Index
Full Screen ?
 

ਲੋਕਾ 1:29

Luke 1:29 ਪੰਜਾਬੀ ਬਾਈਬਲ ਲੋਕਾ ਲੋਕਾ 1

ਲੋਕਾ 1:29
ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।”

And
ay
when
she
δὲdethay
saw
ἰδοῦσαidousaee-THOO-sa
troubled
was
she
him,
διεταράχθηdietarachthēthee-ay-ta-RAHK-thay
at
ἐπὶepiay-PEE
his
τῷtoh

λόγῳlogōLOH-goh
saying,
αὐτοῦ,autouaf-TOO
and
καὶkaikay
cast
in
her
mind
διελογίζετοdielogizetothee-ay-loh-GEE-zay-toh
of
manner
what
ποταπὸςpotapospoh-ta-POSE

εἴηeiēEE-ay
salutation
hooh
this
ἀσπασμὸςaspasmosah-spa-SMOSE
should
be.
οὗτοςhoutosOO-tose

Cross Reference

ਰਸੂਲਾਂ ਦੇ ਕਰਤੱਬ 10:4
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।

ਲੋਕਾ 1:12
ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।

ਰਸੂਲਾਂ ਦੇ ਕਰਤੱਬ 10:17
ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ।

ਲੋਕਾ 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।

ਲੋਕਾ 2:19
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।

ਲੋਕਾ 1:66
ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।

ਮਰਕੁਸ 16:5
ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।

ਮਰਕੁਸ 6:49
ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।

੧ ਸਮੋਈਲ 9:20
ਅਤੇ ਖੋਤਿਆਂ ਦੀ ਚਿੰਤਾ ਨਾ ਕਰੀਂ ਜਿਹੜੇ ਕਿ ਤਿੰਨ ਦਿਨ ਪਹਿਲਾਂ ਤੁਹਾਡੇ ਤੋਂ ਗੁਆਚ ਗਏ ਸਨ। ਉਹ ਲੱਭ ਗਏ ਹਨ। ਹੁਣ ਸਾਰਾ ਇਸਰਾਏਲ ਜਿਸਦੇ ਮੂੰਹ ਵੱਲ ਜੋ ਦੇਖ ਰਿਹਾ ਹੈ-ਉਹ ਮਨੁੱਖ ਤੂੰ ਹੀ ਹੈਂ। ਉਹ ਸਾਰੇ ਲੋਕ ਤੈਨੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਨੂੰ ਚਾਹੁੰਦੇ ਹਨ।”

ਕਜ਼ਾૃ 6:13
ਫ਼ੇਰ ਗਿਦਾਊਨ ਨੇ ਆਖਿਆ, “ਸ਼੍ਰੀ ਮਾਨ ਜੀ, ਮੈਂ ਸੌਂਹ ਖਾਂਦਾ ਹਾਂ ਕਿ ਜੇ ਯਹੋਵਾਹ ਸਾਡੇ ਨਾਲ ਹੈ, ਤਾਂ ਅਸੀਂ ਇੰਨੀਆਂ ਮੁਸੀਬਤਾਂ ਵਿੱਚ ਕਿਉਂ ਪਏ ਹੋਏ ਹਾਂ? ਅਸੀਂ ਸੁਣਿਆ ਕਿ ਉਸ ਨੇ ਸਾਡੇ ਪੁਰਖਿਆਂ ਵਾਸਤੇ ਅਦਭੁਤ ਕਰਿਸ਼ਮੇ ਕੀਤੇ ਸਨ। ਸਾਡੇ ਪੁਰਖਿਆਂ ਨੇ ਸਾਨੂੰ ਦੱਸਿਆ ਕਿ ਯਹੋਵਾਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ ਸੀ। ਪਰ ਯਹੋਵਾਹ ਸਾਨੂੰ ਛੱਡ ਗਿਆ। ਉਸ ਨੇ ਮਿਦਯਾਨੀਆਂ ਨੂੰ ਸਾਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।”

Chords Index for Keyboard Guitar