ਨਹਮਿਆਹ 12
1 ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਇਹ ਉਹ ਜਾਜਕ ਅਤੇ ਲੇਵੀ ਹਨ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਆਏ: ਸ਼ਰਾਯਾਹ, ਯਿਰਮਿਯਾਹ, ਅਜ਼ਰਾ,
2 ਅਮਰਯਾਹ, ਮੱਲੂਕ, ਹੱਟੂਸ਼,
3 ਸ਼ਕਨਯਾਹ, ਰਹੁਮ, ਮਰੇਮੋਬ,
4 ਇੱਦੋ, ਗਿਨਬੋਈ, ਅਬੀਯਾਹ,
5 ਮਿਯ੍ਯਾਮੀਨ, ਮਆਦਯਾਹ, ਬਿਲਗਾਹ,
6 ਸ਼ਮਅਯਾਹ ਯੋਯਾਰੀਬ, ਯਦਆਯਾਹ,
7 ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ। ਇਹ ਲੋਕ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਸੰਬੰਧੀਆਂ ਦੇ ਆਗੂ ਸਨ।
8 ਅਤੇ ਲੇਵੀਆਂ ਵਿੱਚੋਂ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਇੰਚਾਰਜ ਸੀ।
9 ਬਕਬੁਕਯਾਹ ਅਤੇ ਉਨ੍ਨੀ ਉਨ੍ਹਾਂ ਲੇਵੀਆਂ ਦੇ ਸੰਬੰਧੀ ਸਨ ਅਤੇ ਇਹ ਦੋਨੋ ਆਦਮੀ ਉਨ੍ਹਾਂ ਦੇ ਸਾਹਮਣੇ ਵਾਲੇ ਪਾਸੇ ਸੇਵਾ ਵਿੱਚ ਖੜੋਁਦੇ ਹਨ।
10 ਯੇਸ਼ੂਆ ਯੋਯਾਕੀਮ ਦਾ ਪਿਤਾ ਸੀ, ਅਤੇ ਯੋਯਾਕੀਮ ਅਲਯਾਸ਼ੀਬ ਦਾ ਪਿਤਾ ਸੀ ਅਤੇ ਅਲਯਾਸ਼ੀਬ ਯੋਯਾਦਾ ਦਾ ਪਿਤਾ ਸੀ।
11 ਯੋਯਾਦਾ ਯੋਨਾਥਾਨ ਦਾ ਪਿਤਾ ਸੀ ਤੇ ਯੋਨਾਥਾਨ ਯਦ੍ਦੂਆ ਦਾ ਪਿਤਾ ਸੀ।
12 ਯੋਯਾਕੀਮ ਦੇ ਦਿਨਾਂ ਵਿੱਚ ਜਾਜਕਾਂ ਦੇ ਘਰਾਣਿਆਂ ਦੇ ਇਹ ਆਗੂ ਸਨ: ਸ਼ਰਯਾਹ ਘਰਾਣੇ ਦਾ ਆਗੂ ਮਿਰਾਯਾਹ ਸੀ। ਯਿਰਮਿਯਾਹ ਵੰਸ਼ ਦਾ ਆਗੂ ਹਨਨਯਾਹ ਸੀ।
13 ਅਜ਼ਰਾ ਘਰਾਣੇ ਦਾ ਆਗੂ ਮੱਸ਼ੁਲਾਮ ਅਤੇ ਅਮਰਯਾਹ ਦਾ ਯਹੋਹਾਨਾਨ ਸੀ।
14 ਮਲੂਕੀ ਘਰਾਣੇ ਦਾ ਆਗੂ ਯੋਨਾਥਾਨ ਸੀ ਅਤੇ ਸ਼ਬਨਯਾਹ ਘਰਾਣੇ ਦਾ ਆਗੂ ਯੂਸੁਫ਼ ਸੀ।
15 ਹਾਰੀਮ ਦੇ ਘਰਾਣੇ ਦਾ ਆਗੂ ਅਦਨਾ ਸੀ ਅਤੇ ਮਰਾਯੋਬ ਦੇ ਘਰਾਣੇ ਦਾ ਆਗੂ ਹਲਕਈ ਸੀ।
16 ਇੱਦੋ ਦੇ ਘਰਾਣੇ ਦਾ ਆਗੂ ਜ਼ਕਰਯਾਹ ਸੀ ਅਤੇ ਗਿਨਬੋਨ ਘਰਾਣੇ ਦਾ ਆਗੂ ਮੱਸ਼ੁਲਾਮ ਸੀ।
17 ਅਬੀਯਾਹ ਦੇ ਘਰਾਣੇ ਦਾ ਆਗੂ ਜ਼ਿਕਰੀ ਸੀ ਅਤੇ ਮਿਨਯਾਮੀਨ ਅਤੇ ਮੋਅਦਯਾਹ ਦੇ ਘਰਾਣਿਆਂ ਦਾ ਆਗੂ ਪਿਲਟਾਈ ਸੀ।
