Proverbs 16:20
ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।
Proverbs 16:20 in Other Translations
King James Version (KJV)
He that handleth a matter wisely shall find good: and whoso trusteth in the LORD, happy is he.
American Standard Version (ASV)
He that giveth heed unto the word shall find good; And whoso trusteth in Jehovah, happy is he.
Bible in Basic English (BBE)
He who gives attention to the law of right will get good; and whoever puts his faith in the Lord is happy.
Darby English Bible (DBY)
He that giveth heed to the word shall find good; and whoso confideth in Jehovah, happy is he.
World English Bible (WEB)
He who heeds the Word finds prosperity. Whoever trusts in Yahweh is blessed.
Young's Literal Translation (YLT)
The wise in any matter findeth good, And whoso is trusting in Jehovah, O his happiness.
| He that handleth a matter | מַשְׂכִּ֣יל | maśkîl | mahs-KEEL |
| wisely | עַל | ʿal | al |
| דָּ֭בָר | dābor | DA-vore | |
| shall find | יִמְצָא | yimṣāʾ | yeem-TSA |
| good: | ט֑וֹב | ṭôb | tove |
| and whoso trusteth | וּבוֹטֵ֖חַ | ûbôṭēaḥ | oo-voh-TAY-ak |
| in the Lord, | בַּיהוָ֣ה | bayhwâ | bai-VA |
| happy | אַשְׁרָֽיו׃ | ʾašrāyw | ash-RAIV |
Cross Reference
ਅਮਸਾਲ 19:8
ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ।
ਜ਼ਬੂਰ 2:12
ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।
ਜ਼ਬੂਰ 34:8
ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।
ਅਮਸਾਲ 13:15
ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
ਦਾਨੀ ਐਲ 1:19
ਰਾਜੇ ਨੇ ਉਨ੍ਹਾਂ ਨਾਲ ਗੱਲ ਕੀਤੀ। ਰਾਜੇ ਨੇ ਦੇਖਿਆ ਕਿ ਹੋਰ ਕੋਈ ਵੀ ਜਵਾਨ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਸਾਹ ਜਿੰਨਾ ਚੰਗਾ ਨਹੀਂ ਸੀ। ਇਸ ਲਈ ਇਹ ਚਾਰੇ ਜਵਾਨ ਰਾਜੇ ਦੇ ਸੇਵਕ ਬਣ ਗਏ।
ਦਾਨੀ ਐਲ 3:28
ਫ਼ੇਰ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੀ ਉਸਤਤ ਕਰੋ। ਉਨ੍ਹਾਂ ਦੇ ਪਰਮੇਸ਼ੁਰ ਨੇ ਆਪਣਾ ਦੂਤ ਭੇਜਿਆ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਵਿੱਚੋਂ ਬਚਾ ਲਿਆ ਹੈ! ਇਨ੍ਹਾਂ ਤਿੰਨਾਂ ਬੰਦਿਆਂ ਨੇ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ। ਉਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਅਤੇ ਕਿਸੇ ਹੋਰ ਦੇਵਤੇ ਦੀ ਸੇਵਾ ਕਰਨ ਜਾਂ ਉਪਾਸਨਾ ਕਰਨ ਦੀ ਬਜਾੇ ਮਰਨ ਲਈ ਤਿਆਰ ਸਨ।
ਦਾਨੀ ਐਲ 6:23
ਰਾਜਾ ਦਾਰਾ ਮਾਦੀ ਬਹੁਤ ਪ੍ਰਸੰਨ ਸੀ। ਉਸ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਕੱਢ ਲੈਣ। ਅਤੇ ਜਦੋਂ ਦਾਨੀਏਲ ਨੂੰ ਗੁਫ਼ਾ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਕੋਈ ਵੀ ਜ਼ਖਮ ਨਹੀਂ ਲੱਭਿਆ। ਦ੍ਦਾਨੀਏਲ ਨੂੰ ਸ਼ੇਰਾਂ ਨੇ ਕੋਈ ਨੁਕਸਾਨ ਨਹੀਂ ਸੀ ਪਹੁੰਚਾਇਆ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਵਿੱਚ ਭਰੋਸਾ ਰੱਖਦਾ ਸੀ।
ਮੱਤੀ 10:16
ਯਿਸੂ ਦਾ ਮੁਸ਼ਕਲਾਂ ਬਾਰੇ ਖਬਰਦਾਰ ਕਰਨਾ “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
ਅਫ਼ਸੀਆਂ 1:12
ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।
ਯਰਮਿਆਹ 17:7
“ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ। ਕਿਉਂ ਕਿ ਯਹੋਵਾਹ ਉਸ ਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
ਯਸਈਆਹ 30:18
ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਯਹੋਵਾਹ ਤੁਹਾਡੇ ਲਈ ਆਪਣੀ ਮਿਹਰ ਦਰਸਾਉਣੀ ਚਾਹੁੰਦਾ ਹੈ। ਯਹੋਵਾਹ ਇੰਤਜ਼ਾਰ ਕਰ ਰਿਹਾ ਹੈ। ਯਹੋਵਾਹ ਉੱਠਣਾ ਚਾਹੁੰਦਾ ਹੈ ਅਤੇ ਤੁਹਾਨੂੰ ਆਰਾਮ ਦੇਣਾ ਚਾਹੁੰਦਾ ਹੈ। ਯਹੋਵਾਹ ਪਰਮੇਸ਼ੁਰ ਬੇਲਾਗ ਹੈ ਅਤੇ ਹਰ ਉਹ ਬੰਦਾ ਜਿਹੜਾ ਯਹੋਵਾਹ ਦੀ ਸਹਾਇਤਾ ਦਾ ਇੰਤਜ਼ਾਰ ਕਰੇਗਾ ਉਸ ਨੂੰ ਅਸੀਸ ਮਿਲੇਗੀ।
੧ ਤਵਾਰੀਖ਼ 5:20
ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ।
ਜ਼ਬੂਰ 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
ਜ਼ਬੂਰ 146:5
ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
ਅਮਸਾਲ 8:35
ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!
ਅਮਸਾਲ 17:2
ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।
ਅਮਸਾਲ 22:19
ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।
ਅਮਸਾਲ 24:3
-20- ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ।
ਯਸਈਆਹ 26:3
ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
ਪੈਦਾਇਸ਼ 41:38
ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”