Cross Reference
ਜ਼ਬੂਰ 86:15
ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
ਨਾ ਹੋਮ 1:3
ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
ਯਵਾਐਲ 2:13
ਆਪਣੇ ਵਸਤਰਾਂ ਦੀ ਬਜਾਇ ਆਪਣੇ ਦਿਲਾਂ ਨੂੰ ਪਾੜੋ।” ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ’ਚ ਨਹੀਂ ਆਉਂਦਾ। ਉਹ ਪਿਆਰ ਨਾਲ ਭਰਪੂਰ ਹੈ ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ।
ਜ਼ਬੂਰ 145:8
ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
ਨਹਮਿਆਹ 9:17
ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ। ਉਹ ਜ਼ਿੱਦੀ ਬਣ ਗਏ ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ। “ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ, ਜੋ ਮਿਹਰਬਾਨ ਅਤੇ ਦਯਾਲੂ ਹੈ, ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ, ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ।
ਖ਼ਰੋਜ 34:6
ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
ਯਾਕੂਬ 5:11
ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਅਯੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪਰਮੇਸ਼ੁਰ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਯਾ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
ਯਵਨਾਹ 4:2
ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ।
ਜ਼ਬੂਰ 86:5
ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।
ਗਿਣਤੀ 14:18
ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!’
ਅਫ਼ਸੀਆਂ 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
ਯਰਮਿਆਹ 32:18
ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ।
ਯਸਈਆਹ 55:7
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
ਜ਼ਬੂਰ 130:7
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
ਰੋਮੀਆਂ 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
ਅਸਤਸਨਾ 5:10
ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਆਦੇਸ਼ਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਲਈ ਹਜ਼ਾਰਾਂ ਪੀੜੀਆਂ ਤੀਕ ਮਿਹਰਬਾਨ ਹੋਵਾਂਗਾ।