ਲੋਕਾ 1:69 in Punjabi

ਪੰਜਾਬੀ ਪੰਜਾਬੀ ਬਾਈਬਲ ਲੋਕਾ ਲੋਕਾ 1 ਲੋਕਾ 1:69

Luke 1:69
ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।

Luke 1:68Luke 1Luke 1:70

Luke 1:69 in Other Translations

King James Version (KJV)
And hath raised up an horn of salvation for us in the house of his servant David;

American Standard Version (ASV)
And hath raised up a horn of salvation for us In the house of his servant David

Bible in Basic English (BBE)
Lifting up a horn of salvation for us in the house of his servant David,

Darby English Bible (DBY)
and raised up a horn of deliverance for us in the house of David his servant;

World English Bible (WEB)
And has raised up a horn of salvation for us in the house of his servant David

Young's Literal Translation (YLT)
And did raise an horn of salvation to us, In the house of David His servant,

And
καὶkaikay
hath
raised
up
ἤγειρενēgeirenA-gee-rane
an
horn
κέραςkerasKAY-rahs
of
salvation
σωτηρίαςsōtēriassoh-tay-REE-as
us
for
ἡμῖνhēminay-MEEN
in
ἐνenane
the
τῷtoh
house
οἴκῳoikōOO-koh

Δαβὶδdabidtha-VEETH
of
his
τοῦtoutoo
servant
παιδὸςpaidospay-THOSE
David;
αὐτοῦautouaf-TOO

Cross Reference

੧ ਸਮੋਈਲ 2:10
ਯਹੋਵਾਹ ਆਪਣੇ ਵੈਰਿਆਂ ਦਾ ਨਾਸ਼ ਕਰਦਾ ਹੈ, ਅੱਤ ਉੱਚ ਪਰਮੇਸ਼ੁਰ ਆਕਾਸ਼ ਵੱਲੋਂ ਉਨ੍ਹਾਂ ਉੱਤੇ ਗਰਜੇਗਾ। ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਖਾਸ ਮਸੀਹ ਦੀ ਤਾਕਤ ਉੱਤੇ ਜ਼ੋਰ ਨੂੰ ਖਾਸਾ ਉੱਚਾ ਕਰੇਗਾ।”

ਜ਼ਬੂਰ 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।

ਹਿਜ਼ ਕੀ ਐਲ 29:21
“ਉਸ ਦਿਨ ਮੈਂ ਇਸਰਾਏਲ ਦੇ ਪਰਿਵਾਰ ਨੂੰ ਮਜ਼ਬੂਤ ਬਣਾ ਦਿਆਂਗਾ। ਫ਼ੇਰ (ਇਸਰਾਏਲ,) ਮੈਂ ਤੈਨੂੰ ਉਨ੍ਹਾਂ ਨਾਲ ਬੋਲਣ ਦੇਵਾਂਗਾ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਜਾਵੇ ਕਿ ਮੈਂ ਯਹੋਵਾਹ ਹਾਂ।”

੨ ਸਮੋਈਲ 22:3
ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ।

੧ ਸਮੋਈਲ 2:1
ਹੰਨਾਹ ਦਾ ਧੰਨਵਾਦ ਦਾ ਗੀਤ ਹੰਨਾਹ ਨੇ ਆਖਿਆ: “ਮੇਰਾ ਦਿਲ ਯਹੋਵਾਹ ਤੋਂ ਬਹੁਤ ਪ੍ਰਸੰਨ ਹੈ! ਮੈਂ ਯਹੋਵਾਹ ਵਿੱਚ ਬਹੁਤ ਤਕੜਾ ਮਹਿਸੂਸ ਕਰਦੀ ਹਾਂ। ਮੈਂ ਬਹੁਤ ਖੁਸ਼ ਹਾਂ ਕਿਉਂਕਿ ਤੂੰ ਮੇਰੀ ਮਦਦ ਕੀਤੀ ਅਤੇ ਮੈਂ ਆਪਣੇ ਦੁਸ਼ਮਣਾ ਉੱਤੇ ਹੱਸਦੀ ਹਾਂ!

ਜ਼ਬੂਰ 89:17
ਤੁਸੀਂ ਉਨ੍ਹਾਂ ਦੀ ਚਮਤਕਾਰੀ ਸ਼ਕਤੀ ਹੋ। ਉਨ੍ਹਾਂ ਦੀ ਸ਼ਕਤੀ ਤੁਹਾਡੇ ਵੱਲੋਂ ਆਉਂਦੀ ਹੈ।

ਰੋਮੀਆਂ 1:2
ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।

ਪਰਕਾਸ਼ ਦੀ ਪੋਥੀ 22:16
“ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”

ਮਰਕੁਸ 11:10
“ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਰਹੇ! ਸਵਰਗ ਚ ਪਰਮੇਸ਼ੁਰ ਦੀ ਉਸਤਤਿ ਹੋਵੇ!”

