Proverbs 24:7
-22- ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।
Proverbs 24:7 in Other Translations
King James Version (KJV)
Wisdom is too high for a fool: he openeth not his mouth in the gate.
American Standard Version (ASV)
Wisdom is too high for a fool: He openeth not his mouth in the gate.
Bible in Basic English (BBE)
Wisdom is outside the power of the foolish: he keeps his mouth shut in the public place.
Darby English Bible (DBY)
Wisdom is too high for a fool: he will not open his mouth in the gate.
World English Bible (WEB)
Wisdom is too high for a fool: He doesn't open his mouth in the gate.
Young's Literal Translation (YLT)
Wisdom `is' high for a fool, In the gate he openeth not his mouth.
| Wisdom | רָאמ֣וֹת | rāʾmôt | ra-MOTE |
| is too high | לֶֽאֱוִ֣יל | leʾĕwîl | leh-ay-VEEL |
| for a fool: | חָכְמ֑וֹת | ḥokmôt | hoke-MOTE |
| openeth he | בַּ֝שַּׁ֗עַר | baššaʿar | BA-SHA-ar |
| not | לֹ֣א | lōʾ | loh |
| his mouth | יִפְתַּח | yiptaḥ | yeef-TAHK |
| in the gate. | פִּֽיהוּ׃ | pîhû | PEE-hoo |
Cross Reference
ਅਮਸਾਲ 14:6
ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।
ਜ਼ਬੂਰ 10:5
ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।
੧ ਕੁਰਿੰਥੀਆਂ 2:14
ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।
ਆਮੋਸ 5:15
ਬੁਰਿਆਈ ਨੂੰ ਤਿਆਗ ਚੰਗਿਆਈ ਨੂੰ ਪਿਆਰ ਕਰੋ ਅਦਾਲਤਾਂ ਵਿੱਚ ਇਨਸਾਫ਼ ਵਾਪਸ ਲਿਆਓ ਸ਼ਾਇਦ ਫਿਰ ਯਹੋਵਾਹ ਸੈਨਾ ਦਾ ਪਰਮੇਸ਼ੁਰ ਯੂਸਫ਼ ਦੇ ਬਚੇ ਘਰਾਣੇ ਤੇ ਮਿਹਰਬਾਨ ਹੋ ਜਾਵੇ।
ਆਮੋਸ 5:12
ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ। ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।
ਆਮੋਸ 5:10
ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਨਫ਼ਰਤ ਕੀਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ, ਅਤੇ ਸੱਚ ਬੋਲਣ ਵਾਲਿਆਂ ਨੂੰ ਤਿਰਸੱਕਾਰਿਆ।
ਯਸਈਆਹ 29:21
(ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)
ਅਮਸਾਲ 31:8
ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ:
ਅਮਸਾਲ 22:22
-1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।
ਅਮਸਾਲ 17:24
ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।
ਅਮਸਾਲ 15:24
ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
ਜ਼ਬੂਰ 92:5
ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ। ਸਾਡੇ ਲਈ ਤੁਹਾਡੇ ਵਿੱਚਾਰ ਸਮਝਣੇ ਬਹੁਤ ਮੁਸ਼ਕਿਲ ਹਨ।
ਅੱਯੂਬ 31:21
ਉਘਰਿਆ ਨਹੀਂ ਕਦੇ ਵੀ ਮੈਂ ਮੁੱਕਾ ਕਿਸੇ ਯਤੀਮ ਉੱਤੇ ਜਦੋਂ ਵੀ ਦੇਖਿਆ ਮੈਂ ਉਸ ਨੂੰ ਦਰ ਉੱਤੇ ਸਹਾਇਤਾ ਮੰਗਦਿਆਂ।
ਅੱਯੂਬ 29:7
“ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ ਤੇ ਆਮ ਸਭਾ ਦੇ ਸਥਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।
ਅੱਯੂਬ 5:4
ਉਸ ਦੇ ਬੱਚਿਆਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ। ਉਨ੍ਹਾਂ ਦਾ ਬਚਾਉ ਕੋਈ ਨਹੀਂ ਕਰਦਾ, ਜਦੋਂ ਉਹ ਅਦਾਲਤ ਵਿੱਚ ਸਤਾਏ ਜਾਂਦੇ ਹਨ।।