ਅਮਸਾਲ 14:1
ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ।
Every wise | חַכְמ֣וֹת | ḥakmôt | hahk-MOTE |
woman | נָ֭שִׁים | nāšîm | NA-sheem |
buildeth | בָּנְתָ֣ה | bontâ | bone-TA |
her house: | בֵיתָ֑הּ | bêtāh | vay-TA |
foolish the but | וְ֝אִוֶּ֗לֶת | wĕʾiwwelet | VEH-ee-WEH-let |
plucketh it down | בְּיָדֶ֥יהָ | bĕyādêhā | beh-ya-DAY-ha |
with her hands. | תֶהֶרְסֶֽנּוּ׃ | tehersennû | teh-her-SEH-noo |
Cross Reference
ਅਮਸਾਲ 31:10
ਸੰਪੂਰਣ ਪਤਨੀ ਕੌਣ ਇੱਕ ਸਦਾਚਾਰੀ ਔਰਤ ਨੂੰ ਲੱਭ ਸੱਕਦਾ? ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ।
ਅਮਸਾਲ 21:19
ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ।
ਅਮਸਾਲ 21:9
ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।
ਅਮਸਾਲ 24:3
-20- ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ।
ਅਮਸਾਲ 19:13
ਇੱਕ ਮੂਰਖ ਪੁੱਤਰ ਆਪਣੇ ਪਿਤਾ ਦੀ ਬਿਪਤਾ ਹੁੰਦਾ ਹੈ, ਅਤੇ ਇੱਕ ਝਗੜਾਲੂ ਪਤਨੀ ਛੱਤ ਵਿੱਚਲੇ ਛੇਕ ਵਾਂਗ ਹੁੰਦੀ ਹੈ।
ਅਮਸਾਲ 9:13
ਦੂਸਰੀ ਔਰਤ ਦੀ ਮੂਰੱਖਤਾ ਔਰਤ ਦੀ ਮੂਰੱਖਤਾਈ ਸ਼ੋਰ-ਸਰਾਬੀ ਹੁੰਦੀ ਹੈ, ਉਹ ਨਾਵਾਕਫ਼ ਹੈ ਅਤੇ ਕੁਝ ਨਹੀਂ ਜਾਣਦੀ।
ਰੁੱਤ 4:11
ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸ ਨੇ ਆਖਿਆ, “ਯਹੋਵਾਹ ਇਸ ਔਰਤ ਨੂੰ, ਜਿਹੜੀ ਆ ਰਹੀ ਹੈ ਤੇਰੇ ਘਰ ਅੰਦਰ, ਰਾਖੇਲ ਅਤੇ ਲੇਆਹ ਵਾਂਗ ਬਣਾਵੇ, ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ। ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ। ਬੈਤਲਹਮ ਵਿੱਚ ਮਸ਼ਹੂਰ ਹੋ ਜਾ।
੨ ਸਲਾਤੀਨ 11:1
ਯਹੂਦਾਹ ’ਚ ਅਥਲਯਾਹ ਵੱਲੋਂ ਰਾਜੇ ਦੇ ਪੁੱਤਰਾਂ ਦੀ ਹੱਤਿਆ ਅਥਲਯਾਹ, ਅਹਜ਼ਯਾਹ ਦੀ ਮਾਤਾ ਨੇ ਵੇਖਿਆ ਕਿ ਉਸਦਾ ਪੁੱਤਰ ਮਰ ਗਿਆ ਹੈ, ਤਾਂ ਉਹ ਉੱਠੀ ਅਤੇ ਸਾਰੇ ਸ਼ਾਹੀ ਘਰਾਣੇ ਨੂੰ ਮਾਰ ਦਿੱਤਾ।
੧ ਸਲਾਤੀਨ 21:24
ਤੇਰੇ ਘਰਾਣੇ ਦਾ ਕੋਈ ਵੀ ਜੀਅ ਜੋ ਸ਼ਹਿਰ ਵਿੱਚ ਮਰੇਗਾ ਉਸ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਖੇਤਾਂ ’ਚ ਮਰੇਗਾ ਉਸ ਨੂੰ ਪਰਿੰਦੇ ਖਾਣਗੇ।’”
੧ ਸਲਾਤੀਨ 16:31
ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ਏਥਬਾਲ ਦੀ ਧੀ,ਈਜ਼ਬਲ ਨਾਲ ਵਿਆਹ ਕੀਤਾ, ਅਤੇ ਉਸ ਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।