ਮੱਤੀ 1:1
ਯਿਸੂ ਦਾ ਪਰਿਵਾਰਕ ਇਤਿਹਾਸ ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।

ਆਮੋਸ 9:11
ਪਰਮੇਸ਼ੁਰ ਦਾ ਰਾਜ ਮੋੜਨ ਦਾ ਇਕਰਾਰ “ਦਾਊਦ ਦਾ ਤੰਬੂ ਡਿੱਗੇਗਾ ਪਰ ਉਸ ਵਕਤ, ਮੈਂ ਇਸਦੀਆਂ ਟੁੱਟੀਆਂ ਕੰਧਾਂ ਦੀ ਮੁਰੰਮਤ ਕਰਾਂਗਾ ਅਤੇ ਇਸਦੇ ਖੰਡਰਾਂ ਦਾ ਪੁਨਰ-ਨਿਰਮਾਣ ਕਰਾਂਗਾ ਅਤੇ ਇਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਬਣਾ ਦਿਆਂਗਾ।

ਹਿਜ਼ ਕੀ ਐਲ 37:24
“‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।

੧ ਸਲਾਤੀਨ 11:13
ਫ਼ਿਰ ਵੀ, ਮੈਂ ਤੇਰੇ ਪੁੱਤਰ ਕੋਲੋਂ ਸਾਰਾ ਰਾਜ ਨਹੀਂ ਲਵਾਂਗਾ, ਮੈਂ ਉਸ ਨੂੰ ਇੱਕ ਪਰਿਵਾਰ-ਸਮੂਹ ਉੱਤੇ ਹਕੂਮਤ ਕਰਨ ਦੇਵਾਂਗਾ। ਅਜਿਹਾ ਮੈਂ ਸਿਰਫ ਦਾਊਦ ਸਦਕਾ ਕਰਾਂਗਾ-ਕਿਉਂ ਕਿ ਉਹ ਮੇਰਾ ਚੰਗਾ ਸੇਵਕ ਸੀ ਅਤੇ ਇਹ ਸਭ ਕੁਝ ਮੈਂ ਯਰੂਸ਼ਲਮ ਲਈ ਕਰਾਂਗਾ ਕਿਉਂ ਕਿ ਇਹ ਸ਼ਹਿਰ ਮੈਂ ਚੁਣਿਆ ਸੀ।”

ਜ਼ਬੂਰ 89:3
ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਚੁਣੇ ਹੋਏ ਰਾਜੇ ਨਾਲ ਕਰਾਰ ਕੀਤਾ ਸੀ। ਮੈਂ ਆਪਣੇ ਸੇਵਕ ਦਾਊਦ ਨਾਲ ਵਾਅਦਾ ਕੀਤਾ ਸੀ।

ਜ਼ਬੂਰ 89:20
ਮੈਂ ਆਪਣੇ ਸੇਵਕ ਦਾਊਦ ਲਈ ਤੱਕਿਆ, ਅਤੇ ਮੈਂ ਉਸ ਨੂੰ ਆਪਣੇ ਖਾਸ ਤੇਲ ਨਾਲ ਮਸਹ ਕੀਤਾ।

ਜ਼ਬੂਰ 132:17
ਇਸ ਥਾਂ ਅੰਦਰ, ਮੈਂ ਦਾਊਦ ਨੂੰ ਬਲਵਾਨ ਬਣਾਵਾਂਗਾ। ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਇੱਕ ਦੀਪਕ ਪ੍ਰਦਾਨ ਕਰਾਂਗਾ।

ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”

ਯਸਈਆਹ 11:1
ਅਮਨ ਦਾ ਰਾਜਾ ਆ ਰਿਹਾ ਹੈ ਇੱਕ ਛੋਟਾ ਰੁੱਖ (ਬੱਚਾ) ਯੱਸੀ ਦੇ ਮੁੱਢੇ (ਪਰਿਵਾਰ) ਵਿੱਚੋਂ ਉੱਗਣਾ ਸ਼ੁਰੂ ਹੋ ਜਾਵੇਗਾ। ਉਹ ਸ਼ਾਖ ਯੱਸੀ ਦੀਆਂ ਜਢ਼ਾਂ ਤੋਂ ਉੱਗੇਗੀ।

ਯਰਮਿਆਹ 23:5
ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।

ਯਰਮਿਆਹ 33:15
ਉਸ ਸਮੇਂ, ਮੈਂ ਦਾਊਦ ਦੇ ਪਰਿਵਾਰ ਵਿੱਚੋਂ ਇੱਕ ਚੰਗੀ ‘ਟਹਿਣੀ’ ਉਗਾਵਾਂਗਾ। ਉਹ ਚੰਗੀ ‘ਟਹਿਣੀ’ ਉਹੀ ਗੱਲਾਂ ਕਰੇਗੀ ਜਿਹੜੀਆਂ ਦੇਸ਼ ਲਈ ਚੰਗੀਆਂ ਅਤੇ ਸਹੀ ਹਨ।

ਹਿਜ਼ ਕੀ ਐਲ 34:23
ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।

੨ ਸਮੋਈਲ 7:26
ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।