ਜ਼ਬੂਰ 102:12
ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ। ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।
But thou, | וְאַתָּ֣ה | wĕʾattâ | veh-ah-TA |
O Lord, | יְ֭הוָה | yĕhwâ | YEH-va |
shalt endure | לְעוֹלָ֣ם | lĕʿôlām | leh-oh-LAHM |
ever; for | תֵּשֵׁ֑ב | tēšēb | tay-SHAVE |
and thy remembrance | וְ֝זִכְרְךָ֗ | wĕzikrĕkā | VEH-zeek-reh-HA |
unto all | לְדֹ֣ר | lĕdōr | leh-DORE |
generations. | וָדֹֽר׃ | wādōr | va-DORE |
Cross Reference
ਜ਼ਬੂਰ 135:13
ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ। ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।
ਜ਼ਬੂਰ 9:7
ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ। ਉਸ ਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸੱਕੇ।
ਖ਼ਰੋਜ 3:15
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”
ਨੂਹ 5:19
ਪਰ ਤੁਸੀਂ, ਯਹੋਵਾਹ ਜੀ ਹਮੇਸ਼ਾ ਲਈ ਰਾਜ ਕਰੋ ਤੁਹਾਡੀ ਰਾਜਿਆਂ ਵਾਲੀ ਕੁਰਸੀ ਹਮੇਸ਼ਾ ਲਈ ਰਹੇਗੀ।
ਪਰਕਾਸ਼ ਦੀ ਪੋਥੀ 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
ਇਬਰਾਨੀਆਂ 13:8
ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।
ਯਸਈਆਹ 60:15
“ਤੁਸੀਂ ਫ਼ੇਰ ਕਦੇ ਵੀ ਇੱਕਲੇ ਨਹੀਂ ਛੱਡੇ ਜਾਵੋਂਗੇ। ਫ਼ੇਰ ਕਦੇ ਵੀ ਤੁਹਾਡੇ ਨਾਲ ਨਫ਼ਰਤ ਨਹੀਂ ਕੀਤੀ ਜਾਵੇਗੀ। ਤੁਸੀਂ ਫ਼ੇਰ ਕਦੇ ਵੀ ਸੱਖਣੇ ਨਹੀਂ ਹੋਵੋਂਗੇ। ਮੈਂ ਸਦਾ ਲਈ ਤੁਹਾਨੂੰ ਮਹਾਨ ਬਣਾ ਦੇਵਾਂਗਾ। ਤੁਸੀਂ ਸਦਾ-ਸਦਾ ਲਈ ਪ੍ਰਸੰਨ ਹੋਵੋ।
ਯਸਈਆਹ 44:6
ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
ਜ਼ਬੂਰ 102:24
ਇਸ ਲਈ ਮੈਂ ਆਖਿਆ, “ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ। ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।
ਜ਼ਬੂਰ 90:1
ਚੌਥਾ ਭਾਗ (ਜ਼ਬੂਰ 90-106) ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ। ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
ਅਸਤਸਨਾ 33:27
ਸਦੀਵ ਪਰਮੇਸ਼ੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’