ਅਮਸਾਲ 19:28
ਵਿਅਰਥ ਗਵਾਹ ਇਨਸਾਫ਼ ਤੇ ਹੱਸਦਾ, ਅਤੇ ਇੱਕ ਬਦ ਆਦਮੀ ਦਾ ਮੂੰਹ ਬਦੀ ਨੂੰ ਨਿਗਲ ਜਾਂਦਾ ਹੈ।
An ungodly | עֵ֣ד | ʿēd | ade |
witness | בְּ֭לִיַּעַל | bĕliyyaʿal | BEH-lee-ya-al |
scorneth | יָלִ֣יץ | yālîṣ | ya-LEETS |
judgment: | מִשְׁפָּ֑ט | mišpāṭ | meesh-PAHT |
mouth the and | וּפִ֥י | ûpî | oo-FEE |
of the wicked | רְ֝שָׁעִ֗ים | rĕšāʿîm | REH-sha-EEM |
devoureth | יְבַלַּע | yĕballaʿ | yeh-va-LA |
iniquity. | אָֽוֶן׃ | ʾāwen | AH-ven |
Cross Reference
ਅੱਯੂਬ 15:16
ਆਦਮੀ ਬਦਤਰ ਹੈ। ਉਹ ਨਫ਼ਰਤ ਯੋਗ ਅਤੇ ਭ੍ਰਸ਼ਟ ਹੈ ਅਤੇ ਬਦੀ ਨੂੰ ਪਾਣੀ ਵਾਂਗ ਪੀਂਦਾ ਹੈ।
ਅੱਯੂਬ 34:7
“ਕੀ ਇੱਥੇ ਅੱਯੂਬ ਵਰਗਾ ਹੋਰ ਕੋਈ ਬੰਦਾ ਵੀ ਹੈ? ਅੱਯੂਬ ਪਰਵਾਹ ਨਹੀਂ ਕਰਦਾ ਜੇ ਤੁਸੀਂ ਉਸ ਨੂੰ ਬੇਇੱਜ਼ਤ ਵੀ ਕਰਦੇ ਹੋ।
ਅੱਯੂਬ 20:12
“ਬਦੀ ਬੁਰੇ ਬੰਦੇ ਦੇ ਮੂੰਹ ਅੰਦਰ ਮਿੱਠੀ ਲੱਗਦੀ ਹੈ। ਉਹ ਇਸ ਦਾ ਪੂਰਾ ਸੁੱਖ ਮਾਨਣ ਲਈ ਇਸ ਨੂੰ ਆਪਣੀ ਜੀਭ ਹੇਠਾਂ ਰੱਖਦਾ ਹੈ।
ਰਸੂਲਾਂ ਦੇ ਕਰਤੱਬ 6:11
ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”
ਲੋਕਾ 18:2
“ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।
ਹੋ ਸੀਅ 4:8
“ਜਾਜਕ ਮੇਰੇ ਲੋਕਾਂ ਦੇ ਪਾਪਾਂ ਨਾਲ ਪੇਟ ਨੂੰ ਭਰਦੇ ਹਨ ਅਤੇ ਉਨ੍ਹਾਂ ਦੇ ਪਾਪਾਂ ਦੀ ਵੱਧ ਤੋਂ ਵੱਧ ਚਾਹਨਾ ਕਰਦੇ ਹਨ।
ਯਸਈਆਹ 28:14
ਕੋਈ ਬੰਦਾ ਵੀ ਪਰਮੇਸ਼ੁਰ ਦੇ ਨਿਆਂ ਤੋਂ ਬਚ ਨਹੀਂ ਸੱਕਦਾ ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।
ਅਮਸਾਲ 15:14
ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।
ਜ਼ਬੂਰ 10:11
ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”
ਜ਼ਬੂਰ 10:5
ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।
੧ ਸਲਾਤੀਨ 21:13
ਤਦ ਦੋ ਸ਼ੈਤਾਨ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ। ਤਾਂ ਇਨ੍ਹਾਂ ਸ਼ੈਤਾਨ ਮਨੁੱਖਾਂ ਨੇ ਨਾਬੋਥ ਉੱਤੇ ਲੋਕਾਂ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਵਚਨ ਕਹੇ ਹਨ। ਤਦ ਉਹ ਉਸ ਨੂੰ ਸ਼ਹਿਰੋ ਬਾਹਰ ਲੈ ਗਏ, ਅਤੇ ਉਸਤੇ ਪਥਰਾਓ ਕਰਕੇ ਉਸ ਨੂੰ ਮਾਰ ਸੁੱਟਿਆ।
੧ ਸਲਾਤੀਨ 21:10
ਕੁਝ ਅਜਿਹੇ ਲੋਕ ਚੁਣੇ ਜੋ ਨਾਬੋਥ ਦੇ ਖਿਲਾਫ਼ ਅਫ਼ਵਾਹਾਂ ਫ਼ੈਲਾਉਣ ਤੇ ਗੱਲਾਂ ਕਰਨ। ਉਹ ਇਹ ਕਹਿਣ ਕਿ ਉਨ੍ਹਾਂ ਨੇ ਨਾਬੋਥ ਨੂੰ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। ਤੇ ਫ਼ਿਰ ਨਾਬੋਥ ਨੂੰ ਸ਼ਹਿਰੋ ਬਾਹਰ ਲੈ ਜਾਕੇ ਉਸਤੇ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਣ।”