ਮੱਤੀ 8:24
ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
And, | καὶ | kai | kay |
behold, | ἰδού, | idou | ee-THOO |
there arose | σεισμὸς | seismos | see-SMOSE |
great a | μέγας | megas | MAY-gahs |
tempest | ἐγένετο | egeneto | ay-GAY-nay-toh |
in | ἐν | en | ane |
the | τῇ | tē | tay |
sea, | θαλάσσῃ | thalassē | tha-LAHS-say |
that insomuch | ὥστε | hōste | OH-stay |
the | τὸ | to | toh |
ship | πλοῖον | ploion | PLOO-one |
was covered | καλύπτεσθαι | kalyptesthai | ka-LYOO-ptay-sthay |
with | ὑπὸ | hypo | yoo-POH |
the | τῶν | tōn | tone |
waves: | κυμάτων | kymatōn | kyoo-MA-tone |
but | αὐτὸς | autos | af-TOSE |
he | δὲ | de | thay |
was asleep. | ἐκάθευδεν | ekatheuden | ay-KA-thave-thane |
Cross Reference
ਲੋਕਾ 8:23
ਜਦੋ ਉਹ ਬੇੜੀ ਚੱਲਾ ਰਹੇ ਸਨ ਯਿਸੂ ਸੌਂ ਗਿਆ। ਉੱਥੇ ਬੜਾ ਤੇਜ ਤੂਫ਼ਾਨ ਆਇਆ ਅਤੇ ਪਾਣੀ ਬੇੜੀ ਵਿੱਚ ਭਰਨਾ ਸ਼ੁਰੂ ਹੋ ਗਿਆ। ਉਹ ਖਤਰੇ ਵਿੱਚ ਸਨ।
ਰਸੂਲਾਂ ਦੇ ਕਰਤੱਬ 27:14
ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ।
ਯੂਹੰਨਾ 6:17
ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।
ਮਰਕੁਸ 4:37
ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।
ਯਵਨਾਹ 1:4
ਭਿਅੰਕਰ ਤੂਫ਼ਾਨ ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜ੍ਹਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ।
੨ ਕੁਰਿੰਥੀਆਂ 11:25
ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ।
ਯੂਹੰਨਾ 11:15
ਅਤੇ ਤੁਹਾਡੀ ਖਾਤਿਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਵਕਤ ਮੈਂ ਉੱਥੇ ਨਹੀਂ ਸਾਂ। ਕਿਉਂ ਕਿ ਹੁਣ ਤੁਸੀਂ ਮੇਰੇ ਵਿੱਚ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”
ਯੂਹੰਨਾ 11:5
ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ।
ਯਸਈਆਹ 54:11
“ਤੂੰ, ਹੇ ਗਰੀਬ ਨਗਰੀੇ! ਦੁਸ਼ਮਣਾਂ ਤੇਰੇ ਉੱਤੇ ਤੂਫ਼ਾਨ ਵਾਂਗ ਧਾਵਾ ਕੀਤਾ ਸੀ। ਪਰ ਕਿਸੇ ਨੇ ਵੀ ਤੈਨੂੰ ਸੱਕੂਨ ਨਹੀਂ ਪਹੁੰਚਾਇਆ। ਪਰ ਮੈਂ ਤੈਨੂੰ ਫ਼ੇਰ ਉਸਾਰਾਂਗਾ। ਮੈਂ ਤੇਰੀਆਂ ਕੰਧਾਂ ਦੀ ਬੁਨਿਆਦ ਰੱਖਣ ਲਈ ਖੂਬਸੂਰਤ ਮਸਾਲਾ ਵਰਤਾਂਗਾ। ਮੈਂ ਕੀਮਤੀ ਪੱਥਰ ਦਾ ਇਸਤੇਮਾਲ ਕਰਾਂਗਾ, ਜਦੋਂ ਮੈਂ ਤੇਰੀ ਬੁਨਿਆਦ ਰੱਖਾਂਗਾ।
ਜ਼ਬੂਰ 107:23
ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ। ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।