ਮੱਤੀ 27:53
ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ।
And | καὶ | kai | kay |
came out | ἐξελθόντες | exelthontes | ayks-ale-THONE-tase |
of | ἐκ | ek | ake |
the | τῶν | tōn | tone |
graves | μνημείων | mnēmeiōn | m-nay-MEE-one |
after | μετὰ | meta | may-TA |
his | τὴν | tēn | tane |
ἔγερσιν | egersin | A-gare-seen | |
resurrection, | αὐτοῦ | autou | af-TOO |
went and | εἰσῆλθον | eisēlthon | ees-ALE-thone |
into | εἰς | eis | ees |
the | τὴν | tēn | tane |
holy | ἁγίαν | hagian | a-GEE-an |
city, | πόλιν | polin | POH-leen |
and | καὶ | kai | kay |
appeared | ἐνεφανίσθησαν | enephanisthēsan | ane-ay-fa-NEE-sthay-sahn |
unto many. | πολλοῖς | pollois | pole-LOOS |
Cross Reference
ਮੱਤੀ 4:5
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ,
ਪਰਕਾਸ਼ ਦੀ ਪੋਥੀ 11:2
ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸ ਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿੱਧਣਗੇ।
ਯਸਈਆਹ 48:2
“ਹਾਂ, ਉਹ ਪਵਿੱਤਰ ਸ਼ਹਿਰ ਦੇ ਨਾਗਰਿਕ ਹਨ। ਉਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਨੇ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਦਾਨੀ ਐਲ 9:24
“ਦਾਨੀਏਲ ਪਰਮੇਸ਼ੁਰ ਨੇ ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਪਵਿੱਤਰ ਸ਼ਹਿਰ ਲਈ ਸੱਤਰ ਹਫ਼ਤਿਆਂ ਦੀ ਇਜਾਜ਼ਤ ਦਿੱਤੀ ਹੈ। ਸੱਤਰ ਹਫ਼ਤਿਆਂ ਦੀ ਆਗਿਆ ਇਨ੍ਹਾਂ ਕਾਰਣਾਂ ਕਰਕੇ ਹੈ: ਅਪਰਾਧਾਂ ਤੇ ਰੋਕ ਲਾਉਣ ਲਈ, ਪਾਪ ਖਤਮ ਕਰਨ ਲਈ ਪਾਪਾਂ ਲਈ ਪ੍ਰਾਸ਼ਚਿਤ ਕਰਨ ਲਈ, ਅਤੇ ਧਰਮੀਅਤਾ ਲਿਆਉਣ ਲਈ ਜਿਹੜੀ ਹਮੇਸ਼ਾ ਰਹਿੰਦੀ ਹੈ, ਸੁਪਨਿਆਂ ਅਤੇ ਨਬੀਆਂ ਉੱਤੇ ਮੋਹਰ ਲਾਉਣਾ, ਅਤੇ ਇੱਕ ਅੱਤ ਪਵਿੱਤਰ ਸਥਾਨ ਨੂੰ ਸਮਰਪਿਤ ਕਰਨਾ।
ਪਰਕਾਸ਼ ਦੀ ਪੋਥੀ 21:2
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
ਪਰਕਾਸ਼ ਦੀ ਪੋਥੀ 22:19
ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕੱਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।
ਨਹਮਿਆਹ 11:1
ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਹੁਣ ਇਸਰਾਏਲ ਦੇ ਲੋਕਾਂ ਦੇ ਆਗੂ ਯਰੂਸ਼ਲਮ ਵਿੱਚ ਰਹਿਣ ਲਈ ਆਏ ਅਤੇ ਇਸਰਾਏਲ ਦੇ ਬਾਕੀ ਦੇ ਲੋਕਾਂ ਨੇ ਯਰੂਸ਼ਲਮ ਦੇ ਪਵਿੱਤਰ ਨਗਰ ਵਿੱਚ ਰਹਿਣ ਲਈ ਹਰ ਦਸਾਂ ਲੋਕਾਂ ਵਿੱਚੋਂ ਗੁਣੇ ਪਾਕੇ ਇੱਕ ਵਿਅਕਤੀ ਚੁਣਿਆ। ਅਤੇ ਬਾਕੀ ਦੇ 9 ਲੋਕ ਦੂਸਰੇ ਨਗਰਾਂ ਵਿੱਚ ਰਹਿ ਸੱਕਦੇ ਹਨ।