18 ਬਿਲਗਾਹ ਦੇ ਘਰਾਣੇ ਦਾ ਆਗੂ ਸ਼ਂਮੂਆ ਸੀ ਅਤੇ ਸ਼ਮਆਯਾਹ ਦੇ ਘਰਾਣੇ ਦਾ ਆਗੂ ਯਹੋਨਾਥਾਨ ਸੀ।
19 ਯੋਯਾਰੀਬ ਦੇ ਘਰਾਣੇ ਦਾ ਆਗੂ ਮਤਨਈ ਸੀ ਅਤੇ ਯਦਆਯਾਹ ਘਰਾਣੇ ਦਾ ਆਗੂ ਉਜ਼ੀ ਸੀ।
20 ਸਲਈ ਦੇ ਘਰਾਣੇ ਦਾ ਆਗੂ ਕਲਈ ਸੀ ਅਤੇ ਆਮੋਕ ਘਰਾਣੇ ਦਾ ਆਗੂ ਏਬਰ ਸੀ।
21 ਹਿਲਕੀਯਾਹ ਦੇ ਘਰਾਣੇ ਦਾ ਆਗੂ ਹਸ਼ਬਯਾਹ ਸੀ ਅਤੇ ਯਦਆਯਾਹ ਦੇ ਘਰਾਣੇ ਦਾ ਆਗੂ ਨਬਨੇਲ ਸੀ।
22 ਅਲਯਾਸ਼ੀਬ, ਯੋਯਾਦਆ, ਯੋਹਾਨਾਨ ਅਤੇ ਯਦ੍ਦੂਆ ਦੇ ਦਿਨਾਂ ਦੌਰਾਨ ਲੇਵੀਆਂ ਅਤੇ ਜਾਜਕਾਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਂ ਫਾਰਸੀ ਪਾਤਸ਼ਾਹ ਦਾਰਾ ਦੇ ਸ਼ਾਸਨਕਾਲ ਦੌਰਾਨ ਲਿਖੇ ਗਏ ਸਨ।
23 ਲੇਵੀਆਂ ਦੇ ਵੱਡੇਰਿਆਂ ਦੇ ਆਗੂ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੀਕ ਇਤਿਹਾਸ ਦੀ ਪੋਥੀ ਵਿੱਚ ਲਿਖੇ ਗਏ।
24 ਅਤੇ ਲੇਵੀਆਂ ਦੇ ਆਗੂ-ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ, ਪਰਮੇਸ਼ੁਰ ਦੇ ਮਨੁੱਖ ਦਾਊਦ ਦੇ ਹੁਕਮ ਮੁਤਾਬਕ, ਉਹ ਉਸਤਤ ਦੇ ਗੀਤ ਸ਼ੁਰੂ ਕਰਨ ਲਈ ਇੱਕ-ਦੂਜੇ ਦੇ ਆਮ੍ਹੋ-ਸਾਹਮਣੇ ਖਲੋ ਗਏ, ਇੱਕ ਟੋਲਾ ਦੂਸਰੇ ਟੋਲੇ ਨੂੰ ਜਵਾਬ ਦਿੰਦਿਆਂ ਹੋਇਆਂ।
25 ਮੱਤਨਯਾਹ, ਬਕਬੁਕਯਾਹ, ਓਬਦਯਾਹ, ਮੱਸ਼ੁਲਾਮ, ਟਲਮੋਨ ਅਤੇ ਅੱਕੂਬ ਫ਼ਾਟਕਾਂ ਦੇ ਦਰਬਾਨ ਸਨ ਅਤੇ ਫ਼ਾਟਕਾਂ ਦੇ ਗੋਦਾਮਾਂ ਉੱਪਰ ਪਹਿਰਾ ਦਿੰਦੇ ਸਨ।
26 ਇਨ੍ਹਾਂ ਦਰਬਾਨਾਂ ਨੇ ਯੋਯਾਕੀਮ, ਯੇਸ਼ੂਆ ਦੇ ਪੁੱਤਰ, ਜੋ ਕਿ ਯੋਸਾਦਾਕ ਦਾ ਪੁੱਤਰ ਸੀ ਅਤੇ ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ ਅਤੇ ਲਿਖਾਰੀ ਦੇ ਸਮੇਂ ਦੌਰਾਨ ਸੇਵਾ ਕੀਤੀ।
27 ਯਰੂਸ਼ਲਮ ਦੀ ਕੰਧ ਦਾ ਸਮਰਪਣ ਲੋਕਾਂ ਨੇ ਯਰੂਸ਼ਲਮ ਦੀ ਕੰਧ ਨੂੰ ਸਮਰਪਿਤ ਕੀਤਾ। ਫ਼ੇਰ ਸਾਰੇ ਲੇਵੀਆਂ ਨੂੰ ਯਰੂਸ਼ਲਮ ਨੂੰ ਲਿਆਂਦਾ ਗਿਆ, ਜਿਨ੍ਹਾਂ ਵੀ ਨਗਰਾਂ ਵਿੱਚ ਉਹ ਰਹਿੰਦੇ ਸਨ। ਉਹ ਸਾਰੇ ਯਰੂਸ਼ਲਮ ਦੀ ਕੰਧ ਦੀ ਚੱਠ ਦਾ ਜਸ਼ਨ ਮਨਾਉਣ ਲਈ ਅਤੇ ਪਰਮੇਸ਼ੁਰ ਦੀ ਉਸਤਤ ਕਰਨ ਅਤੇ ਧੰਨਵਾਦ ਦੇਣ ਲਈ ਓੱਥੇ ਆਏ। ਇਉਂ ਉਨ੍ਹਾਂ ਨੇ ਛੈਣੇ, ਸਿਤਾਰਾਂ ਅਤੇ ਬਰਬਤਾਂ ਵਜ਼ਾਕੇ ਇਸ ਖੁਸ਼ੀ ਦਾ ਪ੍ਰਗਟਾਵਾ ਕੀਤਾ।
