ਗਿਣਤੀ 16:28 in Punjabi

ਪੰਜਾਬੀ ਪੰਜਾਬੀ ਬਾਈਬਲ ਗਿਣਤੀ ਗਿਣਤੀ 16 ਗਿਣਤੀ 16:28

Numbers 16:28
ਫ਼ੇਰ ਮੂਸਾ ਨੇ ਆਖਿਆ, “ਮੈਂ ਤੁਹਾਨੂੰ ਸਬੂਤ ਦਿਆਂਗਾ ਕਿ ਯਹੋਵਾਹ ਨੇ ਮੈਨੂੰ ਇਹ ਸਾਰੀਆਂ ਗੱਲਾਂ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ, ਕਰਨ ਲਈ ਭੇਜਿਆ ਹੈ। ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਇਹ ਸਾਰੀਆਂ ਗੱਲਾਂ ਸਿਰਫ਼ ਮੇਰਾ ਵਿੱਚਾਰ ਨਹੀਂ ਸਨ।

Numbers 16:27Numbers 16Numbers 16:29

Numbers 16:28 in Other Translations

King James Version (KJV)
And Moses said, Hereby ye shall know that the LORD hath sent me to do all these works; for I have not done them of mine own mind.

American Standard Version (ASV)
And Moses said, Hereby ye shall know that Jehovah hath sent me to do all these works; for `I have' not `done them' of mine own mind.

Bible in Basic English (BBE)
And Moses said, Now you will see that the Lord has sent me to do all these works, and I have not done them of myself.

Darby English Bible (DBY)
And Moses said, Hereby ye shall know that Jehovah has sent me to do all these deeds, for they are not out of my own heart:

Webster's Bible (WBT)
And Moses said, by this ye shall know that the LORD hath sent me to do all these works: for I have not done them of my own mind.

World English Bible (WEB)
Moses said, Hereby you shall know that Yahweh has sent me to do all these works; for [I have] not [done them] of my own mind.

Young's Literal Translation (YLT)
And Moses saith, `By this ye do know that Jehovah hath sent me to do all these works, that `they are' not from my own heart;

And
Moses
וַיֹּאמֶר֮wayyōʾmerva-yoh-MER
said,
מֹשֶׁה֒mōšehmoh-SHEH
Hereby
בְּזֹאת֙bĕzōtbeh-ZOTE
know
shall
ye
תֵּֽדְע֔וּןtēdĕʿûntay-deh-OON
that
כִּֽיkee
the
Lord
יְהוָ֣הyĕhwâyeh-VA
hath
sent
שְׁלָחַ֔נִיšĕlāḥanîsheh-la-HA-nee
do
to
me
לַֽעֲשׂ֕וֹתlaʿăśôtla-uh-SOTE

אֵ֥תʾētate
all
כָּלkālkahl
these
הַֽמַּעֲשִׂ֖יםhammaʿăśîmha-ma-uh-SEEM
works;
הָאֵ֑לֶּהhāʾēlleha-A-leh
for
כִּיkee
not
have
I
לֹ֖אlōʾloh
done
them
of
mine
own
mind.
מִלִּבִּֽי׃millibbîmee-lee-BEE

Cross Reference

ਖ਼ਰੋਜ 3:12
ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”

ਯੂਹੰਨਾ 6:38
ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।

ਯੂਹੰਨਾ 5:36
“ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।

ਹਿਜ਼ ਕੀ ਐਲ 13:17
ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੀਆਂ ਨਬੀਆਂ ਵੱਲ ਦੇਖ। ਉਹ ਨਬੀਆਂ ਮੇਰੇ ਲਈ ਨਹੀਂ ਬੋਲਦੀਆਂ। ਉਹ ਉਹੀ ਗੱਲਾਂ ਆਖਦੀਆਂ ਹਨ ਜੋ ਉਹ ਆਖਣਾ ਚਾਹੁੰਦੀਆਂ ਹਨ। ਇਸ ਲਈ ਤੈਨੂੰ ਮੇਰੇ ਵਾਸਤੇ ਉਨ੍ਹਾਂ ਦੇ ਖਿਲਾਫ਼ ਵੀ ਬੋਲਣਾ ਚਾਹੀਦਾ ਹੈ। ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਅਵੱਸ਼ ਆਖਣੀਆਂ ਚਾਹੀਦੀਆਂ ਹਨ।

