Matthew 19:30
ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿੱਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿੱਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।
Matthew 19:30 in Other Translations
King James Version (KJV)
But many that are first shall be last; and the last shall be first.
American Standard Version (ASV)
But many shall be last `that are' first; and first `that are' last.
Bible in Basic English (BBE)
But a great number who are first will be last, and some who are last will be first.
Darby English Bible (DBY)
But many first shall be last, and last first.
World English Bible (WEB)
But many will be last who are first; and first who are last.
Young's Literal Translation (YLT)
and many first shall be last, and last first.
| But | Πολλοὶ | polloi | pole-LOO |
| many | δὲ | de | thay |
| that are first | ἔσονται | esontai | A-sone-tay |
| shall be | πρῶτοι | prōtoi | PROH-too |
| last; | ἔσχατοι | eschatoi | A-ska-too |
| and | καὶ | kai | kay |
| the last | ἔσχατοι | eschatoi | A-ska-too |
| shall be first. | πρῶτοι | prōtoi | PROH-too |
Cross Reference
ਲੋਕਾ 13:30
ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”
ਮਰਕੁਸ 10:31
ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿੱਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”
ਮੱਤੀ 20:16
“ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।”
ਮੱਤੀ 21:31
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
ਇਬਰਾਨੀਆਂ 4:1
ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
ਗਲਾਤੀਆਂ 5:7
ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ?
ਰੋਮੀਆਂ 9:30
ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
ਰੋਮੀਆਂ 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
ਲੋਕਾ 18:13
“ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’
ਲੋਕਾ 7:29
(ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ।
ਮੱਤੀ 8:11
ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।