ਮੱਤੀ 11:17
‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਉਦਾਸ ਗੀਤ ਗਾਇਆ ਪਰ ਤੁਸੀਂ ਨਾ ਪਿੱਟਿਆ।’
And | καὶ | kai | kay |
saying, | λέγουσιν | legousin | LAY-goo-seen |
We have piped | Ηὐλήσαμεν | ēulēsamen | eve-LAY-sa-mane |
you, unto | ὑμῖν | hymin | yoo-MEEN |
and | καὶ | kai | kay |
ye have not | οὐκ | ouk | ook |
danced; | ὠρχήσασθε | ōrchēsasthe | ore-HAY-sa-sthay |
we have mourned | ἐθρηνήσαμεν | ethrēnēsamen | ay-thray-NAY-sa-mane |
unto you, | ὑμῖν, | hymin | yoo-MEEN |
and | καὶ | kai | kay |
ye have not | οὐκ | ouk | ook |
lamented. | ἐκόψασθε | ekopsasthe | ay-KOH-psa-sthay |
Cross Reference
ਯਸਈਆਹ 28:9
ਪਰਮੇਸ਼ੁਰ ਆਪਣੇ ਲੋਕਾਂ ਦੀ ਸਹਾਇਤਾ ਕਰਨੀ ਚਾਹੁੰਦਾ ਹੈ ਯਹੋਵਾਹ ਲੋਕਾਂ ਨੂੰ ਸਬਕ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯਹੋਵਾਹ ਲੋਕਾਂ ਨੂੰ ਆਪਣੀਆਂ ਸਾਖੀਆਂ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕ ਅਬੋਧ ਬਾਲਕਾਂ ਵਰਗੇ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਥੋੜਾ ਚਿਰ ਪਹਿਲਾਂ ਹੀ ਆਪਣੀ ਮਾਂ ਦਾ ਦੁੱਧ ਚੁਂਘ ਰਹੇ ਸਨ।
੧ ਸਲਾਤੀਨ 1:40
ਤਦ ਸਭ ਨੇ ਸ਼ਹਿਰ ਤਾਈ ਸੁਲੇਮਸ਼ਨ ਦਾ ਪਿੱਛਾ ਕੀਤਾ। ਉਹ ਬੜੇ ਖੁਸ਼ ਅਤੇ ਉਤਸਾਹਿਤ ਸਨ। ਉਹ ਬੰਸਰੀਆਂ ਵਜਾ ਰਹੇ ਸਨ ਅਤੇ ਉਨ੍ਹਾਂ ਦੀ ਆਵਾਜ਼ ਨਾਲ ਧਰਤੀ ਪਾਟ ਗਈ।
ਯਸਈਆਹ 30:29
ਉਸ ਸਮੇਂ, ਤੁਸੀਂ ਖੁਸ਼ੀ ਦੇ ਗੀਤ ਗਾਓਗੇ। ਉਹ ਸਮਾਂ ਉਨ੍ਹਾਂ ਰਾਤਾਂ ਵਰਗਾ ਹੋਵੇਗਾ ਜਦੋਂ ਤੁਸੀਂ ਛੁੱਟੀ ਤੇ ਜਾਂਦੇ ਹੋ। ਯਹੋਵਾਹ ਦੇ ਪਰਬਤ ਵੱਲ ਤੁਰੇ ਜਾਂਦੇ ਤੁਸੀਂ ਬਹੁਤ ਪ੍ਰਸੰਨ ਹੋ। ਤੁਸੀਂ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੀ ਉਪਾਸਨਾ ਲਈ ਜਾਂਦੇ ਹੋਏ ਤੇ ਵੰਝਲੀ ਨੂੰ ਸੁਣਦੇ ਹੋਏ ਬਹੁਤ ਪ੍ਰਸੰਨ ਹੋ।
ਯਰਮਿਆਹ 9:17
ਇਹੀ ਹੈ ਜੋ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ: “ਹੁਣ, ਇਨ੍ਹਾਂ ਗੱਲਾਂ ਬਾਰੇ ਸੋਚੋ! ਉਨ੍ਹਾਂ ਔਰਤਾਂ ਨੂੰ ਸੱਦੋ ਜਿਹੜੀਆਂ ਪੈਸੇ ਲੈ ਕੇ ਨੜੋਇਆਂ ਉੱਤੇ ਵੈਣ ਪਾਉਂਦੀਆਂ ਨੇ। ਉਨ੍ਹਾਂ ਔਰਤਾਂ ਨੂੰ ਸੱਦੋ, ਜਿਹੜੀਆਂ ਇਸ ਕੰਮ ਵਿੱਚ ਮਾਹਰ ਨੇ।
ਯਰਮਿਆਹ 31:4
ਇਸਰਾਏਲ, ਮੇਰੀ ਵਹੁਟੀਏ, ਮੈਂ ਤੈਨੂੰ ਫ਼ੇਰ ਉਸਾਰਾਂਗਾ। ਤੂੰ ਫ਼ੇਰ ਤੋਂ ਇੱਕ ਮੁਲਕ ਬਣੇਁਗੀ। ਤੂੰ ਫ਼ੇਰ ਤੋਂ ਆਪਣੀਆਂ ਤੰਬੂਰੀਆਂ ਚੁੱਕੇਂਗੀ। ਫ਼ੇਰ ਤੂੰ ਉਨ੍ਹਾਂ ਸਾਰੇ ਲੋਕਾਂ ਨਾਲ ਨੱਚੇਁਗੀ, ਜਿਹੜੇ ਖੁਸ਼ੀ ਮਨਾ ਰਹੇ ਨੇ।
ਮੱਤੀ 9:15
ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
ਮੱਤੀ 9:23
ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉੱਥੇ ਕੁੜੀ ਨੂੰ ਮਰੀ ਵੇਖਕੇ ਰੋ-ਪਿਟ ਰਹੇ ਹਨ।
੧ ਕੁਰਿੰਥੀਆਂ 9:19
ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸੱਕਾਂ।
ਲੋਕਾ 15:25
ਵੱਡੇ ਪੁੱਤਰ ਦਾ ਪਰਤਨਾ “ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁੜ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸ ਨੇ ਨੱਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।