Matthew 2:4
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?
Matthew 2:4 in Other Translations
King James Version (KJV)
And when he had gathered all the chief priests and scribes of the people together, he demanded of them where Christ should be born.
American Standard Version (ASV)
And gathering together all the chief priests and scribes of the people, he inquired of them where the Christ should be born.
Bible in Basic English (BBE)
And he got together all the chief priests and scribes of the people, questioning them as to where the birth-place of the Christ would be.
Darby English Bible (DBY)
and, assembling all the chief priests and scribes of the people, he inquired of them where the Christ should be born.
World English Bible (WEB)
Gathering together all the chief priests and scribes of the people, he asked them where the Christ would be born.
Young's Literal Translation (YLT)
and having gathered all the chief priests and scribes of the people, he was inquiring from them where the Christ is born.
| And when | καὶ | kai | kay |
| together, gathered had he | συναγαγὼν | synagagōn | syoon-ah-ga-GONE |
| all | πάντας | pantas | PAHN-tahs |
| the | τοὺς | tous | toos |
| chief priests | ἀρχιερεῖς | archiereis | ar-hee-ay-REES |
| and | καὶ | kai | kay |
| scribes | γραμματεῖς | grammateis | grahm-ma-TEES |
| the of | τοῦ | tou | too |
| people | λαοῦ | laou | la-OO |
| he demanded | ἐπυνθάνετο | epynthaneto | ay-pyoon-THA-nay-toh |
| of | παρ' | par | pahr |
| them | αὐτῶν | autōn | af-TONE |
| where | ποῦ | pou | poo |
| ὁ | ho | oh | |
| Christ | Χριστὸς | christos | hree-STOSE |
| should be born. | γεννᾶται | gennatai | gane-NA-tay |
Cross Reference
ਰਸੂਲਾਂ ਦੇ ਕਰਤੱਬ 23:9
ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
ਮੱਤੀ 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
ਮੱਤੀ 26:47
ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।
ਮੱਤੀ 27:1
ਯਿਸੂ ਰਾਜਪਾਲ ਪਿਲਾਤੁਸ ਦੇ ਸਨਮੁੱਖ ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।
ਮਰਕੁਸ 8:31
ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।
ਲੋਕਾ 20:19
ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸ ਨੂੰ ਉਸ ਵੇਲੇ ਫੜਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?
ਲੋਕਾ 23:10
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉੱਥੇ ਖੜ੍ਹੇ ਸਨ ਅਤੇ ਉਹ ਜ਼ੋਰ ਨਾਲ ਯਿਸੂ ਤੇ ਦੋਸ਼ ਲਾ ਰਹੇ ਸਨ।
