ਗਿਣਤੀ 13:31
ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”
But the men | וְהָ֨אֲנָשִׁ֜ים | wĕhāʾănāšîm | veh-HA-uh-na-SHEEM |
that | אֲשֶׁר | ʾăšer | uh-SHER |
went up | עָל֤וּ | ʿālû | ah-LOO |
with | עִמּוֹ֙ | ʿimmô | ee-MOH |
him said, | אָֽמְר֔וּ | ʾāmĕrû | ah-meh-ROO |
We be not able | לֹ֥א | lōʾ | loh |
נוּכַ֖ל | nûkal | noo-HAHL | |
to go up | לַֽעֲל֣וֹת | laʿălôt | la-uh-LOTE |
against | אֶל | ʾel | el |
the people; | הָעָ֑ם | hāʿām | ha-AM |
for | כִּֽי | kî | kee |
they | חָזָ֥ק | ḥāzāq | ha-ZAHK |
are stronger | ה֖וּא | hûʾ | hoo |
than | מִמֶּֽנּוּ׃ | mimmennû | mee-MEH-noo |
Cross Reference
ਅਸਤਸਨਾ 1:28
ਹੁਣ ਅਸੀਂ ਕਿੱਥੇ ਜਾ ਸੱਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: “ਓਥੋਂ ਦੇ ਲੋਕ ਸਾਡੇ ਨਾਲੋਂ ਵੱਡੇਰੇ ਅਤੇ ਲੰਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉੱਥੇ ਦੈਂਤ ਵੀ ਦੇਖੇ ਹਨ।”’
ਯਸ਼ਵਾ 14:8
ਹੋਰਨਾ ਆਦਮੀਆਂ ਨੇ, ਜਿਹੜੇ ਮੇਰੇ ਨਾਲ ਗਏ ਸਨ, ਲੋਕਾਂ ਨੇ ਅਜਿਹੀਆਂ ਗੱਲਾਂ ਦੱਸੀਆਂ ਜਿਨ੍ਹਾਂ ਨੇ ਉਨ੍ਹਾ ਨੂੰ ਭੈਭੀਤ ਕਰ ਦਿੱਤਾ। ਪਰ ਮੈਂ ਸੱਚ ਮੁੱਚ ਵਿਸ਼ਵਾਸ ਕਰਦਾ ਹਾਂ ਕਿ ਯਹੋਵਾਹ ਸਾਨੂੰ ਉਸ ਧਰਤੀ ਨੂੰ ਪ੍ਰਾਪਤ ਕਰਨ ਦੀ ਇਜਾਜ਼ਤ ਦੇ ਦੇਵੇਗਾ।
ਗਿਣਤੀ 32:9
ਉਹ ਲੋਕ ਅਸ਼ਕੋਲ ਵਾਦੀ ਤੀਕ ਗਏ। ਉਨ੍ਹਾਂ ਨੇ ਜ਼ਮੀਨ ਦੇਖੀ ਅਤੇ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਤੋੜ ਦਿੱਤਾ। ਉਨ੍ਹਾਂ ਨੇ ਉਸ ਧਰਤੀ ਉਤੇ ਜਾਣ ਦੀ ਉਨ੍ਹਾਂ ਦੀ ਇੱਛਾ ਵਿੱਚ ਰੁਕਾਵਟ ਪਾ ਦਿੱਤੀ, ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ।
ਅਸਤਸਨਾ 9:1
ਯਹੋਵਾਹ ਇਸਰਾਏਲ ਨਾਲ ਹੋਵੇਗਾ “ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ!
ਇਬਰਾਨੀਆਂ 3:19
ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।