ਗਿਣਤੀ 4:13
“ਉਨ੍ਹਾਂ ਨੂੰ ਚਾਹੀਦਾ ਹੈ ਕਿ ਕਾਂਸੀ ਦੀ ਜਗਵੇਦੀ ਵਿੱਚੋਂ ਰਾਖ ਝਾੜ ਦੇਣ ਅਤੇ ਇਸ ਉੱਤੇ ਬੈਂਗਨੀ ਕੱਪੜਾ ਪਾ ਦੇਣ।
And they shall take away the ashes | וְדִשְּׁנ֖וּ | wĕdiššĕnû | veh-dee-sheh-NOO |
אֶת | ʾet | et | |
altar, the from | הַמִּזְבֵּ֑חַ | hammizbēaḥ | ha-meez-BAY-ak |
and spread | וּפָֽרְשׂ֣וּ | ûpārĕśû | oo-fa-reh-SOO |
a purple | עָלָ֔יו | ʿālāyw | ah-LAV |
cloth | בֶּ֖גֶד | beged | BEH-ɡed |
thereon: | אַרְגָּמָֽן׃ | ʾargāmān | ar-ɡa-MAHN |
Cross Reference
ਖ਼ਰੋਜ 27:1
ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਜਗਵੇਦੀ “ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕਰਕੇ ਇੱਕ ਜਗਵੇਦੀ ਬਣਾਉ। ਜਗਵੇਦੀ ਚੌਰਸ ਹੋਣੀ ਚਾਹੀਦੀ ਹੈ। ਇਹ ਪੰਜ ਕਿਊਬਿਟ ਲੰਮੀ, ਪੰਜ ਕਿਊਬਿਟ ਚੌੜੀ ਅਤੇ ਤਿੰਨ ਕਿਊਬਿਟ ਉੱਚੀ ਹੋਣੀ ਚਾਹੀਦੀ ਹੈ।
ਖ਼ਰੋਜ 39:1
ਜਾਜਕਾਂ ਦੇ ਖਾਸ ਵਸਤਰ ਕਾਰੀਗਰਾਂ ਨੇ ਜਾਜਕਾਂ ਦੇ ਉਸ ਵੇਲੇ ਪਹਿਨਣ ਵਾਲੇ ਖਾਸ ਵਸਤਰਾਂ ਲਈ, ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕੀਤੀ, ਜਦੋਂ ਉਹ ਯਹੋਵਾਹ ਦੇ ਪਵਿੱਤਰ ਸਥਾਨ ਉੱਤੇ ਸੇਵਾ ਕਰਦੇ ਸਨ। ਉਨ੍ਹਾਂ ਨੇ ਹਾਰੂਨ ਦੇ ਪਹਿਨਣ ਲਈ ਵੀ ਖਾਸ ਵਸਤਰ ਤਿਆਰ ਕੀਤੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਖ਼ਰੋਜ 39:41
ਫ਼ੇਰ ਉਨ੍ਹਾਂ ਨੇ ਮੂਸਾ ਨੂੰ ਉਹ ਵਸਤਰ ਦਿਖਾਏ ਜਿਹੜੇ ਪਵਿੱਤਰ ਖੇਤਰ ਵਿੱਚ ਸੇਵਾ ਕਰਨ ਵਾਲੇ ਜਾਜਕਾਂ ਲਈ ਬਣਾਏ ਗਏ ਸਨ, ਉਨ੍ਹਾਂ ਨੇ ਉਸ ਨੂੰ ਜਾਜਕ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਬਣਾਏ ਗਏ ਖਾਸ ਵਸਤਰ ਦਿਖਾਏ। ਇਹ ਵਸਤਰ ਉਹ ਸਨ ਜਿਹੜੇ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਵੇਲੇ ਪਹਿਨਣੇ ਸਨ।
ਅਹਬਾਰ 6:12
ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ।
ਗਿਣਤੀ 4:6
ਫ਼ੇਰ ਉਨ੍ਹਾਂ ਨੂੰ ਇਸ ਸਾਰੇ ਕੁਝ ਨੂੰ ਨਰਮ ਚਮੜੇ ਦੇ ਕੱਜਣ ਨਾਲ ਢੱਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਨੂੰ ਚਮੜੇ ਉੱਤੇ ਗੂੜੇ ਨੀਲੇ ਰੰਗ ਦਾ ਕੱਪੜਾ ਪਾ ਦੇਣਾ ਚਾਹੀਦਾ ਹੈ ਅਤੇ ਪਵਿੱਤਰ ਸੰਦੂਕ ਦੇ ਕੜਿਆਂ ਵਿੱਚ ਲੱਠਾਂ ਅੜਾ ਦੇਣੀਆ ਚਾਹੀਦੀਆਂ ਹਨ।
ਗਿਣਤੀ 4:11
“ਉਨ੍ਹਾਂ ਨੂੰ ਚਾਹੀਦਾ ਹੈ ਕਿ ਸੁਨਿਹਰੀ ਜਗਵੇਦੀ ਉੱਤੇ ਨੀਲਾ ਕੱਪੜਾ ਪਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਸ ਨੂੰ ਨਰਮ ਚਮੜੇ ਨਾਲ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਨੂੰ ਲਿਜਾਣ ਲਈ ਜਗਵੇਦੀ ਦੇ ਕੱਪੜਿਆ ਵਿੱਚ ਲੱਠਾ ਫ਼ਸਾ ਦੇਣ।