ਯੂਹੰਨਾ 3:10
ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
ਯੂਹੰਨਾ 7:32
ਯਹੂਦੀਆਂ ਵੱਲੋਂ ਯਿਸੂ ਨੂੰ ਕੈਦ ਵਿੱਚ ਪਾਉਣ ਦੀ ਕੋਸ਼ਿਸ਼ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
ਯੂਹੰਨਾ 8:3
ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।
ਯੂਹੰਨਾ 18:3
ਫ਼ਿਰ ਯਹੂਦਾ ਉੱਥੇ ਸੈਨਕਾਂ ਦਾ ਇੱਕ ਜਿੱਥੇਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
ਰਸੂਲਾਂ ਦੇ ਕਰਤੱਬ 4:5
ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।
ਰਸੂਲਾਂ ਦੇ ਕਰਤੱਬ 6:12
ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।
ਮੱਤੀ 21:23
ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
ਮੱਤੀ 21:15
ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
੨ ਤਵਾਰੀਖ਼ 34:13
ਲੇਵੀ ਮਜਦੂਰਾਂ ਦੇ ਇੰਚਾਰਜ ਸਨ ਅਤੇ ਸਾਰੇ ਕਾਮਿਆਂ ਦੀ ਉਨ੍ਹਾਂ ਦੇ ਵੱਖੋ-ਵੱਖ ਕੰਮਾਂ ਵਿੱਚ ਅਗਵਾਈ ਕੀਤੀ। ਕੁਝ ਲੇਵੀਆਂ ਨੇ ਮੁਨਸ਼ੀਆਂ, ਅਫ਼ਸਰਾਂ ਅਤੇ ਦਰਬਾਨਾਂ ਆਦਿ ਦਾ ਕਾਰਜ ਵੀ ਸੰਭਾਲਿਆ।
੨ ਤਵਾਰੀਖ਼ 34:15
ਤਦ ਹਿਲਕੀਯਾਹ ਨੇ ਸ਼ਾਫ਼ਾਨ ਮੁਨਸ਼ੀ ਨੂੰ ਆਖਿਆ, “ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ।
੨ ਤਵਾਰੀਖ਼ 36:14
ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।
ਅਜ਼ਰਾ 7:6
ਅਜ਼ਰਾ ਜੋ ਕਿ ਇੱਕ ਉਸਤਾਦ ਸੀ ਬਾਬਲ ਤੋਂ ਯਰੂਸ਼ਲਮ ਨੂੰ ਆਇਆ ਅਤੇ ਉਹ ਮੂਸਾ ਦੀ ਬਿਵਸਬਾ ਨੂੰ ਭਲੀ-ਭਾਂਤੀ ਸਮਝਦਾ ਸੀ। ਮੂਸਾ ਦੀ ਬਿਵਸਬਾ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ। ਪਾਤਸ਼ਾਹ ਨੇ ਹਰ ਵਸਤ ਜੋ ਅਜ਼ਰਾ ਨੇ ਚਾਹੀ ਉਸ ਨੂੰ ਦਿੱਤੀ ਕਿਉਂ ਕਿ ਯਹੋਵਾਹ, ਉਸ ਦੇ ਪਰਮੇਸ਼ੁਰ ਦੀ ਮਿਹਰ ਉਸ ਉੱਪਰ ਸੀ।
ਅਜ਼ਰਾ 7:11
ਅਰਤਹਸ਼ਸ਼ਤਾ ਰਾਜੇ ਦੀ ਅਜ਼ਰਾ ਨੂੰ ਚਿੱਠੀ ਅਜ਼ਰਾ ਜੋ ਕਿ ਇੱਕ ਜਾਜਕ ਅਤੇ ਗਿਆਨੀ ਉਸਤਾਦ ਸੀ। ਉਹ ਯਹੋਵਾਹ ਦੀਆਂ ਬਿਧੀਆਂ ਅਤੇ ਇਸਰਾਏਲੀਆਂ ਲਈ ਦਿੱਤੇ ਹੁਕਮਾਂ ਨੂੰ ਜਾਣਦਾ ਸੀ। ਪਾਤਸ਼ਾਹ ਅਰਤਹਸ਼ਸ਼ਤਾ ਦੁਆਰਾ ਉਸ ਨੂੰ ਦਿੱਤੀ ਗਈ ਚਿੱਠੀ ਦੀ ਨਕਲ ਇਉਂ ਸੀ:
ਅਜ਼ਰਾ 10:5
ਤਾਂ ਅਜ਼ਰਾ ਉੱਠਿਆ ਅਤੇ ਸਾਰੇ ਜਾਜਕਾਂ ਅਤੇ ਲੇਵੀਆਂ ਤੋਂ ਇਕਰਾਰ ਕਰਵਾਇਆ ਕਿ ਅਸੀਂ ਸਾਰੇ ਇਸ ਇਕਰਾਰ ਮੁਤਾਬਕ ਕੰਮ ਕਰਾਂਗੇ।
ਨਹਮਿਆਹ 12:7
ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ। ਇਹ ਲੋਕ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਸੰਬੰਧੀਆਂ ਦੇ ਆਗੂ ਸਨ।
ਜ਼ਬੂਰ 2:2
ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।
ਯਰਮਿਆਹ 8:8
“‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!” ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।
ਮਲਾਕੀ 2:7
ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”
ਮੱਤੀ 7:29
ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।
ਮੱਤੀ 13:52
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”
੧ ਤਵਾਰੀਖ਼ 24:4
ਅਲਆਜ਼ਾਰ ਦੇ ਘਰਾਣੇ ਵਿੱਚੋਂ ਈਥਾਮਾਰ ਦੇ ਘਰਾਣੇ ਦੀ ਬਜਾਇ ਵੱਧੇਰੇ ਸਰਦਾਰ ਆਗੂ ਸਨ। ਅਲਆਜ਼ਾਰ ਦੇ ਘਰਾਣੇ ਵਿੱਚੋਂ ਸੋਲ੍ਹਾਂ ਅਤੇ ਈਥਾਮਾਰ ਦੇ ਘਰਾਣੇ ਵਿੱਚੋਂ ਅੱਠ ਆਗੂ ਸਨ।