Mark 16:16
ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸ ਨੂੰ ਦੰਡ ਦਿੱਤਾ ਜਾਵੇਗਾ।
Mark 16:16 in Other Translations
King James Version (KJV)
He that believeth and is baptized shall be saved; but he that believeth not shall be damned.
American Standard Version (ASV)
He that believeth and is baptized shall be saved; but he that disbelieveth shall be condemned.
Bible in Basic English (BBE)
He who has faith and is given baptism will get salvation; but he who has not faith will be judged.
Darby English Bible (DBY)
He that believes and is baptised shall be saved, and he that disbelieves shall be condemned.
World English Bible (WEB)
He who believes and is baptized will be saved; but he who disbelieves will be condemned.
Young's Literal Translation (YLT)
he who hath believed, and hath been baptized, shall be saved; and he who hath not believed, shall be condemned.
| He | ὁ | ho | oh |
| that believeth | πιστεύσας | pisteusas | pee-STAYF-sahs |
| and | καὶ | kai | kay |
| is baptized | βαπτισθεὶς | baptistheis | va-ptee-STHEES |
| saved; be shall | σωθήσεται | sōthēsetai | soh-THAY-say-tay |
| but | ὁ | ho | oh |
| he | δὲ | de | thay |
| that believeth not | ἀπιστήσας | apistēsas | ah-pee-STAY-sahs |
| shall be damned. | κατακριθήσεται | katakrithēsetai | ka-ta-kree-THAY-say-tay |
Cross Reference
ਯੂਹੰਨਾ 3:36
ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
ਰੋਮੀਆਂ 10:9
ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
ਯੂਹੰਨਾ 3:18
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
ਰਸੂਲਾਂ ਦੇ ਕਰਤੱਬ 2:38
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
ਯੂਹੰਨਾ 8:24
ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
ਯੂਹੰਨਾ 3:15
ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”
ਪਰਕਾਸ਼ ਦੀ ਪੋਥੀ 20:15
ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
੧ ਯੂਹੰਨਾ 5:10
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦੱਸਿਆ। ਜਿਹੜਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿੱਧ ਕਰਦਾ ਹੈ। ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿਹੜੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ।
੧ ਪਤਰਸ 3:21
ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।
ਯੂਹੰਨਾ 5:24
“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
ਯੂਹੰਨਾ 12:46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
ਯੂਹੰਨਾ 6:29
ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
ਮਰਕੁਸ 1:15
“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।”
ਯੂਹੰਨਾ 3:5
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।
੧ ਪਤਰਸ 1:21
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
ਮੱਤੀ 28:19
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
ਪਰਕਾਸ਼ ਦੀ ਪੋਥੀ 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
ਲੋਕਾ 8:12
ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ।
ਯੂਹੰਨਾ 6:35
ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
ਯੂਹੰਨਾ 6:40
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।”
ਯੂਹੰਨਾ 11:25
ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ।
ਯੂਹੰਨਾ 20:31
ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।
ਰਸੂਲਾਂ ਦੇ ਕਰਤੱਬ 2:41
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
ਰਸੂਲਾਂ ਦੇ ਕਰਤੱਬ 10:43
ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
ਰਸੂਲਾਂ ਦੇ ਕਰਤੱਬ 16:30
ਤਦ ਉਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਕਿਹਾ, “ਹੇ ਮਹਾ ਪੁਰੱਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?”
ਰਸੂਲਾਂ ਦੇ ਕਰਤੱਬ 22:16
ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’
੨ ਥੱਸਲੁਨੀਕੀਆਂ 2:12
ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।
੨ ਥੱਸਲੁਨੀਕੀਆਂ 1:8
ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ।
ਯੂਹੰਨਾ 7:37
ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।
ਯੂਹੰਨਾ 1:12
ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
ਇਬਰਾਨੀਆਂ 10:38
ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”
ਰੋਮੀਆਂ 4:24
ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ। ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਜਿਵਾਲਿਆ।
ਰਸੂਲਾਂ ਦੇ ਕਰਤੱਬ 8:36
ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”
ਰਸੂਲਾਂ ਦੇ ਕਰਤੱਬ 13:46
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।
ਰੋਮੀਆਂ 3:6
ਨਹੀਂ। ਜੇਕਰ ਉਹ ਸਾਨੂੰ ਦੰਡ ਨਹੀਂ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਆਂ ਕਿਵੇਂ ਕਰੇਗਾ?