕਜ਼ਾૃ 18:7
ਇਸ ਲਈ ਉਹ ਪੰਜ ਬੰਦੇ ਚੱਲੇ ਗਏ। ਜਦੋਂ ਉਹ ਲਾਇਸ਼ ਸ਼ਹਿਰ ਨੂੰ ਆਏ ਉਨ੍ਹਾਂ ਨੇ ਦੇਖਿਆ ਕਿ ਉਸ ਸ਼ਹਿਰ ਦੇ ਲੋਕ ਸੁਰੱਖਿਅਤ ਹੋਕੇ ਰਹਿੰਦੇ ਸਨ। ਉਹ ਸੀਦੋਨ ਦੇ ਲੋਕਾਂ ਦੀ ਸ਼ੈਲੀ ਅਨੁਸਾਰ ਰਹਿ ਰਹੇ ਸੀ। ਹਰ ਗੱਲ ਅਮਨ ਭਰਪੂਰ ਅਤੇ ਸ਼ਾਂਤ ਸੀ ਅਤੇ ਲੋਕਾਂ ਕੋਲ ਕਿਸੇ ਵੀ ਚੀਜ਼ ਦੀ ਕਮੀ ਨਹੀਂ ਸੀ। ਉਨ੍ਹਾਂ ਦੇ ਨੇੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਦੁਸ਼ਮਣ ਨਹੀਂ ਸੀ। ਉਹ ਸੀਦੋਨ ਸ਼ਹਿਰ ਤੋਂ ਕਾਫ਼ੀ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੋਈ ਲੈਣ-ਦੇਣ ਨਹੀਂ ਸੀ।
੧ ਸਮੋਈਲ 4:1
ਸਮੂਏਲ ਦੀ ਖ਼ਬਰ ਸਾਰੇ ਇਸਰਾਏਲ ਵਿੱਚ ਫ਼ੈਲ ਗਈ। ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਾਹਮਣੇ ਬਦਸਲੂਕੀ ਕਰਦੇ ਰਹੇ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾਇਆ ਉਸ ਵਕਤ ਇਸਰਾਏਲ ਫ਼ਲਿਸਤੀਆਂ ਨਾਲ ਲੜਨ ਨੂੰ ਨਿਕਲ ਪਏ ਅਤੇ ਉਨ੍ਹਾਂ ਨੇ ਅਬਨ-ਅਜ਼ਰ ਦੇ ਨਜ਼ਦੀਕ ਤੰਬੂ ਲਾਏ। ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।
੧ ਸਮੋਈਲ 6:18
ਫ਼ਲਿਸਤੀਆਂ ਨੇ ਪੰਜ ਸੋਨੇ ਦੀਆਂ ਚੂਹੀਆਂ ਦੀਆਂ ਮੂਰਤਾਂ ਵੀ ਭੇਜੀਆਂ ਸਨ। ਇਹ ਪੰਜ ਮੂਰਤਾਂ ਵੀ ਫ਼ਲਿਸਤੀਨ ਦੇ ਪੰਜ ਨਗਰਾਂ ਜਿਹੜੇ ਪੰਜਾਂ ਸ਼ਾਸਕਾਂ ਦੇ ਸਨ ਉਨ੍ਹਾਂ ਵੱਲੋਂ ਸੀ। ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਪੱਕੀਆਂ ਦੀਵਾਰਾਂ ਸਨ, ਹਰ ਸ਼ਹਿਰ ਵਿੱਚ ਉਸ ਦੇ ਆਸ-ਪਾਸ ਪਿੰਡ ਸਨ। ਬੈਤਸ਼ਮਸ਼ ਦੇ ਲੋਕਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਵੱਡੇ ਪੱਥਰ ਉੱਪਰ ਰੱਖਿਆ। ਉਹ ਪੱਥਰ ਅੱਜ ਤੀਕ ਵੀ ਬੈਤਸ਼ਮਸ਼ ਵਿੱਚ ਯਹੋਸ਼ੂਆ ਦੀ ਪੈਲੀ ਵਿੱਚ ਹੈ।
੧ ਸਮੋਈਲ 13:5
ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜਨ ਲਈ ਇਕੱਠੇ ਹੋ ਗਏ। ਉਨ੍ਹਾਂ ਕੋਲ 3,000 ਰੱਥ ਅਤੇ 6,000 ਘੁੜ-ਸਿਪਾਹੀ ਸਨ। ਉਹ ਫ਼ਲਿਸਤੀ ਸਿਪਾਹੀ ਇੰਨੇ ਜ਼ਿਆਦਾ ਸਨ ਜਿਵੇਂ ਸਮੁੰਦਰ ਕਿਨਾਰੇ ਰੇਤ ਦੇ ਕਣ ਹੋਣ। ਉਨ੍ਹਾਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ। (ਮਿਕਮਾਸ਼ ਬੈਤਆਵਨ ਦੇ ਪੂਰਬ ਵੱਲ ਹੈ।)
੧ ਸਮੋਈਲ 13:19
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ਼ ਵਿੱਚ ਇੱਕ ਵੀ ਬੰਦਾ ਲੁਹਾਰ ਦਾ ਕੰਮ ਨਹੀਂ ਸੀ ਜਾਣਦਾ ਕਿਉਂਕਿ ਫ਼ਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਕਿ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਨਾਉਣ ਲੱਗ ਪੈਣ।
੧ ਸਮੋਈਲ 29:2
