ਮਰਕੁਸ 4:28 in Punjabi

ਪੰਜਾਬੀ ਪੰਜਾਬੀ ਬਾਈਬਲ ਮਰਕੁਸ ਮਰਕੁਸ 4 ਮਰਕੁਸ 4:28

Mark 4:28
ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।

Mark 4:27Mark 4Mark 4:29

Mark 4:28 in Other Translations

King James Version (KJV)
For the earth bringeth forth fruit of herself; first the blade, then the ear, after that the full corn in the ear.

American Standard Version (ASV)
The earth beareth fruit of herself; first the blade, then the ear, then the full grain in the ear.

Bible in Basic English (BBE)
The earth gives fruit by herself; first the leaf, then the head, then the full grain.

Darby English Bible (DBY)
The earth bears fruit of itself, first [the] blade, then an ear, then full corn in the ear.

World English Bible (WEB)
For the earth bears fruit: first the blade, then the ear, then the full grain in the ear.

Young's Literal Translation (YLT)
for of itself doth the earth bear fruit, first a blade, afterwards an ear, afterwards full corn in the ear;

For
αὐτομάτηautomatēaf-toh-MA-tay
the
γὰρgargahr
earth
ay
fruit
forth
bringeth
γῆgay
of
herself;
καρποφορεῖkarpophoreikahr-poh-foh-REE
first
πρῶτονprōtonPROH-tone
the
blade,
χόρτονchortonHORE-tone
then
εἶταeitaEE-ta
the
ear,
στάχυνstachynSTA-hyoon
after
that
εἶταeitaEE-ta
full
the
πλήρηplērēPLAY-ray
corn
σῖτονsitonSEE-tone
in
ἐνenane
the
τῷtoh
ear.
στάχυϊstachyiSTA-hyoo-ee

Cross Reference

ਫ਼ਿਲਿੱਪੀਆਂ 1:9
ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;

ਫ਼ਿਲਿੱਪੀਆਂ 1:6
ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।

ਮਰਕੁਸ 4:31
ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।

੧ ਥੱਸਲੁਨੀਕੀਆਂ 3:12
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।

ਕੁਲੁੱਸੀਆਂ 1:10
ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;

ਮੱਤੀ 13:26
ਕਣਕ ਵੱਧੀ ਅਤੇ ਕਣਕ ਦੇ ਸਿੱਟੇ ਵੀ ਵੱਧੇ। ਅਤੇ ਉਸ ਦੇ ਨਾਲ ਜੰਗਲੀ ਬੂਟੀ ਵੀ ਵੱਧੀ।

ਹੋ ਸੀਅ 6:3
ਆਓ, ਆਪਾਂ ਯਹੋਵਾਹ ਨੂੰ ਜਾਣੀਏ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”

ਯਸਈਆਹ 61:11
ਧਰਤੀ ਪੌਦਿਆਂ ਨੂੰ ਉਗਾਉਂਦੀ ਹੈ। ਲੋਕੀ ਬਾਗ਼ ਅੰਦਰ ਬੀਜ ਬੀਜਦੇ ਨੇ, ਅਤੇ ਬਾਗ਼ ਉਨ੍ਹਾਂ ਨੂੰ ਉਗਾਉਂਦਾ ਹੈ। ਇਸੇ ਤਰ੍ਹਾਂ, ਯਹੋਵਾਹ ਨੇਕੀ ਨੂੰ ਉਗਾਵੇਗਾ। ਯਹੋਵਾਹ ਸਾਰੀਆਂ ਕੌਮਾਂ ਅੰਦਰ ਉਸਤਤ ਨੂੰ ਉਗਾਵੇਗਾ।”

ਵਾਈਜ਼ 3:11
ਉਹ ਆਪਣੇ ਸਮੇਂ ਵਿੱਚ ਸਭ ਕੁਝ ਖੂਬਸੂਰਤੀ ਨਾਲ ਕਰਦਾ, ਅਤੇ ਉਸ ਨੇ ਸੰਸਾਰ ਦਾ ਗਿਆਨ ਵੀ ਇਨਸਾਨਾਂ ਦੇ ਦਿਮਾਗ਼ ਵਿੱਚ ਪਾਇਆ। ਪਰ ਫ਼ੇਰ ਵੀ ਇਨਸਾਨਾਂ ਨੂੰ ਪਤਾ ਨਹੀਂ ਲੱਗ ਸੱਕਦਾ ਕਿ ਪਰਮੇਸ਼ੁਰ, ਸ਼ੁਰੂਆਤ ਤੋਂ ਅੰਤ ਤੀਕ ਕੀ ਕਰ ਰਿਹਾ ਹੈ।

ਵਾਈਜ਼ 3:1
ਸਮਾਂ ਹੈ … ਇੱਥੇ ਹਰ ਚੀਜ਼ ਲਈ ਵਕਤ ਹੈ। ਅਤੇ ਹਰ ਗੱਲ ਧਰਤੀ ਉੱਤੇ ਇਸ ਦੀ ਰੁੱਤ ਵਿੱਚ ਵਾਪਰੇਗੀ।

ਅਮਸਾਲ 4:18
ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।

ਜ਼ਬੂਰ 92:13
ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।

ਜ਼ਬੂਰ 1:3
ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।

ਪੈਦਾਇਸ਼ 4:11
ਤੂੰ ਆਪਣੇ ਭਰਾ ਨੂੰ ਕਤਲ ਕਰ ਦਿੱਤਾ ਅਤੇ ਧਰਤੀ ਤੇਰੇ ਹੱਥਾਂ ਵਿੱਚੋਂ ਉਸਦਾ ਖੂਨ ਲੈਣ ਲਈ ਖੁਲ੍ਹ ਗਈ। ਇਸ ਲਈ ਹੁਣ, ਮੈਂ ਉਸ ਧਰਤੀ ਉੱਤੇ ਆਫ਼ਤਾਂ ਘੱਲਾਂਗਾ।

ਪੈਦਾਇਸ਼ 2:9
ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਵਿੱਚੋਂ ਰੁੱਖ ਉਗਾਏ: ਹਰ ਖੂਬਸੂਰਤ ਰੁੱਖ ਅਤੇ ਹਰ ਉਹ ਰੁੱਖ ਜੋ ਭੋਜਨ ਲਈ ਚੰਗਾ ਸੀ। ਬਾਗ ਦੇ ਮੱਧ ਵਿੱਚ, ਯਹੋਵਾਹ ਪਰਮੇਸ਼ੁਰ ਨੇ ਜੀਵਨ ਦਾ ਰੁੱਖ ਲਾਇਆ ਅਤੇ ਉਹ ਰੁੱਖ ਵੀ ਲਾਇਆ ਜੋ ਗਿਆਨ ਦਿੰਦਾ ਸੀ ਕਿ, ਕੀ ਚੰਗਾ ਸੀ ਤੇ ਕੀ ਮਾੜਾ।

ਪੈਦਾਇਸ਼ 2:4
ਮਨੁੱਖ਼ਤਾ ਦੀ ਸ਼ੁਰੂਆਤ ਇਹ ਅਕਾਸ਼ ਅਤੇ ਧਰਤੀ ਦਾ ਇਤਿਹਾਸ ਹੈ। ਇਹ ਉਨ੍ਹਾਂ ਗੱਲਾਂ ਦੀ ਕਹਾਣੀ ਹੈ ਜਿਹੜ੍ਹ੍ਹੀਆਂ ਪਰਮੇਸ਼ੁਰ ਦੇ ਧਰਤੀ ਅਤੇ ਅਕਾਸ਼ ਬਨਾਉਣ ਵੇਲੇ ਵਾਪਰੀਆਂ।

ਪੈਦਾਇਸ਼ 1:11
ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।”