Luke 22:62
ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ।
Luke 22:62 in Other Translations
King James Version (KJV)
And Peter went out, and wept bitterly.
American Standard Version (ASV)
And he went out, and wept bitterly.
Bible in Basic English (BBE)
And he went out, weeping bitterly.
Darby English Bible (DBY)
And Peter, going forth without, wept bitterly.
World English Bible (WEB)
He went out, and wept bitterly.
Young's Literal Translation (YLT)
and Peter having gone without, wept bitterly.
| And | καὶ | kai | kay |
| ἐξελθὼν | exelthōn | ayks-ale-THONE | |
| Peter | ἔξω | exō | AYKS-oh |
| went | ὁ | ho | oh |
| out, | Πέτρος | petros | PAY-trose |
| and wept | ἔκλαυσεν | eklausen | A-klaf-sane |
| bitterly. | πικρῶς | pikrōs | pee-KROSE |
Cross Reference
ਮੱਤੀ 26:75
ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।
੨ ਕੁਰਿੰਥੀਆਂ 7:9
ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ।
੧ ਕੁਰਿੰਥੀਆਂ 10:12
ਇਸ ਲਈ ਜਿਹੜਾ ਇਹ ਸੋਚਦਾ ਹੈ ਕਿ ਉਹ ਦ੍ਰਿੜ੍ਹਤਾ ਨਾਲ ਖਲੋਤਾ ਹੈ, ਉਸ ਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ।
ਮਰਕੁਸ 14:72
ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸ ਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁੱਖੀ ਹੋਇਆ ਅਤੇ ਰੋਣ ਲੱਗ ਪਿਆ।
ਮੱਤੀ 5:4
ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
ਜ਼ਿਕਰ ਯਾਹ 12:10
ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।
ਹਿਜ਼ ਕੀ ਐਲ 7:16
“ਪਰ ਕੁਝ ਬੰਦੇ ਬਚ ਕੇ ਨਿਕਲ ਜਾਣਗੇ। ਉਹ ਬਚੇ ਹੋਏ ਲੋਕ ਪਹਾੜਾਂ ਵੱਲ ਦੌੜ ਜਾਣਗੇ। ਪਰ ਉਹ ਲੋਕ ਖੁਸ਼ ਨਹੀਂ ਹੋਣਗੇ। ਉਹ ਲੋਕ ਆਪਣੇ ਸਾਰੇ ਪਾਪਾਂ ਲਈ ਉਦਾਸ ਹੋਣਗੇ। ਉਹ ਰੋਣਗੇ ਅਤੇ ਘੁੱਗੀ ਵਾਂਗ ਉਦਾਸ ਆਵਾਜ਼ਾਂ ਕੱਢਣਗੇ।
ਯਰਮਿਆਹ 31:18
ਮੈਂ ਅਫ਼ਰਾਈਮ ਨੂੰ ਰੋਦਿਆਂ ਸੁਣਿਆ ਹੈ। ਮੈਂ ਅਫ਼ਰਾਈਮ ਨੂੰ ਇਹ ਗੱਲਾਂ ਆਖਦਿਆਂ ਸੁਣਿਆ ਹੈ: ‘ਯਹੋਵਾਹ, ਤੂੰ ਸੱਚਮੁੱਚ ਮੈਨੂੰ ਸਜ਼ਾ ਦਿੱਤੀ! ਅਤੇ ਮੈਂ ਆਪਣਾ ਸਬਕ ਸਿੱਖ ਲਿਆ। ਮੈਂ ਉਸ ਵੱਛੇ ਵਰਗਾ ਸਾਂ, ਜਿਸ ਨੂੰ ਕਦੇ ਸਿੱਧਾਇਆ ਨਹੀਂ ਗਿਆ ਸੀ। ਮਿਹਰ ਕਰਕੇ ਮੈਨੂੰ ਸਜ਼ਾ ਦੇਣੋ ਰੁਕ ਜਾਓ, ਅਤੇ ਮੈਂ ਵਾਪਸ ਤੁਹਾਡੇ ਵੱਲ ਪਰਤ ਆਵਾਂਗਾ। ਤੁਸੀਂ ਸੱਚਮੁੱਚ ਯਹੋਵਾਹ ਮੇਰੇ ਪਰਮੇਸ਼ੁਰ ਹੋ।
ਜ਼ਬੂਰ 143:1
ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।
ਜ਼ਬੂਰ 130:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
ਜ਼ਬੂਰ 126:5
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
ਜ਼ਬੂਰ 38:18
ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ। ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।