28 ਉਹ ਸਾਰੇ ਗਵਈਏ ਵ੍ਵੀ ਆਏ ਜੋ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚ ਰਹਿੰਦੇ ਸਨ। ਇਹ ਨਟੋਫ਼ਾਬ ਦੇ ਨਗਰਾਂ, ਬੈਤ-ਗਿਲਗਾਲ, ਗ਼ਬਾ ਦੇ ਖੇਤਾਂ ਅਤੇ ਅਜ਼ਮਾਵਬ ਤੋਂ ਇੱਕਤਰ ਹੋਏ। ਇਨ੍ਹਾਂ ਗਵਈਆਂ ਨੇ ਯਰੂਸ਼ਲਮ ਦੇ ਦੁਆਲੇ ਆਪਣੇ ਖੁਦ ਦੇ ਪਿਂਡ ਬਣਾਏ ਹੋਏ ਸਨ।
29 ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ ਅਤੇ ਉਨ੍ਹਾਂ ਨੇ ਲੋਕਾਂ, ਫ਼ਾਟਕਾਂ ਅਤੇ ਕੰਧ ਨੂੰ ਵੀ ਸ਼ੁੱਧ ਕੀਤਾ।
30 ਮੈਂ ਯਹੂਦਾਹ ਦੇ ਆਗੂਆਂ ਨੂੰ ਕਿਹਾ ਕਿ ਉਹ ਕੰਧ ਦੇ ਉਤਾਂਹ ਜਾ ਕੇ ਖਲੋ ਜਾਣ ਤੇ ਮੈਂ ਗਵਈਆਂ ਦੇ ਦੋ ਵੱਡੇ ਟੋਲੇ ਚੁਣੇ ਜੋ ਕਿ ਪਰਮੇਸ਼ੁਰ ਨੂੰ ਧੰਨਵਾਦ ਦੇ ਗੀਤ ਗਾ ਸੱਕਣ ਅਤੇ ਜਲੂਸ ਵਿੱਚ ਚੱਲ ਸੱਕਣ। ਇੱਕ ਟੋਲਾ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਦੇ ਫ਼ਾਟਕ ਵੱਲ ਨੂੰ ਗਿਆ।
31 ਹੋਸ਼ਅਯਾਹ ਅਤੇ ਯਹੂਦਾਹ ਦੇ ਅੱਧੇ ਆਗੂ ਉਨ੍ਹਾਂ ਦੇ ਪਿੱਛੇ ਗਏ।
32 ਉਨ੍ਹਾਂ ਦੇ ਨਾਲ ਉਨ੍ਹਾਂ ਪਿੱਛੇ ਅਜ਼ਰਯਾਹ, ਅਜ਼ਰਾ, ਮੱਸ਼ੁਲਾਮ,
33 ਯਹੂਦਾਹ, ਬਿਨਯਾਮੀਨ, ਸ਼ਮਅਯਾਹ, ਯਿਰਮਿਯਾਹ,
34 ਅਤੇ ਜਾਜਕਾਂ ਦੇ ਘਰਾਣੇ ਵਿੱਚੋਂ ਤੁਰ੍ਹੀਆਂ ਦੇ ਨਾਲ ਜ਼ਕਰਯਾਹ, ਵੀ ਉਨ੍ਹਾਂ ਦੇ ਪਿੱਛੇ ਗਿਆ (ਜ਼ਕਰਯਾਹ ਯੋਨਾਥਾਨ ਦਾ ਪੁੱਤਰ ਸੀ, ਯੋਨਾਥਾਨ ਸ਼ਮਅਯਾਹ ਦਾ ਪੁੱਤਰ ਸੀ, ਸ਼ਮਅਯਾਹ ਮੱਤਨਯਾਹ ਦਾ ਪੁੱਤਰ ਸੀ, ਮੱਤਨਯਾਹ ਮੀਕਾਯਾਹ ਦਾ ਪੁੱਤਰ ਸੀ, ਮੀਕਾਯਾਹ ਜ਼ਕੂਰ ਦਾ ਪੁੱਤਰ ਸੀ ਅਤੇ ਜ਼ਕੂਰ ਆਸਾਫ਼ ਦਾ ਪੁੱਤਰ ਸੀ।)
35 ਉਨ੍ਹਾਂ ਦੇ ਇਲਾਵਾ, ਜ਼ਕਰਯਾਹ ਦੇ ਭਰਾ ਵੀ ਉਨ੍ਹਾਂ ਦੇ ਨਾਲ ਸਨ: ਸ਼ਮਅਯਾਹ, ਅਜ਼ਰੇਲ ਮਿਲਲਈ, ਗਿਲਲਈ, ਮਾਈ, ਨਬਨੇਲ, ਯਹੂਦਾਹ ਅਤੇ ਹਨਾਨੀ ਉਨ੍ਹਾਂ ਕੋਲਾਂ ਪਰਮੇਸ਼ੁਰ ਦੇ ਮਨੁੱਖ ਦਾਊਦ ਦੁਆਰਾ ਬਣਾਏ ਹੋਏ ਸਾਜ਼ ਵੀ ਸਨ। ਅਜ਼ਰਾ ਲਿਖਾਰੀ ਨੇ ਉਨ੍ਹਾਂ ਦੀ ਅਗਵਾਈ ਕੀਤੀ।