ਫ਼ਲਿਸਤੀਆਂ ਦੇ ਸਰਦਾਰ 100 ਅਤੇ 1,000 ਦੇ ਨਾਲ ਅੱਗੇ-ਅੱਗੇ ਜਾਂਦੇ ਸਨ, ਪਰ ਦਾਊਦ ਆਪਣੇ ਸਾਥੀਆਂ ਦੇ ਨਾਲ ਪਿੱਛੇ-ਪਿੱਛੇ ਆਕੀਸ਼ ਦੇ ਨਾਲ ਆਉਂਦਾ ਸੀ।
ਕਜ਼ਾૃ 10:7
ਇਸ ਲਈ ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਫ਼ਲਿਸਤੀਨੀ ਲੋਕਾਂ ਅਤੇ ਅੰਮੋਨੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਨੂੰ ਹਰਾ ਦੇਣ।
ਕਜ਼ਾૃ 4:23
ਉਸ ਦਿਨ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਕਨਾਨ ਦੇ ਰਾਜੇ ਯਾਬੀਨ ਨੂੰ ਹਾਰ ਦਿੱਤੀ।
ਪੈਦਾਇਸ਼ 49:13
ਜ਼ਬੂਲੁਨ “ਜ਼ਬੂਲੁਨ ਸਾਗਰ ਕੰਢੇ ਰਹੇਗਾ। ਉਸਦਾ ਸਮੁੰਦਰੀ ਤੱਟ ਜਹਾਜ਼ਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਉਸਦੀ ਧਰਤੀ ਦੂਰ ਸੀਦੋਨ ਸ਼ਹਿਰ ਤੀਕ ਫ਼ੈਲੀ ਹੋਵੇਗੀ।
ਗਿਣਤੀ 13:29
ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”
ਗਿਣਤੀ 34:8
ਹੋਰ ਪਰਬਤ ਤੋਂ ਇਹ ਹਮਾਥ ਨੂੰ ਜਾਵੇਗੀ ਅਤੇ ਫ਼ੇਰ ਜ਼ੇਦਾਦ ਨੂੰ।
ਅਸਤਸਨਾ 1:7
ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿੱਥੇ ਅਮੋਰੀ ਲੋਕ ਰਹਿੰਦੇ ਹਨ। ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪੱਛਮੀ ਢਲਾਵਾਂ, ਨਿਜੀਵ ਅਤੇ ਸਮੁੰਦਰੀ ਤੱਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਂਨਦੀ ਫ਼ਰਾਤ ਤੀਕ ਜਾਓ।
ਅਸਤਸਨਾ 3:9
(ਸੀਦੋਨ ਦੇ ਲੋਕ ਹਰਮੋਨ ਪਰਬਤ ਨੂੰ ਸਿਰਯੋਨ ਆਖਦੇ ਹਨ। ਪਰ ਅਮੋਰੀ ਇਸ ਨੂੰ ਸਨੀਰ ਆਖਦੇ ਸਨ।)
ਯਸ਼ਵਾ 11:3
ਯਬੀਨ ਨੇ ਪੂਰਬ ਅਤੇ ਪੱਛਮ ਦੇ ਕਨਾਨੀ ਲੋਕਾਂ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ। ਉਸ ਨੇ ਅਮੋਰੀ ਲੋਕਾਂ ਨੂੰ, ਹਿੱਤੀ ਲੋਕਾਂ, ਫ਼ਰਿੱਜ਼ੀ ਲੋਕਾਂ ਅਤੇ ਪਹਾੜੀ ਇਲਾਕੇ ਵਿੱਚ ਰਹਿਣ ਵਾਲੇ ਯਬੂਸੀ ਲੋਕਾਂ ਨੂੰ ਸੰਦੇਸ਼ ਭੇਜਿਆ। ਉਸ ਨੇ ਮਿਸਫ਼ਾਹ ਦੇ ਨੇੜੇ ਹਰਮੋਨ ਪਹਾੜੀ ਦੇ ਹੇਠਾਂ ਰਹਿਣ ਵਾਲੇ ਹਿੱਵੀ ਲੋਕਾਂ ਨੂੰ ਵੀ ਸੰਦੇਸ਼ ਭੇਜਿਆ।
ਯਸ਼ਵਾ 11:8
ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।
ਯਸ਼ਵਾ 19:28
ਫ਼ੇਰ ਸਰਹੱਦ ਅਬਰੋਨ, ਰਹੋਬ, ਹੰਮੋਨ ਅਤੇ ਕਾਨਾਹ ਨੂੰ ਜਾਂਦੀ ਸੀ। ਸਰਹੱਦ ਵਡੇਰੇ ਸੀਦੋਨ ਇਲਾਕੇ ਵੱਲ ਚਲੀ ਗਈ ਸੀ।
ਕਜ਼ਾૃ 4:2
ਇਸ ਲਈ ਯਹੋਵਾਹ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਯਾਬੀਨ ਹਸੋਰ ਨਾਮ ਦੇ ਸ਼ਹਿਰ ਵਿੱਚ ਰਾਜ ਕਰਦਾ ਸੀ। ਸੀਸਰਾ ਨਾਮ ਦਾ ਇੱਕ ਆਦਮੀ ਰਾਜੇ ਯਾਬੀਨ ਦੀ ਫ਼ੌਜ ਦਾ ਕਮਾਂਡਰ ਸੀ। ਸੀਸਰਾ ਹਰੋਸ਼ਥ ਹਾਗੋਯਿਮ ਨਾਮ ਦੇ ਕਸਬੇ ਵਿੱਚ ਰਹਿੰਦਾ ਸੀ।
ਪੈਦਾਇਸ਼ 10:15
ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।