ਮੱਤੀ 2:6
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”
And | Καὶ | kai | kay |
thou | σὺ | sy | syoo |
Bethlehem, | Βηθλεέμ | bēthleem | vay-thlay-AME |
in the land | γῆ | gē | gay |
of Juda, | Ἰούδα | iouda | ee-OO-tha |
art | οὐδαμῶς | oudamōs | oo-tha-MOSE |
not | ἐλαχίστη | elachistē | ay-la-HEE-stay |
the least | εἶ | ei | ee |
among | ἐν | en | ane |
the | τοῖς | tois | toos |
princes | ἡγεμόσιν | hēgemosin | ay-gay-MOH-seen |
Juda: of | Ἰούδα· | iouda | ee-OO-tha |
for | ἐκ | ek | ake |
out of | σοῦ | sou | soo |
thee | γὰρ | gar | gahr |
shall come | ἐξελεύσεται | exeleusetai | ayks-ay-LAYF-say-tay |
Governor, a | ἡγούμενος | hēgoumenos | ay-GOO-may-nose |
that | ὅστις | hostis | OH-stees |
shall rule | ποιμανεῖ | poimanei | poo-ma-NEE |
my | τὸν | ton | tone |
λαόν | laon | la-ONE | |
people | μου | mou | moo |
τὸν | ton | tone | |
Israel. | Ἰσραήλ | israēl | ees-ra-ALE |
Cross Reference
ਮੀਕਾਹ 5:2
ਮਸੀਹਾ ਬੈਤਲਹਮ ਵਿੱਚ ਜਨਮੇਗਾ ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।
ਪਰਕਾਸ਼ ਦੀ ਪੋਥੀ 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
ਯੂਹੰਨਾ 7:42
ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹਾ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ।”
ਪੈਦਾਇਸ਼ 49:10
ਯਹੂਦਾਹ ਦੇ ਪਰਿਵਾਰ ਵਿੱਚੋਂ ਆਦਮੀ ਰਾਜੇ ਹੋਣਗੇ। ਅਸਲੀ ਰਾਜੇ ਦੇ ਆਉਣ ਤੀਕ ਸ਼ਾਹੀ ਰਾਜ-ਦੰਡ, ਉਸ ਦੇ ਪਰਿਵਾਰ ਨੂੰ ਨਹੀਂ ਛੱਡੇਗਾ। ਫ਼ੇਰ ਕੌਮਾਂ ਉਸਦਾ ਪਾਲਣ ਕਰਨਗੀਆਂ।
ਗਿਣਤੀ 24:19
“ਯਾਕੂਬ ਦੇ ਪਰਿਵਾਰ ਵਿੱਚੋਂ ਇੱਕ ਨਵਾਂ ਹਾਕਮ ਆਵੇਗਾ, ਉਹ ਹਾਕਮ, ਉਸ ਸ਼ਹਿਰ ਵਿੱਚ ਜਿਉਂਦੇ ਬਚੇ ਲੋਕਾਂ ਨੂੰ ਤਬਾਹ ਕਰ ਦੇਵੇਗਾ।”
੨ ਸਮੋਈਲ 5:2
ਇੱਥੋਂ ਤੱਕ ਕਿ ਜਦੋਂ ਸ਼ਾਊਲ ਵੀ ਸਾਡਾ ਪਾਤਸ਼ਾਹ ਸੀ, ਉਦੋਂ ਵੀ ਤੁਸੀਂ ਹੀ ਲੜਾਈ ਵਿੱਚ ਸਾਡੇ ਆਗੂ ਸੀ ਅਤੇ ਉਹ ਤੁਸੀਂ ਹੀ ਸੀ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਲੜਾਈ ਵਿੱਚੋਂ ਬਾਹਰ ਲੈ ਆਂਦਾ। ਅਤੇ ਯਹੋਵਾਹ ਨੇ ਤੈਨੂੰ ਆਖਿਆ ਹੈ ਕਿ ਤੂੰ ਮੇਰੇ ਲੋਕਾਂ, ਇਸਰਾਏਲੀਆਂ ਦਾ ਅਯਾਲੀ ਹੋਵੇਂਗਾ। ਅਤੇ ਤੂੰ ਹੀ ਇਸਰਾਏਲ ਉੱਪਰ ਸ਼ਾਸਕ ਹੋਵੇਂਗਾ।”
ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
ਯਸਈਆਹ 40:11
ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
ਪਰਕਾਸ਼ ਦੀ ਪੋਥੀ 2:27
ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।”
ਕੁਲੁੱਸੀਆਂ 1:18
ਮਸੀਹ ਸਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।
ਮੱਤੀ 28:18
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
ਹਿਜ਼ ਕੀ ਐਲ 37:24
“‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।
ਹਿਜ਼ ਕੀ ਐਲ 34:23
ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।
ਅਫ਼ਸੀਆਂ 1:22
ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
ਯੂਹੰਨਾ 21:16
ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”
ਮੱਤੀ 2:1
ਜੋਤਸ਼ੀ ਯਿਸੂ ਨੂੰ ਮਿਲਣ ਆਏ ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
ਜ਼ਬੂਰ 78:71
ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।
ਜ਼ਬੂਰ 2:1
ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?
ਯਰਮਿਆਹ 23:4
ਮੈਂ ਆਪਣੀਆਂ ਭੇਡਾਂ ਲਈ ਨਵੇਂ ਅਯਾਲੀ ਰੱਖਾਂਗਾ। ਉਹ ਅਯਾਲੀ ਮੇਰੀਆਂ ਭੇਡਾਂ ਦਾ ਧਿਆਨ ਰੱਖਣਗੇ। ਅਤੇ ਮੇਰੀਆਂ ਭੇਡਾਂ ਭੈਭੀਤ ਨਹੀਂ ਹੋਣਗੀਆਂ। ਮੇਰੀਆਂ ਭੇਡਾਂ ਵਿੱਚੋਂ ਕੋਈ ਵੀ ਗੁਆਚੇਗੀ ਨਹੀਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।