Luke 15:19
ਮੈਂ ਤੁਹਾਡਾ ਪੁੱਤਰ ਕਹਾਉਣ ਦੇ ਕਾਬਿਲ ਨਹੀਂ ਹਾਂ ਇਸ ਲਈ ਤੁਸੀਂ ਮੈਨੂੰ ਆਪਣੇ ਇੱਕ ਨੋਕਰ ਦੀ ਤਰ੍ਹਾਂ ਹੀ ਰੱਖ ਲਵੋ।’
Luke 15:19 in Other Translations
King James Version (KJV)
And am no more worthy to be called thy son: make me as one of thy hired servants.
American Standard Version (ASV)
I am no more worthy to be called your son: make me as one of thy hired servants.
Bible in Basic English (BBE)
I am no longer good enough to be named your son: make me like one of your servants.
Darby English Bible (DBY)
I am no longer worthy to be called thy son: make me as one of thy hired servants.
World English Bible (WEB)
I am no more worthy to be called your son. Make me as one of your hired servants."'
Young's Literal Translation (YLT)
and no more am I worthy to be called thy son; make me as one of thy hirelings.
| And | καὶ | kai | kay |
| am | οὐκέτι | ouketi | oo-KAY-tee |
| no more | εἰμὶ | eimi | ee-MEE |
| worthy | ἄξιος | axios | AH-ksee-ose |
| to be called | κληθῆναι | klēthēnai | klay-THAY-nay |
| thy | υἱός | huios | yoo-OSE |
| son: | σου· | sou | soo |
| make | ποίησόν | poiēson | POO-ay-SONE |
| me | με | me | may |
| as | ὡς | hōs | ose |
| one | ἕνα | hena | ANE-ah |
| of thy | τῶν | tōn | tone |
| hired | μισθίων | misthiōn | mee-STHEE-one |
| servants. | σου | sou | soo |
Cross Reference
੧ ਪਤਰਸ 5:6
ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉੱਠਾਵੇਗਾ।
੧ ਕੁਰਿੰਥੀਆਂ 15:9
ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।
ਲੋਕਾ 7:6
ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।
ਲੋਕਾ 5:8
ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।
ਮੱਤੀ 15:26
ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।”
ਜ਼ਬੂਰ 84:10
ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।
ਅੱਯੂਬ 42:6
ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”
ਪੈਦਾਇਸ਼ 32:10
ਮੈਂ ਪਿਆਰ ਦੇ ਸਾਰੇ ਵਿਖਾਵਿਆਂ ਅਤੇ ਵਫ਼ਾਦਾਰੀ ਦੇ ਯੋਗ ਨਹੀਂ ਹਾਂ ਜੋ ਤੂੰ ਮੇਰੇ ਲਈ ਕੀਤੀ ਹੈ। ਜਦੋਂ ਮੈਂ ਪਹਿਲੀ ਵਾਰੀ ਯਰਦਨ ਨਦੀ ਪਾਰ ਕਰਕੇ ਆਇਆ ਸੀ, ਮੇਰੇ ਕੋਲ ਆਪਣੀ ਤੁਰਨ ਵਾਲੀ ਛੜੀ ਤੋਂ ਇਲਾਵਾ ਕੁਝ ਵੀ ਨਹੀਂ ਸੀ। ਪਰ ਹੁਣ ਮੇਰੇ ਕੋਲ ਇੰਨਾ ਜ਼ਿਆਦਾ ਹੈ ਕਿ ਅਸੀਂ ਪੂਰੇ ਦੋ ਡੇਰੇ ਬਣਾ ਸੱਕਦੇ ਹਾਂ।
ਯਾਕੂਬ 4:8
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।
੧ ਤਿਮੋਥਿਉਸ 1:13
ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
ਯਸ਼ਵਾ 9:24
ਗਿਬਓਨੀ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਨਾਲ ਇਸ ਲਈ ਝੂਠ ਬੋਲਿਆ ਕਿਉਂਕਿ ਅਸੀਂ ਡਰਦੇ ਸਾਂ ਕਿ ਤੁਸੀਂ ਸਾਨੂੰ ਮਾਰ ਦਿਉਂਗੇ। ਅਸੀਂ ਸੁਣਿਆ ਸੀ ਕਿ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਇਹ ਸਾਰੀ ਧਰਤੀ ਦੇਣ ਦਾ ਆਦੇਸ਼ ਦਿੱਤਾ ਸੀ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਸੀ ਕਿ ਇਸ ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਾਵੇ। ਇਸੇ ਲਈ ਅਸੀਂ ਤੁਹਾਨੂੰ ਝੂਠ ਆਖਿਆ।