ਅਮਸਾਲ 16:18 in Punjabi

ਪੰਜਾਬੀ ਪੰਜਾਬੀ ਬਾਈਬਲ ਅਮਸਾਲ ਅਮਸਾਲ 16 ਅਮਸਾਲ 16:18

Proverbs 16:18
ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।

Proverbs 16:17Proverbs 16Proverbs 16:19

Proverbs 16:18 in Other Translations

King James Version (KJV)
Pride goeth before destruction, and an haughty spirit before a fall.

American Standard Version (ASV)
Pride `goeth' before destruction, And a haughty spirit before a fall.

Bible in Basic English (BBE)
Pride goes before destruction, and a stiff spirit before a fall.

Darby English Bible (DBY)
Pride [goeth] before destruction, and a haughty spirit before a fall.

World English Bible (WEB)
Pride goes before destruction, And a haughty spirit before a fall.

Young's Literal Translation (YLT)
Before destruction `is' pride, And before stumbling -- a haughty spirit.'

Pride
לִפְנֵיlipnêleef-NAY
goeth
before
שֶׁ֥בֶרšeberSHEH-ver
destruction,
גָּא֑וֹןgāʾônɡa-ONE
haughty
an
and
וְלִפְנֵ֥יwĕlipnêveh-leef-NAY
spirit
כִ֝שָּׁל֗וֹןkiššālônHEE-sha-LONE
before
גֹּ֣בַהּgōbahɡOH-va
a
fall.
רֽוּחַ׃rûaḥROO-ak

Cross Reference

ਅਮਸਾਲ 11:2
ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।

ਅਮਸਾਲ 18:12
ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।

ਅਬਦ ਯਾਹ 1:3
ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ, ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ’ਚ ਜਾਕੇ ਵਸਿਆ ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ ਤੂੰ ਆਪਣੇ-ਆਪ ਨੂੰ ਆਖਦਾ ਹੈਂ, ‘ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।’”

ਯਸਈਆਹ 2:11
ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।

ਅਮਸਾਲ 29:23
ਘਮੰਡ ਵਿਅਕਤੀ ਨੂੰ ਉਸ ਦੀ ਬੁਨਿਆਦ ਤੋਂ ਹੇਠਾਂ ਲੈ ਆਉਂਦਾ, ਪਰ ਇੱਕ ਨਿਮਾਣਾ ਵਿਅਕਤੀ ਇੱਜ਼ਤ ਹਾਸਲ ਕਰਦਾ ਹੈ।

ਦਾਨੀ ਐਲ 5:22
“ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।

ਦਾਨੀ ਐਲ 4:30

ਯਸਈਆਹ 37:10
“ਤੁਸੀਂ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਗੱਲਾਂ ਜਾ ਕੇ ਦੱਸੋ: ‘ਆਪਣੇ ਉਸ ਦੇਵਤੇ ਤੋਂ ਮੂਰਖ ਨਾ ਬਣੋ ਜਿਸ ਉੱਤੇ ਤੁਸੀਂ ਭਰੋਸਾ ਕਰਦੇ ਹੋ। ਇਹ ਨਾ ਆਖੋ, “ਪਰਮੇਸ਼ੁਰ ਅੱਸ਼ੂਰ ਦੇ ਰਾਜੇ ਕੋਲੋਂ ਯਰੂਸ਼ਲਮ ਨੂੰ ਨਹੀਂ ਹਰਾਵੇਗਾ।”

ਅਮਸਾਲ 17:19
ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।

੧ ਤਿਮੋਥਿਉਸ 3:6
ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।

ਰੋਮੀਆਂ 11:20
ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਬੇਪਰਤੀਤੀ ਕਾਰਣ ਤੋੜਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਵਿਸ਼ਵਾਸ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ।

ਯਸਈਆਹ 37:38
ਇੱਕ ਦਿਨ, ਸਨਹੇਰੀਬ ਆਪਣੇ ਦੇਵਤੇ, ਨਿਸਰੋਕ ਦੇ ਮੰਦਰ ਵਿੱਚ ਸੀ ਅਤੇ ਉਸਦੀ ਉਪਾਸਨਾ ਕਰ ਰਿਹਾ ਸੀ ਉਸ ਵੇਲੇ ਉਸ ਦੇ ਦੋ ਪੁੱਤਰਾਂ, ਅੰਦਰਮਲਕ ਅਤੇ ਸਰਸਰ ਨੇ ਉਸ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਫ਼ੇਰ ਉਹ ਪੁੱਤਰ ਅਰਾਰਾਤ ਨੂੰ ਭੱਜ ਗਏ। ਇਸ ਲਈ ਸਨਹੇਰੀਬ ਦਾ ਪੁੱਤਰ ਏਸਰ-ਹੱਦੋਨ ਅੱਸ਼ੂਰ ਦਾ ਨਵਾਂ ਰਾਜਾ ਬਣ ਗਿਆ।

ਆ ਸਤਰ 7:10
ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।

ਆ ਸਤਰ 6:6
ਜਦੋਂ ਹਾਮਾਨ ਅੰਦਰ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਸੁਆਲ ਕੀਤਾ ਅਤੇ ਕਿਹਾ, “ਹਾਮਾਨ! ਜਿਸ ਮਨੁੱਖ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਹੋਵੇ, ਉਸ ਨੂੰ ਕਿਹੋ ਜਿਹਾ ਸਂਮਾਨ ਦੇਣਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ, “ਮੇਰੇ ਤੋਂ ਵੱਧ ਭਲਾ ਹੋਰ ਕੌਣ ਹੋ ਸੱਕਦਾ ਹੈ ਜਿਸ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਹੋਵੇ? ਜ਼ਰੂਰੀ ਹੈ ਕਿ ਪਾਤਸ਼ਾਹ ਮੈਨੂੰ ਹੀ ਸਂਮਾਨ ਦੇਣਾ ਚਾਹੁੰਦਾ ਹੋਣਾ ਹੈ! ਮੈਨੂੰ ਇਹ ਪੱਕਾ ਯਕੀਨ ਹੈ।”

ਆ ਸਤਰ 3:5
ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨੇ ਉਸ ਅੱਗੇ ਝੁਕ ਕੇ ਉਸ ਨੂੰ ਇੱਜ਼ਤ ਨਹੀਂ ਦਿੱਤੀ, ਉਸ ਨੂੰ ਬੜਾ ਗੁੱਸਾ ਆਇਆ।