Proverbs 22:2
ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।
Proverbs 22:2 in Other Translations
King James Version (KJV)
The rich and poor meet together: the LORD is the maker of them all.
American Standard Version (ASV)
The rich and the poor meet together: Jehovah is the maker of them all.
Bible in Basic English (BBE)
The man of wealth and the poor man come face to face: the Lord is the maker of them all.
Darby English Bible (DBY)
The rich and poor meet together; Jehovah is the maker of them all.
World English Bible (WEB)
The rich and the poor have this in common: Yahweh is the maker of them all.
Young's Literal Translation (YLT)
Rich and poor have met together, The Maker of them all `is' Jehovah.
| The rich | עָשִׁ֣יר | ʿāšîr | ah-SHEER |
| and poor | וָרָ֣שׁ | wārāš | va-RAHSH |
| meet together: | נִפְגָּ֑שׁוּ | nipgāšû | neef-ɡA-shoo |
| Lord the | עֹשֵׂ֖ה | ʿōśē | oh-SAY |
| is the maker | כֻלָּ֣ם | kullām | hoo-LAHM |
| of them all. | יְהוָֽה׃ | yĕhwâ | yeh-VA |
Cross Reference
ਅੱਯੂਬ 31:15
ਪਰਮੇਸ਼ੁਰ ਨੇ ਮੈਨੂੰ ਮੇਰੀ ਮਾਂ ਦੇ ਸ਼ਰੀਰ ਅੰਦਰ ਸਾਜਿਆ। ਅਤੇ ਪਰਮੇਸ਼ੁਰ ਨੇ ਮੇਰੇ ਗੁਲਾਮਾਂ ਨੂੰ ਵੀ ਸਾਜਿਆ। ਪਰਮੇਸ਼ੁਰ ਨੇ ਸਾਨੂੰ ਸਾਰਿਆਂ ਨੂੰ ਆਪਣੀਆਂ ਮਾਵਾਂ ਦੇ ਸ਼ਰੀਰ ਅੰਦਰ ਸ਼ਕਲ ਦਿੱਤੀ।
ਅਮਸਾਲ 14:31
ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।
ਅੱਯੂਬ 34:19
ਪਰਮੇਸ਼ੁਰ ਆਗੂਆਂ ਨੂੰ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ। ਅਤੇ ਪਰਮੇਸ਼ੁਰ ਅਮੀਰ ਲੋਕਾਂ ਨੂੰ ਗਰੀਬ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਸਭ ਨੂੰ ਸਾਜਿਆ।
ਅਮਸਾਲ 29:13
ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ।
੧ ਕੁਰਿੰਥੀਆਂ 12:21
ਅੱਖ ਹੱਥ ਨੂੰ ਇਹ ਨਹੀਂ ਕਹਿ ਸੱਕਦੀ, “ਮੈਨੂੰ ਤੇਰੀ ਲੋੜ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸੱਕਦਾ, “ਮੈਨੂੰ ਤੇਰੀ ਲੋੜ ਨਹੀਂ।”
ਯਾਕੂਬ 2:2
ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ।
੧ ਸਮੋਈਲ 2:7
ਯਹੋਵਾਹ ਕੁਝ ਲੋਕਾਂ ਨੂੰ ਗਰੀਬ ਬਨਾਉਂਦਾ ਅਤੇ ਉਹ ਕਈਆਂ ਨੂੰ ਅਮੀਰ ਬਣਾਉਂਦਾ ਹੈ। ਉਹ ਕੁਝ ਲੋਕਾਂ ਨੂੰ ਨੀਵਾਂ ਕਰਦਾ ਹੈ ਅਤੇ ਕੁਝ ਲੋਕਾਂ ਨੂੰ ਆਪਣੇ ਸਮੇਂ ਵਿੱਚ ਉੱਚਾ ਚੁੱਕਦਾ ਹੈ।
ਜ਼ਬੂਰ 49:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ। ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
ਲੋਕਾ 16:19
ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।