ਮੱਤੀ 9:33 in Punjabi

ਪੰਜਾਬੀ ਪੰਜਾਬੀ ਬਾਈਬਲ ਮੱਤੀ ਮੱਤੀ 9 ਮੱਤੀ 9:33

Matthew 9:33
ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”

Matthew 9:32Matthew 9Matthew 9:34

Matthew 9:33 in Other Translations

King James Version (KJV)
And when the devil was cast out, the dumb spake: and the multitudes marvelled, saying, It was never so seen in Israel.

American Standard Version (ASV)
And when the demon was cast out, the dumb man spake: and the multitudes marvelled, saying, It was never so seen in Israel.

Bible in Basic English (BBE)
And when the evil spirit had been sent out, the man had the power of talking: and they were all surprised, saying, Such a thing has never been seen in Israel.

Darby English Bible (DBY)
And the demon having been cast out, the dumb spake. And the crowds were astonished, saying, It has never been seen thus in Israel.

World English Bible (WEB)
When the demon was cast out, the mute man spoke. The multitudes marveled, saying, "Nothing like this has ever been seen in Israel!"

Young's Literal Translation (YLT)
and the demon having been cast out, the dumb spake, and the multitude did wonder, saying that `It was never so seen in Israel:'

And
καὶkaikay
out,
was
the
when
ἐκβληθέντοςekblēthentosake-vlay-THANE-tose
devil
τοῦtoutoo
cast
δαιμονίουdaimoniouthay-moh-NEE-oo
the
ἐλάλησενelalēsenay-LA-lay-sane
dumb
hooh
spake:
κωφός,kōphoskoh-FOSE
and
καὶkaikay
the
ἐθαύμασανethaumasanay-THA-ma-sahn
multitudes
οἱhoioo
marvelled,
ὄχλοιochloiOH-hloo
saying,
λέγοντεςlegontesLAY-gone-tase
It
was

ὅτιhotiOH-tee
never
Οὐδέποτεoudepoteoo-THAY-poh-tay
so
ἐφάνηephanēay-FA-nay
seen
οὕτωςhoutōsOO-tose
in
ἐνenane

τῷtoh
Israel.
Ἰσραήλisraēlees-ra-ALE

Cross Reference

ਖ਼ਰੋਜ 4:11
ਤਾਂ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸਨੇ ਬਣਾਇਆ ਹੈ? ਅਤੇ ਕੌਣ ਕਿਸੇ ਆਦਮੀ ਨੂੰ ਬੋਲਾ ਜਾਂ ਗੂਂਗਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਅੰਨ੍ਹਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਦੇਖਣ ਦੇ ਯੋਗ ਬਣਾ ਸੱਕਦਾ ਹੈ? ਮੈਂ ਹੀ ਹਾਂ ਉਹ ਜਿਹੜਾ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈ-ਮੈਂ ਯਾਹਵੇਹ ਹਾਂ।

ਲੋਕਾ 7:9
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।”

ਮਰਕੁਸ 7:32
ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।

ਮਰਕੁਸ 2:12
ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”

ਮੱਤੀ 15:30
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।

ਯਰਮਿਆਹ 32:20
ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓੱਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ।

ਯਸਈਆਹ 35:6
ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।

ਜ਼ਬੂਰ 76:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।

੨ ਸਲਾਤੀਨ 5:8
ਜਦੋਂ ਅਲੀਸ਼ਾ ਨੂੰ ਇਹ ਖਬਰ ਮਿਲੀ ਕਿ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜੇ ਹਨ ਅਤੇ ਉਹ ਉਦਾਸ ਅਤੇ ਪਰੇਸ਼ਾਨ ਹੈ ਤਾਂ ਅਲੀਸ਼ਾ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਤੂੰ ਆਪਣੇ ਵਸਤਰ ਕਿਉਂ ਫ਼ਾੜਦਾ ਹੈਂ? ਤੂੰ ਉਸ ਨਅਮਾਨ ਨੂੰ ਮੇਰੇ ਕੋਲ ਭੇਜਦੇ ਤਾਂ ਜੋ ਉਸ ਨੂੰ ਪਤਾ ਚੱਲੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।”

ਲੋਕਾ 11:14
ਯਿਸੂ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕੱਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬੜੇ ਹੈਰਾਨ ਹੋ ਗਏ।