36 ਉਹ ਫ਼ੁਵਾਰੇ ਵਾਲੇ ਫ਼ਾਟਕ ਦੇ ਕੋਲ ਗਏ। ਉਹ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚਢ਼ਕੇ ਜਿੱਥੇ ਕੰਧ ਉਤਾਂਹ ਨੂੰ ਜਾਂਦੀ ਸੀ, ਅਤੇ ਦਾਊਦ ਦੇ ਘਰ ਤੋਂ ਅਗਾਂਹ ਲੰਘ ਕੇ ਪੂਰਬ ਵੱਲ ਜਲ ਫ਼ਾਟਕ ਨੂੰ ਗਏ।
37 ਗਵਈਯ੍ਯਾਂ ਦਾ ਦੂਜਾ ਜੱਬਾ ਦੂਜੀ ਦਿਸ਼ਾ ਖੱਬੇ ਪਾਸੇ ਵੱਲ ਨੂੰ ਗਿਆ। ਜਦੋਂ ਉਹ ਕੰਧ ਵੱਲ ਉਤਾਂਹ ਨੂੰ ਜਾ ਰਹੇ ਸਨ, ਮੈਂ ਅਤੇ ਅੱਧੇ ਲੋਕੀਂ ਉਨ੍ਹਾਂ ਦੇ ਪਿੱਛੇ ਸਨ। ਤੇ ਉਹ ਟੋਲਾ ਤਂਦੂਰਾਂ ਦੇ ਬੁਰਜ ਤੋਂ ਅਗਾਂਹ ਚੌੜੀ ਕੰਧ ਤੀਕ ਗਿਆ।
38 ਫ਼ੇਰ ਉਹ ਇਨ੍ਹਾਂ ਫ਼ਾਟਕਾਂ ਵੱਲ ਨੂੰ ਗਏ: ਅਫ਼ਰਾਈਮੀ ਫ਼ਾਟਕ ਤੋਂ ਪੁਰਾਣੇ ਫ਼ਾਟਕ ਤੱਕ ਤੇ ਫ਼ਿਰ ਮੱਛੀ ਫ਼ਾਟਕ ਨੂੰ। ਫ਼ੇਰ ਓਬੋਁ ਉਹ ਹਨਨੇਲ ਦੇ ਬੁਰਜ ਤੀਕ ਅਤੇ ਸੈਕੜੇ ਦੇ ਬੁਰਜ ਤੀਕ ਗਏ। ਇੰਝ, ਉਹ ਭੇਡਾਂ ਦੇ ਫ਼ਾਟਕ ਜਿੰਨੀ ਦੂਰ ਗਏ ਅਤੇ ਦਰਬਾਨ ਫ਼ਾਟਕ ਕੋਲ ਆਕੇ ਰੁਕੇ।
39 ਫ਼ੇਰ ਗਵਈਆਂ ਦੇ ਦੋ ਟੋਲੇ ਗਏ ਅਤੇ ਪਰਮੇਸ਼ੁਰ ਦੇ ਭਵਨ ਵਿੱਚ ਆਪੋ-ਆਪਣੀਆਂ ਥਾਵਾਂ ਤੇ ਖੜ੍ਹੇ ਹੋ ਗਏ ਅਤੇ ਮੈਂ ਅਤੇ ਅੱਧੇ ਅਧਿਕਾਰੀ ਜੋ ਕਿ ਮੇਰੇ ਨਾਲ ਸਨ ਆਪਣੀਆਂ ਥਾਵਾਂ ਤੇ ਖਲੋ ਗਏ।
40 ਫ਼ਿਰ ਇਹ ਜਾਜਕ ਜਾਕੇ ਆਪੋ-ਆਪਣੀਆਂ ਥਾਵਾਂ ਤੇ ਖਲੇ ਗਏ: ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ। ਉਨ੍ਹਾਂ ਦੇ ਹੱਥਾਂ ਵਿੱਚ ਆਪਣੀਆਂ ਤੁਰ੍ਹੀਆਂ ਸਨ।
41 ਅਤੇ ਫ਼ਿਰ ਜਾਜਕ ਮਅਸੇਯਾਹ ਸ਼ਮਆਯਾਹ, ਅਲਆਜ਼ਾਰ, ਉਜ਼ੀ, ਯ੍ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਵੀ ਮੰਦਰ ਵਿੱਚ ਆਪੋ-ਆਪਣੀ ਥਾਂ ਤੇ ਜਾ ਖੜੋਤੇ। ਫਿਰ ਯਜ਼ਰਹਯਾਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਦੋਹਾਂ ਟੋਲਿਆਂ ਨੇ ਗਾਉਣਾ ਅਤੇ ਸੰਗੀਤ ਵਜਾਉਣਾ ਸ਼ੁਰੂ ਕਰ ਦਿੱਤਾ।
42 ਇਉਂ ਉਸ ਖਾਸ ਦਿਹਾੜੇ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਖੂਬ ਆਨੰਦ ਮਾਣਿਆ। ਪਰਮੇਸ਼ੁਰ ਨੇ ਸਭ ਨੂੰ ਪ੍ਰਸੰਨਤਾ ਬਖਸ਼ੀ। ਇੱਥੋਂ ਤੀਕ ਕਿ ਔਰਤਾਂ ਤੇ ਬੱਚੇ ਵੀ ਖੁਸ਼ੀ ਨਾਲ ਉਮਾਹ ਵਿੱਚ ਸਨ। ਦੂਰ ਦੁਰਾਡੇ ਲੋਕਾਂ ਨੂੰ ਵੀ ਯਰੂਸ਼ਲਮ ਤੋਂ ਖੁਸ਼ੀ ਦਾ ਗਾਨ ਸੁਣਾਈ ਦੇ ਰਿਹਾ ਸੀ।
43 ਉਸ ਦਿਨ, ਆਦਮੀਆਂ ਨੂੰ ਗੋਦਾਮਾਂ ਦਾ ਮੁਖੀਆ ਵੀ ਚੁਣਿਆ ਗਿਆ। ਲੋਕੀਂ ਆਪਣੇ ਨਾਲ ਆਪਣੀਆਂ ਸੁਗਾਤਾਂ ਸਮੇਤ ਪਹਿਲੇ ਫ਼ਲਾਂ ਅਤੇ ਨਗਰਾਂ ਦੇ ਖੇਤਾਂ ਵਿੱਚੋਂ, ਸ਼ਰ੍ਹਾ ਦੁਆਰਾ ਜਾਜਕਾਂ ਅਤੇ ਲੇਵੀਆਂ ਲਈ ਸੁਝਾਏ ਗਏ ਹਿਸਿਆਂ ਮੁਤਾਬਕ ਫ਼ਸਲਾਂ ਦੇ ਦਸਵੰਧ ਲੈ ਕੇ ਆਏ ਅਤੇ ਫ਼ਿਰ ਉਨ੍ਹਾਂ ਮੁਖੀਆਂ ਨੇ ਉਹ ਸਮੱਗ੍ਰੀ ਗੋਦਾਮਾਂ ਵਿੱਚ ਸੰਭਾਲੀ। ਯਹੂਦੀ ਲੋਕ ਜਾਜਕਾਂ ਅਤੇ ਲੇਵੀਆਂ ਦੀ ਜਿਂਮੇਵਾਰੀ ਤੇ ਕਾਰਜ ਤੇ ਬੜੇ ਖੁਸ਼ ਸਨ।
44 ਜਾਜਕਾਂ ਤੇ ਲੇਵੀਆਂ ਨੇ ਆਪਣੇ ਪਰਮੇਸ਼ੁਰ ਲਈ ਪੂਰੀ ਲਗਨ ਨਾਲ ਕੰਮ ਕੀਤਾ। ਉਨ੍ਹਾਂ ਨੇ ਸ਼ੁੱਧਤਾ ਦੇ ਫ਼ਰਜ਼ ਨੂੰ ਪੂਰਿਆਂ ਕੀਤਾ ਅਤੇ ਗਵਈਆਂ ਅਤੇ ਦਰਬਾਨਾਂ ਨੇ ਆਪਣਾ ਕਾਰਜ ਕੀਤਾ।। ਉਨ੍ਹਾਂ ਸਭਨਾਂ ਨੇ ਸਭ ਕੁਝ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮਾਂ ਮੁਤਾਬਕ ਕੀਤਾ।
45 ਕਿਉਂ ਕਿ ਬਹੁਤ ਸਮਾਂ ਪਹਿਲਾਂ ਦਾਊਦ ਅਤੇ ਆਸਾਫ਼ ਦੇ ਦਿਨੀਁ, ਓੱਥੇ ਗਵਈਆਂ ਦਾ ਨਿਰਦੇਸ਼ਕ ਸੀ ਅਤੇ ਉਸਤਤਿ ਦੇ ਗੀਤ ਸਨ ਅਤੇ ਪਰਮੇਸ਼ੁਰ ਨੂੰ ਧੰਨਵਾਦ ਸਨ।
46 ਇਸ ਲਈ ਸਾਰਾ ਇਸਰਾਏਲ ਜ਼ਰੁੱਬਾਬਲ ਅਤੇ ਨਹਮਯਾਹ ਦੇ ਸਮੇਂ ਦੌਰਾਨ ਗਵਈਆਂ ਅਤੇ ਦਰਬਾਨਾਂ ਦਾ ਹਿੱਸਾ ਹਰ ਰੋਜ਼ ਦਿੰਦਾ ਰਿਹਾ। ਉਨ੍ਹਾਂ ਨੇ ਲੇਵੀਆਂ ਲਈ ਚਂਦੇ ਅੱਡ ਰੱਖੇ ਅਤੇ ਲੇਵੀਆਂ ਨੇ ਆਪਣੇ ਚਂਦੇ ਹਾਰੂਨ ਦੇ ਉੱਤਰਾਧਿਕਾਰੀਆਂ ਲਈ ਅੱਡ ਰੱਖੇ।
1 Now these are the priests and the Levites that went up with Zerubbabel the son of Shealtiel, and Jeshua: Seraiah, Jeremiah, Ezra,
2 Amariah, Malluch, Hattush,
3 Shechaniah, Rehum, Meremoth,
4 Iddo, Ginnetho, Abijah,
5 Miamin, Maadiah, Bilgah,
6 Shemaiah, and Joiarib, Jedaiah,
7 Sallu, Amok, Hilkiah, Jedaiah. These were the chief of the priests and of their brethren in the days of Jeshua.
8 Moreover the Levites: Jeshua, Binnui, Kadmiel, Sherebiah, Judah, and Mattaniah, which was over the thanksgiving, he and his brethren.
9 Also Bakbukiah and Unni, their brethren, were over against them in the watches.
10 And Jeshua begat Joiakim, Joiakim also begat Eliashib, and Eliashib begat Joiada,
11 And Joiada begat Jonathan, and Jonathan begat Jaddua.
12 And in the days of Joiakim were priests, the chief of the fathers: of Seraiah, Meraiah; of Jeremiah, Hananiah;
13 Of Ezra, Meshullam; of Amariah, Jehohanan;
14 Of Melicu, Jonathan; of Shebaniah, Joseph;
15 Of Harim, Adna; of Meraioth, Helkai;
16 Of Iddo, Zechariah; of Ginnethon, Meshullam;
17 Of Abijah, Zichri; of Miniamin, of Moadiah, Piltai;
18 Of Bilgah, Shammua; of Shemaiah, Jehonathan;
19 And of Joiarib, Mattenai; of Jedaiah, Uzzi;
20 Of Sallai, Kallai; of Amok, Eber;
21 Of Hilkiah, Hashabiah; of Jedaiah, Nethaneel.
22 The Levites in the days of Eliashib, Joiada, and Johanan, and Jaddua, were recorded chief of the fathers: also the priests, to the reign of Darius the Persian.
23 The sons of Levi, the chief of the fathers, were written in the book of the chronicles, even until the days of Johanan the son of Eliashib.
24 And the chief of the Levites: Hashabiah, Sherebiah, and Jeshua the son of Kadmiel, with their brethren over against them, to praise and to give thanks, according to the commandment of David the man of God, ward over against ward.
25 Mattaniah, and Bakbukiah, Obadiah, Meshullam, Talmon, Akkub, were porters keeping the ward at the thresholds of the gates.
26 These were in the days of Joiakim the son of Jeshua, the son of Jozadak, and in the days of Nehemiah the governor, and of Ezra the priest, the scribe.
27 And at the dedication of the wall of Jerusalem they sought the Levites out of all their places, to bring them to Jerusalem, to keep the dedication with gladness, both with thanksgivings, and with singing, with cymbals, psalteries, and with harps.
28 And the sons of the singers gathered themselves together, both out of the plain country round about Jerusalem, and from the villages of Netophathi;
29 Also from the house of Gilgal, and out of the fields of Geba and Azmaveth: for the singers had builded them villages round about Jerusalem.
30 And the priests and the Levites purified themselves, and purified the people, and the gates, and the wall.
31 Then I brought up the princes of Judah upon the wall, and appointed two great companies of them that gave thanks, whereof one went on the right hand upon the wall toward the dung gate:
32 And after them went Hoshaiah, and half of the princes of Judah,
33 And Azariah, Ezra, and Meshullam,
34 Judah, and Benjamin, and Shemaiah, and Jeremiah,
35 And certain of the priests’ sons with trumpets; namely, Zechariah the son of Jonathan, the son of Shemaiah, the son of Mattaniah, the son of Michaiah, the son of Zaccur, the son of Asaph:
36 And his brethren, Shemaiah, and Azarael, Milalai, Gilalai, Maai, Nethaneel, and Judah, Hanani, with the musical instruments of David the man of God, and Ezra the scribe before them.
37 And at the fountain gate, which was over against them, they went up by the stairs of the city of David, at the going up of the wall, above the house of David, even unto the water gate eastward.
38 And the other company of them that gave thanks went over against them, and I after them, and the half of the people upon the wall, from beyond the tower of the furnaces even unto the broad wall;
39 And from above the gate of Ephraim, and above the old gate, and above the fish gate, and the tower of Hananeel, and the tower of Meah, even unto the sheep gate: and they stood still in the prison gate.
40 So stood the two companies of them that gave thanks in the house of God, and I, and the half of the rulers with me:
41 And the priests; Eliakim, Maaseiah, Miniamin, Michaiah, Elioenai, Zechariah, and Hananiah, with trumpets;
42 And Maaseiah, and Shemaiah, and Eleazar, and Uzzi, and Jehohanan, and Malchijah, and Elam, and Ezer. And the singers sang loud, with Jezrahiah their overseer.
43 Also that day they offered great sacrifices, and rejoiced: for God had made them rejoice with great joy: the wives also and the children rejoiced: so that the joy of Jerusalem was heard even afar off.
44 And at that time were some appointed over the chambers for the treasures, for the offerings, for the firstfruits, and for the tithes, to gather into them out of the fields of the cities the portions of the law for the priests and Levites: for Judah rejoiced for the priests and for the Levites that waited.
45 And both the singers and the porters kept the ward of their God, and the ward of the purification, according to the commandment of David, and of Solomon his son.
46 For in the days of David and Asaph of old there were chief of the singers, and songs of praise and thanksgiving unto God.
47 And all Israel in the days of Zerubbabel, and in the days of Nehemiah, gave the portions of the singers and the porters, every day his portion: and they sanctified holy things unto the Levites; and the Levites sanctified them unto the children of Aaron.
Jeremiah 13 in Tamil and English
1 ਲੰਗੋਟੀ ਦਾ ਨਿਸ਼ਾਨ ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”
Thus saith the Lord unto me, Go and get thee a linen girdle, and put it upon thy loins, and put it not in water.
2 ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ।
So I got a girdle according to the word of the Lord, and put it on my loins.
3 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ।
And the word of the Lord came unto me the second time, saying,
4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।”
Take the girdle that thou hast got, which is upon thy loins, and arise, go to Euphrates, and hide it there in a hole of the rock.
5 ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲੰਗੋਟੀ ਛੁਪਾ ਦਿੱਤੀ।
So I went, and hid it by Euphrates, as the Lord commanded me.
6 ਕਈ ਦਿਨਾਂ ਮਗਰੋਂ, ਯਹੋਵਾਹ ਨੇ ਮੈਨੂੰ ਆਖਿਆ, “ਹੁਣ ਯਿਰਮਿਯਾਹ, ਫਰਾਤ ਨੂੰ ਜਾਹ। ਉਸ ਲੰਗੋਟੀ ਨੂੰ ਲੈ ਕੇ ਆ ਜਿਹੜੀ ਮੈਂ ਤੈਨੂੰ ਓੱਥੇ ਛੁਪਾਉਣ ਲਈ ਆਖਿਆ ਸੀ।”
And it came to pass after many days, that the Lord said unto me, Arise, go to Euphrates, and take the girdle from thence, which I commanded thee to hide there.
7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ।
Then I went to Euphrates, and digged, and took the girdle from the place where I had hid it: and, behold, the girdle was marred, it was profitable for nothing.
8 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।
Then the word of the Lord came unto me, saying,
9 ਯਹੋਵਾਹ ਨੇ ਇਹ ਆਖਿਆ, “ਜਿਵੇਂ ਕਿ ਲੰਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮੰਡ ਬਰਬਾਦ ਕਰ ਦਿਆਂਗਾ।
Thus saith the Lord, After this manner will I mar the pride of Judah, and the great pride of Jerusalem.
10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲੰਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ।
This evil people, which refuse to hear my words, which walk in the imagination of their heart, and walk after other gods, to serve them, and to worship them, shall even be as this girdle, which is good for nothing.
11 ਬੰਦਾ ਲੰਗੋਟੀ ਨੂੰ ਆਪਣੇ ਲੱਕ ਨਾਲ ਕਸੱਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿੱਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।”
For as the girdle cleaveth to the loins of a man, so have I caused to cleave unto me the whole house of Israel and the whole house of Judah, saith the Lord; that they might be unto me for a people, and for a name, and for a praise, and for a glory: but they would not hear.
12 ਯਹੂਦਾਹ ਨੂੰ ਚੇਤਾਵਨੀਆਂ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’
Therefore thou shalt speak unto them this word; Thus saith the Lord God of Israel, Every bottle shall be filled with wine: and they shall say unto thee, Do we not certainly know that every bottle shall be filled with wine?
13 ਫ਼ੇਰ ਤੂੰ ਉਨ੍ਹਾਂ ਨੂੰ ਆਖੇਂਗਾ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਇਸ ਧਰਤੀ ਤੇ ਰਹਿਣ ਵਾਲੇ ਹਰ ਬੰਦੇ ਨੂੰ ਸ਼ਰਾਬੀ ਬੰਦੇ ਵਾਂਗ ਬਣਾ ਦੇਵਾਂਗਾ। ਮੈਂ ਉਨ੍ਹਾਂ ਰਾਜਿਆਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਦਾਊਦ ਦੇ ਤਖਤ ਉੱਤੇ ਬੈਠੇ ਹਨ। ਮੈਂ ਉਨ੍ਹਾਂ ਜਾਜਕਾਂ, ਜਾਜਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਬਾਰੇ ਵੀ ਆਖ ਰਿਹਾ ਹਾਂ।
Then shalt thou say unto them, Thus saith the Lord, Behold, I will fill all the inhabitants of this land, even the kings that sit upon David’s throne, and the priests, and the prophets, and all the inhabitants of Jerusalem, with drunkenness.
14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”
And I will dash them one against another, even the fathers and the sons together, saith the Lord: I will not pity, nor spare, nor have mercy, but destroy them.
15 ਸੁਣੋ ਅਤੇ ਧਿਆਨ ਕਰੋ। ਯਹੋਵਾਹ ਨੇ ਤੁਹਾਨੂੰ ਆਖਿਆ ਹੈ, ਗੁਮਾਨੀ ਨਾ ਬਣੋ।
Hear ye, and give ear; be not proud: for the Lord hath spoken.
16 ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ।
Give glory to the Lord your God, before he cause darkness, and before your feet stumble upon the dark mountains, and, while ye look for light, he turn it into the shadow of death, and make it gross darkness.
17 ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।
But if ye will not hear it, my soul shall weep in secret places for your pride; and mine eye shall weep sore, and run down with tears, because the Lord’s flock is carried away captive.
18 ਇਹ ਗੱਲਾਂ ਰਾਜੇ ਅਤੇ ਉਸਦੀ ਰਾਣੀ ਨੂੰ ਦੱਸੋ, “ਆਪਣੇ ਤਖਤਾਂ ਉੱਪਰੋਂ ਉਤਰ ਆਵੋ। ਤੁਹਾਡੇ ਖੂਬਸੂਰਤ ਤਾਜ਼, ਤੁਹਾਡੇ ਸਿਰਾਂ ਉੱਤੋਂ ਡਿੱਗ ਪਏ ਨੇ।”
Say unto the king and to the queen, Humble yourselves, sit down: for your principalities shall come down, even the crown of your glory.
19 ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸੱਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ।
The cities of the south shall be shut up, and none shall open them: Judah shall be carried away captive all of it, it shall be wholly carried away captive.
20 ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ।
Lift up your eyes, and behold them that come from the north: where is the flock that was given thee, thy beautiful flock?
21 ਤੂੰ ਕੀ ਆਖੇਂਗਾ ਜਦੋਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਹੀ ਤੇਰੇ ਉੱਪਰ ਆਗੂਆਂ ਵਜੋਂ ਨਿਯੁਕਤ ਕਰੇਗਾ ਜਿਨ੍ਹਾਂ ਨੂੰ ਤੂੰ ਸਿੱਖਿਆ ਦਿੱਤੀ ਹੈ। ਇਸ ਲਈ ਬੱਚੇ ਨੂੰ ਜਣਨ ਵਾਲੀ ਔਰਤ ਵਾਂਗ ਤੇਰੇ ਉੱਪਰ ਬਹੁਤ ਸਾਰਾ ਦਰਦ ਆਵੇਗਾ।
What wilt thou say when he shall punish thee? for thou hast taught them to be captains, and as chief over thee: shall not sorrows take thee, as a woman in travail?
22 ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।
And if thou say in thine heart, Wherefore come these things upon me? For the greatness of thine iniquity are thy skirts discovered, and thy heels made bare.
23 ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸੱਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸੱਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸੱਕਦਾ ਅਤੇ ਨੇਕੀ ਨਹੀਂ ਕਰ ਸੱਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿੱਖਾਈਆਂ ਗਈਆਂ ਹਨ।
Can the Ethiopian change his skin, or the leopard his spots? then may ye also do good, that are accustomed to do evil.
24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ।
Therefore will I scatter them as the stubble that passeth away by the wind of the wilderness.
25 ਇਹੀ ਹੈ ਜਿਹੜਾ ਤੇਰੇ ਨਾਲ ਵਾਪਰੇਗਾ। ਮੇਰੀਆਂ ਯੋਜਨਾਵਾਂ ਅੰਦਰ ਇਹੀ ਤੇਰਾ ਹਿੱਸਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਹ ਕਿਉਂ ਵਾਪਰੇਗਾ? ਕਿਉਂ ਕਿ ਤੂੰ ਮੈਨੂੰ ਭੁੱਲ ਗਿਆ ਸੈਂ। ਤੂੰ ਝੂਠੇ ਦੇਵਤਿਆਂ ਉੱਤੇ ਭਰੋਸਾ ਕੀਤਾ।
This is thy lot, the portion of thy measures from me, saith the Lord; because thou hast forgotten me, and trusted in falsehood.
26 ਯਰੂਸ਼ਲਮ, ਮੈਂ ਤੇਰੀ ਘੱਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ।
Therefore will I discover thy skirts upon thy face, that thy shame may appear.
27 ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
I have seen thine adulteries, and thy neighings, the lewdness of thy whoredom, and thine abominations on the hills in the fields. Woe unto thee, O Jerusalem! wilt thou not be made clean? when shall it once be?