Matthew 12:15
ਯਿਸੂ, ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ ਹੈ ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
Matthew 12:15 in Other Translations
King James Version (KJV)
But when Jesus knew it, he withdrew himself from thence: and great multitudes followed him, and he healed them all;
American Standard Version (ASV)
And Jesus perceiving `it' withdrew from thence: and many followed him; and he healed them all,
Bible in Basic English (BBE)
And Jesus, having knowledge of this, went away from there, and a great number went after him; and he made them all well,
Darby English Bible (DBY)
But Jesus knowing [it], withdrew thence, and great crowds followed him; and he healed them all:
World English Bible (WEB)
Jesus, perceiving that, withdrew from there. Great multitudes followed him; and he healed them all,
Young's Literal Translation (YLT)
and Jesus having known, withdrew thence, and there followed him great multitudes, and he healed them all,
| Ὁ | ho | oh | |
| But | δὲ | de | thay |
| when Jesus | Ἰησοῦς | iēsous | ee-ay-SOOS |
| knew | γνοὺς | gnous | gnoos |
| himself withdrew he it, | ἀνεχώρησεν | anechōrēsen | ah-nay-HOH-ray-sane |
| thence: from | ἐκεῖθεν | ekeithen | ake-EE-thane |
| and | καὶ | kai | kay |
| great | ἠκολούθησαν | ēkolouthēsan | ay-koh-LOO-thay-sahn |
| multitudes | αὐτῷ | autō | af-TOH |
| followed | ὄχλοι | ochloi | OH-hloo |
| him, | πολλοί | polloi | pole-LOO |
| and | καὶ | kai | kay |
| he healed | ἐθεράπευσεν | etherapeusen | ay-thay-RA-payf-sane |
| them | αὐτοὺς | autous | af-TOOS |
| all; | πάντας | pantas | PAHN-tahs |
Cross Reference
ਮੱਤੀ 19:2
ਬਹੁਤ ਸਾਰੇ ਲੋਕਾਂ ਨੇ ਉਸਦਾ ਪਿੱਛਾ ਕੀਤਾ ਅਤੇ ਉੱਥੇ ਉਸ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।
ਮੱਤੀ 10:23
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
੧ ਪਤਰਸ 2:21
ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
ਗਲਾਤੀਆਂ 6:9
ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।
ਯੂਹੰਨਾ 11:54
ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
ਯੂਹੰਨਾ 10:40
ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚੱਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਠਹਿਰਿਆ।
ਯੂਹੰਨਾ 9:4
ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂ ਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸੱਕਦਾ।
ਯੂਹੰਨਾ 7:1
ਯਿਸੂ ਅਤੇ ਉਸ ਦੇ ਭਰਾ ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸ ਨੂੰ ਮਾਰਨਾ ਚਾਹੁੰਦੇ ਸਨ।
ਲੋਕਾ 6:17
ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਅਤੇ ਰਾਜੀ ਕਰਨਾ ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
ਲੋਕਾ 6:12
ਯਿਸੂ ਦਾ ਬਾਰ੍ਹਾਂ ਰਸੂਲਾਂ ਨੂੰ ਚੁਨਣਾ ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
ਮਰਕੁਸ 6:56
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।
ਮਰਕੁਸ 3:7
ਕਈ ਲੋਕ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿੱਚ ਉਸ ਦੇ ਮਗਰ ਹੋ ਤੁਰੇ।
ਮੱਤੀ 4:23
ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।