ਮੱਤੀ 12:28 in Punjabi

ਪੰਜਾਬੀ ਪੰਜਾਬੀ ਬਾਈਬਲ ਮੱਤੀ ਮੱਤੀ 12 ਮੱਤੀ 12:28

Matthew 12:28
ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।

Matthew 12:27Matthew 12Matthew 12:29

Matthew 12:28 in Other Translations

King James Version (KJV)
But if I cast out devils by the Spirit of God, then the kingdom of God is come unto you.

American Standard Version (ASV)
But if I by the Spirit of God cast out demons, then is the kingdom of God come upon you.

Bible in Basic English (BBE)
But if I by the Spirit of God send out evil spirits, then is the kingdom of God come on you.

Darby English Bible (DBY)
But if *I* by [the] Spirit of God cast out demons, then indeed the kingdom of God is come upon you.

World English Bible (WEB)
But if I by the Spirit of God cast out demons, then the Kingdom of God has come upon you.

Young's Literal Translation (YLT)
`But if I, by the Spirit of God, do cast out the demons, then come already unto you did the reign of God.

But
εἰeiee
if
δὲdethay
I
ἐγὼegōay-GOH
cast
out
ἐνenane

πνεύματιpneumatiPNAVE-ma-tee
devils
θεοῦtheouthay-OO
by
ἐκβάλλωekballōake-VAHL-loh
the
Spirit
τὰtata
God,
of
δαιμόνιαdaimoniathay-MOH-nee-ah
then
ἄραaraAH-ra
the
ἔφθασενephthasenA-ftha-sane
kingdom
ἐφ'ephafe

ὑμᾶςhymasyoo-MAHS
God
of
ay
is
come
βασιλείαbasileiava-see-LEE-ah
unto
τοῦtoutoo
you.
θεοῦtheouthay-OO

Cross Reference

ਲੋਕਾ 11:20
ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕੱਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ।

ਮੱਤੀ 12:18
“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।

ਮੱਤੀ 21:31
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।

ਮੱਤੀ 21:43
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।

ਰਸੂਲਾਂ ਦੇ ਕਰਤੱਬ 10:38
ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।

ਕੁਲੁੱਸੀਆਂ 1:13
ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।

ਇਬਰਾਨੀਆਂ 12:28
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।

ਰੋਮੀਆਂ 14:17
ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।

ਲੋਕਾ 17:20
ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ?” ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।

ਲੋਕਾ 16:16
“ਪਰਮੇਸ਼ੁਰ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।

ਲੋਕਾ 10:11
‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’

ਦਾਨੀ ਐਲ 2:44
“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।

ਦਾਨੀ ਐਲ 7:14
“ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।

ਮੱਤੀ 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।

ਮਰਕੁਸ 1:15
“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।”

ਮਰਕੁਸ 11:10
“ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਰਹੇ! ਸਵਰਗ ਚ ਪਰਮੇਸ਼ੁਰ ਦੀ ਉਸਤਤਿ ਹੋਵੇ!”

ਮਰਕੁਸ 16:17
ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।

ਲੋਕਾ 1:32
ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।

ਲੋਕਾ 9:2
ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ।

ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”