ਮੱਤੀ 14:26
ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
And | καὶ | kai | kay |
when the | ἰδόντες | idontes | ee-THONE-tase |
disciples | αὐτὸν | auton | af-TONE |
saw | οἱ | hoi | oo |
him | μαθηταὶ | mathētai | ma-thay-TAY |
walking | ἐπὶ | epi | ay-PEE |
on | τὴν | tēn | tane |
the | θαλάσσαν | thalassan | tha-LAHS-sahn |
sea, | περιπατοῦντα | peripatounta | pay-ree-pa-TOON-ta |
troubled, were they | ἐταράχθησαν | etarachthēsan | ay-ta-RAHK-thay-sahn |
saying, | λέγοντες | legontes | LAY-gone-tase |
It is | ὅτι | hoti | OH-tee |
a spirit; | Φάντασμά | phantasma | FAHN-ta-SMA |
and | ἐστιν | estin | ay-steen |
they cried out | καὶ | kai | kay |
for | ἀπὸ | apo | ah-POH |
τοῦ | tou | too | |
fear. | φόβου | phobou | FOH-voo |
ἔκραξαν | ekraxan | A-kra-ksahn |
Cross Reference
ਪਰਕਾਸ਼ ਦੀ ਪੋਥੀ 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
ਲੋਕਾ 24:37
ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।
ਲੋਕਾ 24:5
ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲੱਭ ਰਹੀਆਂ ਹੋ?
ਲੋਕਾ 1:11
ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ।
ਮਰਕੁਸ 6:49
ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।
ਅੱਯੂਬ 4:14
ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ। ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।
ਰਸੂਲਾਂ ਦੇ ਕਰਤੱਬ 12:15
ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਉਹ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”
ਲੋਕਾ 24:45
ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ।
ਦਾਨੀ ਐਲ 10:6
ਉਸਦਾ ਸ਼ਰੀਰ ਕੂਲੇ ਚਮਕਦਾਰ ਪੱਥਰ ਵਰਗਾ ਸੀ। ਉਸਦਾ ਚਿਹਰਾ ਬਿਜਲੀ ਵਾਂਗ ਲਿਸ਼ਕਦਾ ਸੀ! ਉਸਦੀਆਂ ਅੱਖਾਂ ਅੱਗ ਦੀਆਂ ਲਾਟਾਂ ਵਰਗੀਆਂ ਸਨ। ਉਸ ਦੇ ਹੱਥ ਪੈਰ ਲਿਸ਼ਕਦੇ ਪਿੱਤਲ ਵਰਗੇ ਸਨ! ਉਸਦੀ ਆਵਾਜ਼ ਲੋਕਾਂ ਦੀ ਭੀੜ ਵਰਗੀ ਉੱਚੀ ਸੀ!
੧ ਸਮੋਈਲ 28:12
ਅਤੇ ਇੰਝ ਹੋਇਆ ਕਿ ਜਿਸ ਵੇਲੇ ਉਸ ਔਰਤ ਨੇ ਸਮੂਏਲ ਨੂੰ ਵੇਖਿਆ ਤਾਂ ਉਸ ਜ਼ੋਰ ਦੀ ਚੀਕ ਮਾਰੀ ਅਤੇ ਉਸ ਨੇ ਸ਼ਾਊਲ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂਕਿ ਸ਼ਾਊਲ ਤਾਂ ਤੂੰ ਹੀ ਹੈਂ।”