Cross Reference
ਖ਼ਰੋਜ 6:24
ਕੋਰਹ ਦੇ ਪੁੱਤਰ, ਕੋਰਾਹੀਆਂ ਦੇ ਪੁਰਖੇ ਸਨ; ਅੱਸੀਰ, ਅਲਕਾਨਾਹ ਅਤੇ ਅਬੀਅਸਾਫ਼।
ਜ਼ਬੂਰ 50:1
ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
ਜ਼ਬੂਰ 49:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ। ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
ਜ਼ਬੂਰ 48:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
ਜ਼ਬੂਰ 47:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਤੁਸੀਂ ਸਮੂਹ ਲੋਕੋ, ਤਾੜੀ ਮਾਰੋ। ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।
ਜ਼ਬੂਰ 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਜ਼ਬੂਰ 45:1
ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ। ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।
ਜ਼ਬੂਰ 44:1
ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
ਜ਼ਬੂਰ 42:1
ਦੂਜਾ ਭਾਗ (ਜ਼ਬੂਰ 42-72) ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਹਿਰਨ ਨੂੰ ਵੱਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।
੧ ਤਵਾਰੀਖ਼ 6:22
ਕਹਾਬ ਦੇ ਉੱਤਰਾਧਿਕਾਰੀ ਇਉਂ ਸਨ: ਕਹਾਥ ਦੇ ਪੁੱਤਰ ਦਾ ਨਾਂ ਅੰਮੀਨਾਦਾਬ ਤੇ ਉਸਦਾ ਪੁੱਤਰ ਕੋਰਹ। ਅੱਸੀਰ ਕੋਰਹ ਦਾ ਪੁੱਤਰ ਸੀ।
ਅਸਤਸਨਾ 24:16
“ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦ੍ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ। ਕਿਸੇ ਬੰਦੇ ਨੂੰ ਸਿਰਫ਼ ਉਸਦੀ ਮੰਦੀ ਕਰਨੀ ਕਾਰਣ ਹੀ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਗਿਣਤੀ 16:33
ਇਹ ਲੋਕ ਜਿਉਂਦੇ ਜੀਅ ਆਪਣੀਆਂ ਕਬਰਾਂ ਨੂੰ ਅੰਦਰ ਚੱਲੇ ਗਏ। ਉਨ੍ਹਾਂ ਦੀਆਂ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਨਾਲ ਗਈਆਂ। ਫ਼ੇਰ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ। ਉਹ ਆਪਣੇ ਡੇਰਿਆਂ ਵਿੱਚੋਂ ਫ਼ਨਾਹ ਹੋ ਗਏ ਸਨ।
ਗਿਣਤੀ 16:5
ਫ਼ੇਰ ਮੂਸਾ ਨੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਆਖਿਆ, “ਕੱਲ੍ਹ ਸਵੇਰੇ ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਉਸਦਾ ਹੈ। ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਪਵਿੱਤਰ ਹੈ। ਅਤੇ ਯਹੋਵਾਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ। ਯਹੋਵਾਹ ਉਸ ਬੰਦੇ ਨੂੰ ਚੁਣ ਲਵੇਗਾ, ਅਤੇ ਯਹੋਆਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ।