Mark 6:15
ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”
Mark 6:15 in Other Translations
King James Version (KJV)
Others said, That it is Elias. And others said, That it is a prophet, or as one of the prophets.
American Standard Version (ASV)
But others said, It is Elijah. And others said, `It is' a prophet, `even' as one of the prophets.
Bible in Basic English (BBE)
But others said, It is Elijah. And others said, It is a prophet, even like one of the prophets.
Darby English Bible (DBY)
And others said, It is Elias; and others said, It is a prophet, as one of the prophets.
World English Bible (WEB)
But others said, "It is Elijah." Others said, "It is the Prophet, or like one of the prophets."
Young's Literal Translation (YLT)
Others said -- `It is Elijah,' and others said -- `It is a prophet, or as one of the prophets.'
| Others | ἄλλοι | alloi | AL-loo |
| said, | ἔλεγον | elegon | A-lay-gone |
| That | ὅτι | hoti | OH-tee |
| it is | Ἠλίας | ēlias | ay-LEE-as |
| Elias. | ἐστίν· | estin | ay-STEEN |
| And | ἄλλοι | alloi | AL-loo |
| others | δὲ | de | thay |
| said, | ἔλεγον | elegon | A-lay-gone |
| That | ὅτι | hoti | OH-tee |
| is it | προφήτης | prophētēs | proh-FAY-tase |
| a prophet, | ἐστίν· | estin | ay-STEEN |
| or | ἢ | ē | ay |
| as | ὡς | hōs | ose |
| one | εἷς | heis | ees |
| of the | τῶν | tōn | tone |
| prophets. | προφητῶν | prophētōn | proh-fay-TONE |
Cross Reference
ਮੱਤੀ 21:11
ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
ਮਰਕੁਸ 8:28
ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
ਮੱਤੀ 16:14
ਉਹ ਬੋਲੇ, “ਕੋਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
ਮਲਾਕੀ 4:5
ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ।
ਰਸੂਲਾਂ ਦੇ ਕਰਤੱਬ 3:22
ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸ ਨੂੰ ਸੁਣੋ।
ਯੂਹੰਨਾ 9:17
ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸੱਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
ਯੂਹੰਨਾ 7:40
ਲੋਕਾਂ ਦਾ ਯਿਸੂ ਬਾਰੇ ਵਿਵਾਦ ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
ਯੂਹੰਨਾ 6:14
ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
ਯੂਹੰਨਾ 1:25
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
ਯੂਹੰਨਾ 1:21
ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
ਲੋਕਾ 9:19
ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹੜਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।”
ਲੋਕਾ 9:8
ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉੱਠਿਆ ਹੈ।”
ਲੋਕਾ 7:39
ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
ਲੋਕਾ 7:16
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
ਲੋਕਾ 1:17
ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”
ਮਰਕੁਸ 15:35
ਉੱਥੇ ਖੜ੍ਹੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।”
ਮਰਕੁਸ 9:12
ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁੜ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ?
ਮੱਤੀ 17:10
ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”