Proverbs 20:1
ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।
Proverbs 20:1 in Other Translations
King James Version (KJV)
Wine is a mocker, strong drink is raging: and whosoever is deceived thereby is not wise.
American Standard Version (ASV)
Wine is a mocker, strong drink a brawler; And whosoever erreth thereby is not wise.
Bible in Basic English (BBE)
Wine makes men foolish, and strong drink makes men come to blows; and whoever comes into error through these is not wise.
Darby English Bible (DBY)
Wine is a scorner, strong drink is raging; and whoso erreth thereby is not wise.
World English Bible (WEB)
Wine is a mocker, and beer is a brawler; Whoever is led astray by them is not wise.
Young's Literal Translation (YLT)
Wine `is' a scorner -- strong drink `is' noisy, And any going astray in it is not wise.
| Wine | לֵ֣ץ | lēṣ | layts |
| is a mocker, | הַ֭יַּין | hayyayn | HA-yain |
| strong drink | הֹמֶ֣ה | hōme | hoh-MEH |
| is raging: | שֵׁכָ֑ר | šēkār | shay-HAHR |
| whosoever and | וְכָל | wĕkāl | veh-HAHL |
| is deceived | שֹׁ֥גֶה | šōge | SHOH-ɡeh |
| thereby is not | בּ֝֗וֹ | bô | boh |
| wise. | לֹ֣א | lōʾ | loh |
| יֶחְכָּֽם׃ | yeḥkām | yek-KAHM |
Cross Reference
ਹੋ ਸੀਅ 4:11
“ਜਿਨਸੀ ਪਾਪ, ਸ਼ਰਾਬ ਅਤੇ ਨਵੀਂ ਮੈਅ ਇਨਸਾਨ ਦੀ ਸਿੱਧੀ ਸੋਚਣ ਦੀ ਯੋਗਤਾ ਨੂੰ ਨਸ਼ਟ ਕਰ ਦਿੰਦੇ ਹਨ।
ਅਮਸਾਲ 31:4
ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ।
ਅਫ਼ਸੀਆਂ 5:18
ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।
ਯਸਈਆਹ 28:7
ਪਰ ਹੁਣ ਉਹ ਆਗੂ ਸ਼ਰਾਬੀ ਹਨ। ਸਾਰੇ ਜਾਜਕਾਂ ਅਤੇ ਨਬੀਆਂ ਕੋਲ ਪੀਣ ਲਈ ਮੈਅ ਅਤੇ ਬੀਅਰ ਬਹੁਤ ਜ਼ਿਆਦੇ ਹੈ। ਉਹ ਛਛੋਪਂਚ ਵਿੱਚ ਡਗਮਗਾ ਕੇ ਡਿੱਗ ਰਹੇ ਹਨ। ਨਬੀ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਸੁਪਨੇ ਦੇਖਦੇ ਨੇ। ਅਤੇ ਨਿਆਂਕਾਰ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਨਿਆਂੇ ਦਿੰਦੇ ਹਨ।
