Proverbs 9:8
ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ।
Proverbs 9:8 in Other Translations
King James Version (KJV)
Reprove not a scorner, lest he hate thee: rebuke a wise man, and he will love thee.
American Standard Version (ASV)
Reprove not a scoffer, lest he hate thee: Reprove a wise man, and he will love thee.
Bible in Basic English (BBE)
Do not say sharp words to a man of pride, or he will have hate for you; make them clear to a wise man, and you will be dear to him.
Darby English Bible (DBY)
Reprove not a scorner, lest he hate thee; reprove a wise [man], and he will love thee.
World English Bible (WEB)
Don't reprove a scoffer, lest he hate you. Reprove a wise man, and he will love you.
Young's Literal Translation (YLT)
Reprove not a scorner, lest he hate thee, Give reproof to the wise, and he loveth thee.
| Reprove | אַל | ʾal | al |
| not | תּ֣וֹכַח | tôkaḥ | TOH-hahk |
| a scorner, | לֵ֭ץ | lēṣ | layts |
| lest | פֶּן | pen | pen |
| he hate | יִשְׂנָאֶ֑ךָּ | yiśnāʾekkā | yees-na-EH-ka |
| rebuke thee: | הוֹכַ֥ח | hôkaḥ | hoh-HAHK |
| a wise man, | לְ֝חָכָ֗ם | lĕḥākām | LEH-ha-HAHM |
| and he will love | וְיֶאֱהָבֶֽךָּ׃ | wĕyeʾĕhābekkā | veh-yeh-ay-ha-VEH-ka |
Cross Reference
ਜ਼ਬੂਰ 141:5
ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।
ਮੱਤੀ 7:6
“ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
ਅਮਸਾਲ 29:1
ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।
ਅਮਸਾਲ 13:18
ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
੧ ਸਲਾਤੀਨ 1:23
ਸੇਵਕਾਂ ਨੇ ਪਾਤਸ਼ਾਹ ਨੂੰ ਕਿਹਾ, “ਨਾਥਾਨ ਨਬੀ ਤੁਹਾਨੂੰ ਮਿਲਣ ਆਇਆ ਹੈ।” ਨਾਥਾਨ ਅੰਦਰ ਆਇਆ ਅਤੇ ਪਾਤਸ਼ਾਹ ਦੇ ਅੱਗੇ ਝੁਕ ਗਿਆ ਅਤੇ ਉਸ ਨੂੰ ਕਿਹਾ,
੨ ਪਤਰਸ 3:15
ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।
ਇਬਰਾਨੀਆਂ 6:4
ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।
ਗਲਾਤੀਆਂ 2:11
ਪੌਲੁਸ ਦਰਸ਼ਾਉਂਦਾ ਹੈ ਕਿ ਪਤਰਸ ਗ਼ਲਤ ਸੀ ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ।
ਮੱਤੀ 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
ਅਮਸਾਲ 28:23
ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।
ਅਮਸਾਲ 23:9
-9- ਕਿਸੇ ਮੂਰਖ ਨਾਲ ਗੱਲ ਨਾ ਕਰੋ। ਉਹ ਤੁਹਾਡੀ ਸਿਆਣੀ ਗੱਲ ਨੂੰ ਵੀ ਨਫ਼ਰਤ ਕਰੇਗਾ।
ਅਮਸਾਲ 15:12
ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।
੧ ਸਲਾਤੀਨ 22:8
ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।” ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”
੧ ਸਲਾਤੀਨ 1:32
ਸੁਲੇਮਾਨ ਦਾ ਨਵਾਂ ਪਾਤਸ਼ਾਹ ਚੁਣਿਆ ਜਾਣਾ ਤਦ ਦਾਊਦ ਪਾਤਸ਼ਾਹ ਨੇ ਆਖਿਆ, “ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸੱਦ।” ਤਾਂ ਉਹ ਤਿੰਨੇ ਆਦਮੀ ਪਾਤਸ਼ਾਹ ਨੂੰ ਵੇਖਣ ਲਈ ਆਏ।
੨ ਸਮੋਈਲ 12:7
ਨਾਥਾਨ ਨੇ ਦਾਊਦ ਨੂੰ ਉਸ ਦੇ ਪਾਪ ਬਾਰੇ ਦੱਸਿਆ ਤਦ ਨਾਥਾਨ ਨੇ ਦਾਊਦ ਨੂੰ ਕਿਹਾ, “ਉਹ ਧਨਾਢ ਤੂੰ ਹੀ ਤਾਂ ਹੈਂ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ ਹੈ, ‘ਮੈਂ ਤੈਨੂੰ ਮਸਹ ਕੀਤਾ ਤਾਂ ਜੋ ਤੂੰ ਇਸਰਾਏਲ ਉੱਪਰ ਰਾਜ ਕਰੇਁ। ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।
ਗਿਣਤੀ 14:6
ਯਹੋਸ਼ੁਆ ਅਤੇ ਕਾਲੇਬ ਨੇ ਆਪਣੇ ਕੱਪੜੇ ਪਾੜ ਲਈ। (ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਆਦਮੀਆਂ ਵਿੱਚੋਂ ਦੋ ਅਜਿਹੇ ਸਨ ਜਿਨ੍ਹਾਂ ਨੇ ਉਸ ਧਰਤੀ ਦੀ ਖੋਜ-ਪੜਤਾਲ ਕੀਤੀ ਸੀ।)
ਅਹਬਾਰ 19:17
“ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ।