ਨਹਮਿਆਹ 4:1
ਸਨਬੱਲਟ ਅਤੇ ਟੋਬੀਯਾਹ ਜਦੋਂ ਸਨਬੱਲਟ ਨੂੰ ਇਹ ਪਤਾ ਲੱਗਾ ਕਿ ਅਸੀਂ ਯਰੂਸ਼ਲਮ ਦੀ ਕੰਧ ਦੀ ਉਸਾਰੀ ਕਰ ਰਹੇ ਹਾਂ ਤਾਂ ਉਹ ਬੜਾ ਪਰੇਸ਼ਾਨ ਹੋਇਆ ਤੇ ਉਸ ਨੂੰ ਬੜਾ ਗੁੱਸਾ ਆ ਗਿਆ। ਤਾਂ ਉਸ ਨੇ ਯਹੂਦੀਆਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ।
But it came to pass, | וַיְהִ֞י | wayhî | vai-HEE |
that when | כַּֽאֲשֶׁ֧ר | kaʾăšer | ka-uh-SHER |
Sanballat | שָׁמַ֣ע | šāmaʿ | sha-MA |
heard | סַנְבַלַּ֗ט | sanballaṭ | sahn-va-LAHT |
that | כִּֽי | kî | kee |
we | אֲנַ֤חְנוּ | ʾănaḥnû | uh-NAHK-noo |
builded | בוֹנִים֙ | bônîm | voh-NEEM |
אֶת | ʾet | et | |
wall, the | הַ֣חוֹמָ֔ה | haḥômâ | HA-hoh-MA |
he was wroth, | וַיִּ֣חַר | wayyiḥar | va-YEE-hahr |
great took and | ל֔וֹ | lô | loh |
indignation, | וַיִּכְעַ֖ס | wayyikʿas | va-yeek-AS |
and mocked | הַרְבֵּ֑ה | harbē | hahr-BAY |
וַיַּלְעֵ֖ג | wayyalʿēg | va-yahl-AɡE | |
the Jews. | עַל | ʿal | al |
הַיְּהוּדִֽים׃ | hayyĕhûdîm | ha-yeh-hoo-DEEM |
Cross Reference
ਨਹਮਿਆਹ 2:10
ਸਨਬਲਟ ਅਤੇ ਟੋਬੀਯਾਹ ਨੂੰ ਜਦੋਂ ਮੇਰੇ ਕੰਮਾਂ ਬਾਰੇ ਪਤਾ ਲੱਗਾ ਤਾਂ ਉਹ ਬੜੇ ਪਰੇਸ਼ਾਨ ਅਤੇ ਗੁੱਸੇ ਹੋਏ ਕਿ ਕੋਈ ਇਸਰਾਏਲੀਆਂ ਦੀ ਮਦਦ ਲਈ ਆਇਆ ਸੀ। ਸਨਬਲਟ ਹੋਰੋਨ ਤੋਂ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਸੀ।
ਨਹਮਿਆਹ 2:19
ਪਰ ਜਦੇਂ ਹੋਰੋਨ ਦੇ ਸਨਬਲਟ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਅਤੇ ਅਰਬੀ ਗਸ਼ਮ ਨੇ ਸੁਣਿਆ ਕਿ ਅਸੀਂ ਇਸ ਨੂੰ ਮੁੜ ਤੋਂ ਉਸਾਰ ਰਹੇ ਹਾਂ, ਤਾਂ ਉਨ੍ਹਾਂ ਨੇ ਬੜੀ ਬਦਤਮੀਜ਼ੀ ਨਾਲ ਸਾਡਾ ਮਖੌਲ ਉਡਾਇਆ ਅਤੇ ਕਿਹਾ, “ਤੁਸੀਂ ਕੀ ਕਰ ਰਹੇ ਹੋ? ਕੀ ਤੁਸੀਂ ਪਾਤਸ਼ਾਹ ਦੇ ਖਿਲਾਫ਼ ਵਿਦ੍ਰੋਹ ਕਰ ਰਹੇ ਹੋ?”
ਅਜ਼ਰਾ 4:1
ਮੰਦਰ ਦੇ ਪੁਨਰ ਨਿਰਮਾਣ ਦਾ ਵਿਰੋਧ ਉੱਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ। ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, “ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜ੍ਹਾਉਂਦੇ ਆ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।”
ਜ਼ਬੂਰ 35:15
ਪਰ ਜਦੋਂ ਮੈਂ ਕੋਈ ਗਲਤੀ ਕੀਤੀ, ਉਹ ਲੋਕ ਮੇਰੇ ਉੱਤੇ ਹੱਸੇ। ਉਹ ਲੋਕ ਸੱਚਮੁੱਚ ਦੋਸਤ ਨਹੀਂ ਸਨ, ਮੈਂ ਤਾਂ ਉਨ੍ਹਾਂ ਨੂੰ ਜਾਣਦਾ ਵੀ ਨਹੀਂ ਹਾਂ। ਪਰ ਉਨ੍ਹਾਂ ਨੇ ਮੈਨੂੰ ਘੇਰ ਲਿਆ ਅਤੇ ਮੇਰੇ ਉੱਤੇ ਹਮਲਾ ਕੀਤਾ।
ਜ਼ਬੂਰ 44:13
ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
ਮੱਤੀ 27:29
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
ਰਸੂਲਾਂ ਦੇ ਕਰਤੱਬ 5:17
ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।
ਇਬਰਾਨੀਆਂ 11:36
ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ।