ਲੋਕਾ 2:41
ਯਿਸੂ ਇੱਕ ਬੱਚੇ ਦੇ ਰੂਪ ਵਿੱਚ ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।
Now | Καὶ | kai | kay |
his | ἐπορεύοντο | eporeuonto | ay-poh-RAVE-one-toh |
οἱ | hoi | oo | |
parents | γονεῖς | goneis | goh-NEES |
went | αὐτοῦ | autou | af-TOO |
to | κατ' | kat | kaht |
Jerusalem | ἔτος | etos | A-tose |
every | εἰς | eis | ees |
year | Ἰερουσαλὴμ | ierousalēm | ee-ay-roo-sa-LAME |
at the | τῇ | tē | tay |
feast | ἑορτῇ | heortē | ay-ore-TAY |
of the | τοῦ | tou | too |
passover. | πάσχα | pascha | PA-ska |
Cross Reference
ਯੂਹੰਨਾ 2:13
ਯਿਸੂ ਮੰਦਰ ਵਿੱਚ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
੧ ਸਮੋਈਲ 1:3
ਹਰ ਸਾਲ ਅਲਕਾਨਾਹ ਆਪਣਾ ਰਾਮਾਹ ਸ਼ਹਿਰ ਛੱਡ ਕੇ ਸ਼ੀਲੋਹ ਵੱਲ ਜਾਂਦਾ ਹੁੰਦਾ ਸੀ। ਅਲਕਾਨਾਹ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਤੇ ਬਲੀਆਂ ਚੜ੍ਹਾਉਣ ਜਾਂਦਾ ਸੀ। ਇਹ ਥਾਂ ਸ਼ੀਲੋਹ ਉੱਤੇ ਸੀ ਜਿੱਥੇ ਹਾਫ਼ਨੀ ਅਤੇ ਫ਼ੀਨਹਾਸ ਜੋ ਕਿ ਏਲੀ ਦੇ ਪੁੱਤਰ ਸਨ ਉੱਥੇ ਜਾਜਕ ਵਜੋਂ ਸੇਵਾ ਕਰਦੇ ਸਨ।
ਅਸਤਸਨਾ 16:1
ਪਸਹ “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।
ਅਸਤਸਨਾ 12:18
ਤੁਹਾਨੂੰ ਉਹ ਭੇਟਾ ਸਿਰਫ਼ ਯਹੋਵਾਹ ਦੀ ਹਾਜ਼ਰੀ ਵਿੱਚ ਹੀ ਖਾਣੀਆਂ ਚਾਹੀਦੀਆਂ ਹਨ, ਯਹੋਵਾਹ, ਤੁਹਾਡੇ ਪਰਮੇਸ਼ੁਰ, ਦੁਆਰਾ ਚੁਣੇ ਹੋਏ ਸਥਾਨ ਵਿੱਚ। ਤੁਹਾਨੂੰ ਉੱਥੇ ਜਾਕੇ ਆਪਣੇ ਪੁੱਤਰਾਂ, ਧੀਆਂ, ਤੁਹਾਡੇ ਸਾਰੇ ਨੌਕਰਾਂ ਅਤੇ ਆਪਣੇ ਸ਼ਹਿਰ ਦੇ ਲੇਵੀਆਂ ਸਮੇਤ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਮਿਲਕੇ ਆਨੰਦ ਮਾਣੋ। ਤੁਸੀਂ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੋ ਜਿਨ੍ਹਾਂ ਵਾਸਤੇ ਤੁਸੀਂ ਘਾਲਣਾ ਕੀਤੀ ਹੈ।
ਯੂਹੰਨਾ 13:1
ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
ਯੂਹੰਨਾ 11:55
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।
ਯੂਹੰਨਾ 6:4
ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਆ ਰਿਹਾ ਸੀ।
੧ ਸਮੋਈਲ 1:21
ਉਸ ਵਰ੍ਹੇ ਜਦੋਂ ਅਲਕਾਨਾਹ ਸਾਲਾਨਾ ਬਲੀਆਂ ਅਤੇ ਪਰਮੇਸ਼ੁਰ ਨਾਲ ਕੀਤੇ ਇਕਰਾਰ ਨੂੰ ਪੂਰਾ ਕਰਨ ਲਈ ਸ਼ੀਲੋਹ ਨੂੰ ਗਿਆ। ਉਹ ਆਪਣੇ ਪਰਿਵਾਰ ਨੂੰ ਵੀ ਆਪਣੇ ਨਾਲ ਲੈ ਗਿਆ।
ਅਸਤਸਨਾ 16:16
“ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।
ਅਸਤਸਨਾ 12:11
ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ , ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ।
ਅਸਤਸਨਾ 12:5
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ।
ਗਿਣਤੀ 28:16
ਪਸਾਹ “ਯਹੋਵਾਹ ਦਾ ਪਸਾਹ, ਮਹੀਨੇ ਦੀ 14 ਤਰੀਕ ਨੂੰ ਹੋਵੇਗਾ।
ਅਹਬਾਰ 23:5
ਯਹੋਵਾਹ ਦਾ ਪਸਾਹ ਪਹਿਲੇ ਮਹੀਨੇ ਦੇ 14ਵੇਂ ਦਿਨ ਨੂੰ ਸ਼ਾਮ ਵੇਲੇ ਹੈ।
ਖ਼ਰੋਜ 34:23
“ਤੁਹਾਡੇ ਸਾਰੇ ਆਦਮੀ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਅਤੇ ਸੁਆਮੀ ਕੋਲ ਜ਼ਰੂਰ ਜਾਣ।
ਖ਼ਰੋਜ 23:14
“ਹਰ ਸਾਲ ਤੁਹਾਡੇ ਲਈ ਤਿੰਨ ਖਾਸ ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵੇਲੇ ਤੁਸੀਂ ਮੇਰੇ ਖਾਸ ਸਥਾਨ ਉੱਤੇ ਮੇਰੀ ਉਪਾਸਨਾ ਕਰਨ ਲਈ ਆਵੋਂਗੇ।
ਖ਼ਰੋਜ 12:14
“ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।