ਗਿਣਤੀ 25:5 in Punjabi

ਪੰਜਾਬੀ ਪੰਜਾਬੀ ਬਾਈਬਲ ਗਿਣਤੀ ਗਿਣਤੀ 25 ਗਿਣਤੀ 25:5

Numbers 25:5
ਇਸ ਲਈ ਮੂਸਾ ਨੇ ਇਸਰਾਏਲ ਦੇ ਨਿਆਂਕਾਰਾ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪੋ-ਆਪਣੇ ਪਰਿਵਾਰ-ਸਮੂਹ ਵਿੱਚੋਂ ਅਜਿਹੇ ਬੰਦਿਆ ਦੀ ਤਲਾਸ਼ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਝੂਠੇ ਦੇਵਤੇ ਪਓਰ ਦੇ ਬਆਲ ਦੀ ਉਪਾਸਨਾ ਕਰਨ ਵਿੱਚ ਅਗਵਾਈ ਕੀਤੀ। ਫ਼ੇਰ ਤੁਹਾਨੂੰ ਉਨ੍ਹਾਂ ਸਮੂਹ ਆਦਮੀਆ ਨੂੰ ਮਾਰ ਦੇਣਾ ਚਾਹੀਦਾ ਹੈ।”

Numbers 25:4Numbers 25Numbers 25:6

Numbers 25:5 in Other Translations

King James Version (KJV)
And Moses said unto the judges of Israel, Slay ye every one his men that were joined unto Baalpeor.

American Standard Version (ASV)
And Moses said unto the judges of Israel, Slay ye every one his men that have joined themselves unto Baal-peor.

Bible in Basic English (BBE)
So Moses said to the judges of Israel, Let everyone put to death those of his men who have had relations with the women of Moab in honour of the Baal of Peor.

Darby English Bible (DBY)
And Moses said to the judges of Israel, Slay every one his men that have joined themselves to Baal-Peor.

Webster's Bible (WBT)
And Moses said to the judges of Israel, Slay ye every one his men that were joined to Baal-peor.

World English Bible (WEB)
Moses said to the judges of Israel, Kill you everyone his men who have joined themselves to Baal Peor.

Young's Literal Translation (YLT)
And Moses saith unto the judges of Israel, `Slay ye each his men who are joined to Baal-Peor.'

And
Moses
וַיֹּ֣אמֶרwayyōʾmerva-YOH-mer
said
מֹשֶׁ֔הmōšemoh-SHEH
unto
אֶלʾelel
judges
the
שֹֽׁפְטֵ֖יšōpĕṭêshoh-feh-TAY
of
Israel,
יִשְׂרָאֵ֑לyiśrāʾēlyees-ra-ALE
Slay
הִרְגוּ֙hirgûheer-ɡOO
every
ye
אִ֣ישׁʾîšeesh
one
his
men
אֲנָשָׁ֔יוʾănāšāywuh-na-SHAV
that
were
joined
הַנִּצְמָדִ֖יםhanniṣmādîmha-neets-ma-DEEM
unto
Baal-peor.
לְבַ֥עַלlĕbaʿalleh-VA-al
פְּעֽוֹר׃pĕʿôrpeh-ORE

Cross Reference

ਖ਼ਰੋਜ 18:21
ਪਰ ਤੈਨੂੰ ਕੁਝ ਚੰਗੇ ਲੋਕਾਂ ਨੂੰ ਨਿਆਂਕਾਰ ਤੇ ਆਗੂ ਵੀ ਚੁਣਨਾ ਚਾਹੀਦਾ ਹੈ। “ਉਨ੍ਹਾਂ ਨੇਕ ਆਦਮੀਆਂ ਨੂੰ ਚੁਣ ਜਿਨ੍ਹਾਂ ਉੱਤੇ ਤੂੰ ਭਰੋਸਾ ਕਰ ਸੱਕਦਾ ਹੈਂ-ਉਹ ਆਦਮੀ ਜਿਹੜੇ ਪਰਮੇਸ਼ੁਰ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੁਣ ਜਿਹੜੇ ਪੈਸੇ ਖਾਤਰ ਆਪਣੇ ਫ਼ੈਸਲੇ ਨਾ ਬਦਲਣ। ਅਤੇ ਇਨ੍ਹਾਂ ਆਦਮੀਆਂ ਨੂੰ ਲੋਕਾਂ ਦੇ ਹਾਕਮ ਬਣਾ। ਇੱਕ ਹਜ਼ਾਰ ਆਦਮੀਆਂ, ਸੌ ਆਦਮੀਆਂ, ਪੰਜਾਹ ਆਦਮੀਆਂ ਅਤੇ ਦਸ ਆਦਮੀਆਂ ਉੱਪਰ ਵੀ ਹਾਕਮ ਹੋਣੇ ਚਾਹੀਦੇ ਹਨ।

੧ ਸਲਾਤੀਨ 18:40
ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।

ਅਸਤਸਨਾ 17:3
ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਨ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ।

ਅਸਤਸਨਾ 13:15
ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ।

ਅਸਤਸਨਾ 13:13
ਹੋ ਸੱਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸੱਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।)

ਅਸਤਸਨਾ 13:9
ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ।

ਅਸਤਸਨਾ 13:6
“ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸੱਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸੱਕਦਾ ਹੈ। ਉਹ ਬੰਦਾ ਆਖ ਸੱਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਵੀ ਨਹੀਂ ਪਤਾ ਸੀ।)

ਖ਼ਰੋਜ 32:27
ਫ਼ੇਰ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਦੱਸਾਂਗਾ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਕੀ ਆਖਦਾ ਹੈ; ‘ਹਰੇਕ ਆਦਮੀ ਨੂੰ ਆਪਣੀ ਤਲਵਾਰ ਫ਼ੜ ਲੈਣੀ ਚਾਹੀਦੀ ਹੈ ਅਤੇ ਡੇਰੇ ਦੇ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਜਾਣਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ, ਭਾਵੇਂ ਹਰ ਬੰਦੇ ਨੂੰ ਆਪਣਾ ਭਰਾ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਕਤਲ ਕਰਨਾ ਪਵੇ।’”

ਖ਼ਰੋਜ 22:20
“ਜੇ ਕੋਈ ਬੰਦਾ ਕਿਸੇ ਝੂਠੇ ਦੇਵਤੇ ਨੂੰ ਬਲੀ ਚੜ੍ਹਾਉਂਦਾ ਹੈ, ਤਾ ਉਸ ਬੰਦੇ ਨੂੰ ਤਬਾਹ ਕਰ ਦੇਣਾ ਚਾਹੀਦਾ ਹੈ। ਇੱਕ ਯਹੋਵਾਹ ਪਰਮੇਸ਼ੁਰ ਹੀ ਹੈ ਜਿਸ ਨੂੰ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ।

ਖ਼ਰੋਜ 18:25
ਮੂਸਾ ਨੇ ਇਸਰਾਏਲ ਦੇ ਲੋਕਾਂ ਵਿੱਚੋਂ ਨੇਕ ਆਦਮੀ ਚੁਣੇ। ਮੂਸਾ ਨੇ ਇਨ੍ਹਾਂ ਲੋਕਾਂ ਨੂੰ ਆਗੂ ਬਣਾਇਆ। 1,000 ਆਦਮੀਆਂ, 100 ਆਦਮੀਆਂ, 50 ਆਦਮੀਆਂ ਅਤੇ 10 ਆਦਮੀਆਂ ਉੱਪਰ ਹਾਕਮ ਸਨ।