ਗਲਾਤੀਆਂ 5:21
ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
੨ ਸਮੋਈਲ 11:13
ਦਾਊਦ ਨੇ ਉਸ ਨੂੰ ਆਕੇ ਮਿਲਣ ਲਈ ਆਖਿਆ। ਤਦ ਊਰਿੱਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿੱਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿੱਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ।
ਹਬਕੋਕ 2:15
ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ ਜੋ ਖੁਦ ਕ੍ਰੋਧ ਕਰਦਾ ਹੈ ਤੇ ਆਪਣੇ ਕ੍ਰੋਧ ਨਾਲ ਦੂਜਿਆ ਨੂੰ ਗੁੱਸਾ ਚੜ੍ਹਾਉਂਦਾ ਹੈ। ਜੋ ਆਪਣੇ ਗੁੱਸੇ ਨਾਲ ਦੂਜਿਆਂ ਨੂੰ ਭੁੰਜੇ ਲਾਹੁਂਦਾ ਹੈ ਅਤੇ ਉਨ੍ਹਾਂ ਨੂੰ ਬੇਸ਼ਰਮ ਅਤੇ ਸ਼ਰਾਬੀ ਸਮਝ ਕੇ ਸਲੂਕ ਕਰਦਾ ਹੈ।
ਹੋ ਸੀਅ 7:5
ਸਾਡੇ ਪਾਤਸ਼ਾਹ ਦੇ ਦਿਨ, ਉਹ ਅੱਗ ਨੂੰ ਹੋਰ ਵੀ ਤਪਾਉਂਦੇ ਹਨ। ਉਹ ਪੀਣ ਦੀਆਂ ਦਾਅਵਤਾਂ ਦਿੰਦੇ ਹਨ। ਆਗੂ ਮੈਅ ਦੀ ਗਰਮੀ ਨਾਲ ਬੀਮਾਰ ਹੋ ਜਾਂਦੇ ਹਨ ਅਤੇ ਰਾਜੇ ਉਨ੍ਹਾਂ ਨਾਲ ਹੱਥ ਮਿਲਾਉਂਦੇ ਹਨ ਜੋ ਪਰਮੇਸ਼ੁਰ ਦਾ ਮਜ਼ਾਕ ਉਡਾਉਂਦੇ ਹਨ।
ਯਸਈਆਹ 56:12
ਉਹ ਆਉਂਦੇ ਨੇ ਤੇ ਆਖਦੇ ਨੇ, “ਮੈਂ ਬੋੜੀ ਜਿਹੀ ਮੈਅ ਪੀਵਾਂਗਾ। ਮੈਂ ਬੋੜੀ ਜਿਹੀ ਬੀਅਰ ਪੀਵਾਂਗਾ। ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ, ਮੈਂ ਹੋਰ ਵੀ ਵੱਧੇਰੇ ਪੀਵਾਂਗਾ।”
ਯਸਈਆਹ 5:22
ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ।
੧ ਸਮੋਈਲ 25:36
ਨਾਬਾਲ ਦੀ ਮੌਤ ਅਬੀਗੈਲ ਵਾਪਸ ਨਾਬਾਲ ਕੋਲ ਗਈ ਉਹ ਘਰ ਵਿੱਚ ਹੀ ਸੀ। ਉਹ ਰਾਜਿਆਂ ਵਾਂਗ ਘਰ ਵਿੱਚ ਮੌਜ-ਮਸਤੀ ਨਾਲ ਖਾ ਪੀ ਰਿਹਾ ਸੀ। ਇਸ ਲਈ ਅਗਲੀ ਸਵੇਰ ਤੱਕ ਅਬੀਗੈਲ ਨੇ ਨਾਬਾਲ ਨੂੰ ਕੁਝ ਵੀ ਨਾ ਦੱਸਿਆ।
ਪੈਦਾਇਸ਼ 19:31
ਇੱਕ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਸਾਡਾ ਪਿਤਾ ਬੁੱਢਾ ਹੈ, ਅਤੇ ਧਰਤੀ ਉੱਤੇ ਕੋਈ ਅਜਿਹਾ ਨਹੀਂ ਬੱਚਿਆਂ ਜੋ ਸਾਡੇ ਨਾਲ ਬੱਚੇ ਪੈਦਾ ਕਰ ਸੱਕੇ।
ਪੈਦਾਇਸ਼ 9:21
ਨੂਹ ਨੇ ਮੈਅ ਬਣਾਈ ਅਤੇ ਪੀਤੀ। ਉਹ ਸ਼ਰਾਬੀ ਹੋ ਗਿਆ ਅਤੇ ਆਪਣੇ ਤੰਬੂ ਵਿੱਚ ਲੇਟ ਗਿਆ। ਨੂਹ ਨੇ ਕੱਪੜੇ ਨਹੀਂ ਪਹਿਨੇ ਹੋਏ ਸਨ।
ਅਮਸਾਲ 23:29
-18- ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।
੧ ਸਲਾਤੀਨ 20:16
ਦੁਪਿਹਰ ਵੇਲੇ ਜਦੋਂ ਬਨ-ਹਦਦ ਅਤੇ 32 ਹੋਰ ਰਾਜੇ ਜਿਹੜੇ ਉਸ ਦੇ ਨਾਲ ਜੁੜੇ ਹੋਏ ਸਨ ਆਪਣੇ ਤੰਬੂਆਂ ਵਿੱਚ ਸ਼ਰਾਬੀ ਹੋਏ ਪਏ ਸਨ, ਅਹਾਬ ਪਾਤਸ਼ਾਹ ਨੇ ਆਪਣਾ ਹਮਲਾ ਸ਼ੁਰੂ ਕੀਤਾ।
੨ ਸਮੋਈਲ 13:28
ਅਮਨੋਨ ਦਾ ਕਤਲ ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”