Proverbs 22:17
ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।
Proverbs 22:17 in Other Translations
King James Version (KJV)
Bow down thine ear, and hear the words of the wise, and apply thine heart unto my knowledge.
American Standard Version (ASV)
Incline thine ear, and hear the words of the wise, And apply thy heart unto my knowledge.
Bible in Basic English (BBE)
Let your ear be bent down for hearing my words, and let your heart give thought to knowledge.
Darby English Bible (DBY)
Incline thine ear, and hear the words of the wise, and apply thy heart unto my knowledge.
World English Bible (WEB)
Turn your ear, and listen to the words of the wise. Apply your heart to my teaching.
Young's Literal Translation (YLT)
Incline thine ear, and hear words of the wise, And thy heart set to my knowledge,
| Bow down | הַ֥ט | haṭ | haht |
| thine ear, | אָזְנְךָ֗ | ʾoznĕkā | oze-neh-HA |
| and hear | וּ֭שְׁמַע | ûšĕmaʿ | OO-sheh-ma |
| the words | דִּבְרֵ֣י | dibrê | deev-RAY |
| wise, the of | חֲכָמִ֑ים | ḥăkāmîm | huh-ha-MEEM |
| and apply | וְ֝לִבְּךָ֗ | wĕlibbĕkā | VEH-lee-beh-HA |
| thine heart | תָּשִׁ֥ית | tāšît | ta-SHEET |
| unto my knowledge. | לְדַעְתִּֽי׃ | lĕdaʿtî | leh-da-TEE |
Cross Reference
ਅਮਸਾਲ 23:12
-11- ਆਪਣੇ ਗੁਰੂ ਦੀ ਗੱਲ ਸੁਣੋ ਅਤੇ ਜੋ ਵੀ ਸੰਭਵ ਹੋ ਸੱਕੇ, ਸਿੱਖ ਲਵੋ।
ਮੱਤੀ 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
ਯਸਈਆਹ 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।
ਵਾਈਜ਼ 8:16
ਪਰਮੇਸ਼ੁਰ ਦੇ ਸਾਰੇ ਕਾਰਜਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਮੈਂ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਵਾਚਿਆ ਜਿਹੜੀਆਂ ਲੋਕ ਇਸ ਜੀਵਨ ਵਿੱਚ ਕਰਦੇ ਹਨ। ਮੈਂ ਦੇਖਿਆ ਕਿ ਲੋਕ ਕਿੰਨੇ ਰੁਝੇ ਹੋਏ ਹਨ। ਉਹ ਦਿਨ ਰਾਤ ਕੰਮ ਕਰਦੇ ਹਨ ਅਤੇ ਉਹ ਤਕਰੀਬਨ ਕਦੇ ਵੀ ਸੌਁਦੇ ਨਹੀਂ।
ਵਾਈਜ਼ 8:9
ਮੈਂ ਇਹ ਸਾਰੀਆਂ ਗੱਲਾਂ ਦੇਖੀਆਂ ਅਤੇ ਮੈਂ ਉਨ੍ਹਾਂ ਗੱਲਾਂ ਬਾਰੇ ਬਹੁਤ ਸੋਚਿਆ ਜਿਹੜੀਆਂ ਇਸ ਦੁਨੀਆਂ ਵਿੱਚ ਵਾਪਰਦੀਆਂ ਹਨ। ਅਤੇ ਕਿਵੇਂ ਇੱਕ ਵਿਅਕਤੀ ਹੋਰਨਾਂ ਤੇ ਸ਼ਾਸਨ ਕਰਦਾ ਅਤੇ ਉਨ੍ਹਾਂ ਨੂੰ ਕਸ਼ਟ ਦਿੰਦਾ।
ਵਾਈਜ਼ 7:25
ਮੈਂ ਸਿੱਖਣ ਅਤੇ ਖੋਜ ਕਰਨ ਲਈ, ਸਿਆਣਪ ਦਾ ਪਿੱਛਾ ਕਰਨ ਲਈ ਅਤੇ ਨਤੀਜਾ ਪ੍ਰਾਪਤ ਕਰਨ ਲਈ, ਅਤੇ ਦੁਸ਼ਟਤਾ ਦੀ ਬੇਵਕੂਫੀ ਬਾਰੇ ਸਿੱਖਣ ਲਈ ਆਪਣੇ ਦਿਲ ਵਿੱਚ ਨਿਸ਼ਚਾ ਕਰ ਲਿਆ, ਬੇਵਕੂਫੀ ਪਾਗਲਪਨ ਹੈ।
ਅਮਸਾਲ 8:33
ਮੇਰੀ ਸਿੱਖਿਆ ਨੂੰ ਸੁਣੋ ਅਤੇ ਸਿਆਣੇ ਬਣ ਜਾਓ, ਇਸਦੀ ਲਾਪਰਵਾਹੀ ਨਾ ਕਰੋ।
ਅਮਸਾਲ 5:1
ਵਿਭਚਾਰ ਤੋਂ ਬਚਣ ਦੀ ਸਿਆਣਪ ਮੇਰੇ ਬੇਟੇ, ਮੇਰੀ ਸਿਆਣਪ ਵੱਲ ਧਿਆਨ ਦਿਓ। ਮੇਰੇ ਸਮਝਦਾਰੀ ਦੇ ਸ਼ਬਦਾਂ ਤੂੰ ਧਿਆਨ ਨਾਲ ਸੁਣੋ।
ਅਮਸਾਲ 4:4
ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ!
ਅਮਸਾਲ 3:1
ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।
ਅਮਸਾਲ 2:2
ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।
ਅਮਸਾਲ 1:3
ਜੋ ਉਹ ਸਹੀ ਮੱਤ ਹਾਸਿਲ ਕਰ ਲਵੇ ਜਿਵੇਂ — ਉਹ ਕਿਵੇਂ ਕਰੇ ਜੋ ਧਰਮੀ, ਨਿਆਂਈ ਅਤੇ ਇਮਾਨਦਾਰ ਹੋਵੇ।
ਜ਼ਬੂਰ 90:12
ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।