ਯਰਮਿਆਹ 23:16
ਯਹੋਵਾਹ ਸਰਬ ਸ਼ਕਤੀਮਾਨ ਇਹ ਗੱਲਾਂ ਆਖਦਾ ਹੈ: “ਉਨ੍ਹਾਂ ਗੱਲਾਂ ਵੱਲ ਧਿਆਨ ਨਾ ਦਿਓ, ਜਿਹੜੀਆਂ ਝੂਠੇ ਨਬੀ ਤੁਹਾਨੂੰ ਆਖ ਰਹੇ ਹਨ। ਉਹ ਲੋਕ ਤੁਹਾਨੂੰ ਮੂਰਖ ਬਣਾ ਰਹੇ ਨੇ। ਉਹ ਨਬੀ ਦਰਸ਼ਨਾਂ ਬਾਰੇ ਗੱਲਾਂ ਕਰਦੇ ਨੇ। ਪਰ ਉਹ ਇਹ ਦਰਸ਼ਨ ਮੇਰੇ ਕੋਲੋਂ ਪ੍ਰਾਪਤ ਨਹੀਂ ਕਰਦੇ। ਉਨ੍ਹਾਂ ਦੇ ਦਰਸ਼ਨ ਆਪਣੇ ਮਨਾਂ ਵਿੱਚੋਂ ਆਉਂਦੇ ਨੇ।

ਯੂਹੰਨਾ 14:11
ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।

ਯੂਹੰਨਾ 11:42
ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂ ਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇੱਕਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”

ਯੂਹੰਨਾ 5:30
“ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।

ਜ਼ਿਕਰ ਯਾਹ 4:9
“ਜ਼ਰੁੱਬਾਬਲ ਮੇਰੇ ਮੰਦਰ ਦੀ ਨੀਂਹ ਪੱਥਰ ਰੱਖੇਗਾ। ਤੇ ਉਹ ਹੀ ਮੇਰੇ ਮੰਦਰ ਦੀ ਉਸਾਰੀ ਮੁਕੰਮਲ ਕਰੇਗਾ। ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।

ਜ਼ਿਕਰ ਯਾਹ 2:9
ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ। ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ। ਤਦ ਤੁਹਾਨੂੰ ਪਤਾ ਚੱਲੇਗਾ ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”

੧ ਸਲਾਤੀਨ 18:36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।

ਅਸਤਸਨਾ 18:22
ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿੱਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।

ਗਿਣਤੀ 24:13
‘ਭਾਵੇਂ ਜੇ ਬਾਲਾਕ ਆਪਣਾ ਖੂਬਸੂਰਤ ਮਹਿਲ ਸੋਨੇ ਅਤੇ ਚਾਂਦੀ ਨਾਲ ਭਰਕੇ ਮੈਨੂੰ ਦੇਵੇ। ਮੈਂ ਖੁਦ ਕੁਝ ਵੀ ਚੰਗਾ ਜਾਂ ਮਾੜਾ ਨਹੀਂ ਕਰ ਸੱਕਦਾ ਅਤੇ ਯਹੋਵਾਹ ਦੇ ਹੁਕਮ ਦੇ ਖਿਲਾਫ਼ ਨਹੀਂ ਜਾ ਸੱਕਦਾ।’ ਮੈਨੂੰ ਉਹੀ ਆਖਣਾ ਪੈਂਦਾ ਹੈ ਜੋ ਯਹੋਵਾਹ ਆਖਦਾ ਹੈ।

ਖ਼ਰੋਜ 7:9
“ਫ਼ਿਰਊਨ ਤੁਹਾਡੇ ਪਾਸੋਂ ਤੁਹਾਡੀ ਸ਼ਕਤੀ ਦਾ ਸਬੂਤ ਮਂਗੇਗਾ। ਉਹ ਤੁਹਾਡੇ ਕੋਲੋਂ ਕਰਿਸ਼ਮੇ ਕਰਨ ਦੀ ਮੰਗ ਕਰੇਗਾ। ਹਾਰੂਨ ਨੂੰ ਆਖੀਂ ਕਿ ਉਹ ਆਪਣੀ ਸੋਟੀ ਧਰਤੀ ਤੇ ਸੁੱਟੇ। ਜਦੋਂ ਫ਼ਿਰਊਨ ਦੇਖ ਰਿਹਾ ਹੋਵੇਗਾ, ਸੋਟੀ ਸੱਪ ਬਣ ਜਾਵੇਗੀ।”

ਖ਼ਰੋਜ 4:1
ਮੂਸਾ ਲਈ ਸਬੂਤ ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”