ਮਰਕੁਸ 3:34
ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।
And | καὶ | kai | kay |
he looked | περιβλεψάμενος | periblepsamenos | pay-ree-vlay-PSA-may-nose |
round about | κύκλῳ | kyklō | KYOO-kloh |
sat which them on | τοὺς | tous | toos |
περὶ | peri | pay-REE | |
about | αὐτὸν | auton | af-TONE |
him, | καθημένους | kathēmenous | ka-thay-MAY-noos |
and said, | λέγει | legei | LAY-gee |
Behold | Ἴδε | ide | EE-thay |
my | ἡ | hē | ay |
μήτηρ | mētēr | MAY-tare | |
mother | μου | mou | moo |
and | καὶ | kai | kay |
my | οἱ | hoi | oo |
ἀδελφοί | adelphoi | ah-thale-FOO | |
brethren! | μου | mou | moo |
Cross Reference
ਰੋਮੀਆਂ 8:29
ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
ਗ਼ਜ਼ਲ ਅਲਗ਼ਜ਼ਲਾਤ 4:9
ਤੂੰ ਮੇਰਾ ਦਿਲ ਚੁਰਾ ਲਿਆ ਹੈ, ਮੇਰੀ ਪ੍ਰੀਤਮੇ, ਮੇਰੀ ਲਾੜੀਏ। ਚੁਰਾ ਲਿਆ ਹੈ ਤੂੰ ਦਿਲ ਮੇਰਾ ਆਪਣੀ ਸਿਰਫ ਇੱਕੋ ਅੱਖ ਨਾਲ ਆਪਣੇ ਹਾਰ ਦੇ ਸਿਰਫ ਇੱਕੋ ਮੋਤੀ ਨਾਲ।
ਯੂਹੰਨਾ 20:17
ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”
ਲੋਕਾ 11:27
ਜਿਹੜੇ ਮਨੁੱਖ ਵਾਸਤਵ ਵਿੱਚ ਖੁਸ਼ ਹਨ ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁੱਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁੱਧ ਪੀਤਾ ਹੈ।”
ਮੱਤੀ 28:10
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”
ਮੱਤੀ 25:40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
ਮੱਤੀ 12:49
ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।
ਗ਼ਜ਼ਲ ਅਲਗ਼ਜ਼ਲਾਤ 5:1
ਉਹ ਬੋਲਦਾ ਹੈ ਮੇਰੀ ਪ੍ਰੀਤਮੇ ਮੇਰੀ ਲਾੜੀਏ ਆ ਗਿਆ ਹਾਂ ਮੈਂ ਆਪਣੇ ਬਾਗ ਅੰਦਰ। ਮੈਂ ਆਪਣੇ ਗੰਧਰਸ ਅਤੇ ਮੇਰੇ ਮਸਾਲਿਆਂ ਨੂੰ ਇੱਕਤ੍ਰ ਕਰ ਲਿਆ ਹੈ। ਮੈਂ ਸ਼ਹਿਦ ਸਮੇਤ ਆਪਣੇ ਛੱਤੇ ਨੂੰ ਖਾ ਲਿਆ ਹੈ। ਪੀ ਲਿਆ ਹੈ ਦੁੱਧ ਅਤੇ ਮੈਅ ਆਪਣੀ ਨੂੰ। ਔਰਤਾਂ ਦਾ ਪ੍ਰੇਮੀਆਂ ਨਾਲ ਗੱਲ ਕਰਨਾ ਪਿਆਰੇ ਮਿੱਤਰੋ ਖਾਵੋ, ਪੀਵੋ! ਮਦਹੋਸ਼ ਹੋ ਜਾਵੋ ਪਿਆਰ ਨਾਲ!
ਜ਼ਬੂਰ 22:22
ਯਹੋਵਾਹ, ਮੈਂ ਆਪਣੇ ਭਰਾਵਾਂ ਨੂੰ ਤੁਹਾਡੇ ਬਾਰੇ ਦੱਸਾਂਗਾ। ਮੈਂ ਵੱਡੀ ਸੰਗਤ ਵਿੱਚ ਤੁਹਾਡੀ ਉਸਤਤਿ ਕਰਾਂਗਾ।
ਇਬਰਾਨੀਆਂ 2:11
ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।