ਜ਼ਬੂਰ 104:13
ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ। ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।
He watereth | מַשְׁקֶ֣ה | mašqe | mahsh-KEH |
the hills | הָ֭רִים | hārîm | HA-reem |
from his chambers: | מֵעֲלִיּוֹתָ֑יו | mēʿăliyyôtāyw | may-uh-lee-yoh-TAV |
earth the | מִפְּרִ֥י | mippĕrî | mee-peh-REE |
is satisfied | מַ֝עֲשֶׂ֗יךָ | maʿăśêkā | MA-uh-SAY-ha |
with the fruit | תִּשְׂבַּ֥ע | tiśbaʿ | tees-BA |
of thy works. | הָאָֽרֶץ׃ | hāʾāreṣ | ha-AH-rets |
Cross Reference
ਯਰਮਿਆਹ 10:13
ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।
ਜ਼ਬੂਰ 147:8
ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ। ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ। ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
ਯਰਮਿਆਹ 14:22
ਵਿਦੇਸ਼ੀ ਬੁੱਤਾਂ ਕੋਲ ਵਰੱਖਾ ਲਿਆਉਣ ਦੀ ਸ਼ਕਤੀ ਨਹੀਂ। ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ। ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ। ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।”
ਅਸਤਸਨਾ 11:11
ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸ ਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ।
ਰਸੂਲਾਂ ਦੇ ਕਰਤੱਬ 14:17
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
ਮੱਤੀ 5:45
ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
ਆਮੋਸ 9:6
ਯਹੋਵਾਹ ਜੋ ਅਕਾਸ ਵਿੱਚ ਆਪਣੇ ਘਰ ਉਸਾਰਦਾ ਹੈ, ਉਹ ਧਰਤੀ ਉੱਪਰ ਆਪਣਾ ਤਹਿਖਾਨਾ ਸਥਾਪਿਤ ਕਰਦਾ ਹੈ, ਉਹ ਸਾਗਰਾਂ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਧਰਤੀ ਤੇ ਉਨ੍ਹਾਂ ਨੂੰ ਮੀਂਹ ਦੇ ਰੂਪ ’ਚ ਵਰ੍ਹਾਉਂਦਾ ਹੈਂ, ਯਾਹਵੇਹ ਉਸਦਾ ਨਾਉਂ ਹੈ।
ਜ਼ਬੂਰ 104:3
ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।
ਜ਼ਬੂਰ 65:9
ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
ਅੱਯੂਬ 38:37
ਕੌਣ ਇੰਨਾ ਸਿਆਣਾ ਹੈ ਕਿ ਬੱਦਲਾਂ ਨੂੰ ਗਿਣ ਸੱਕੇ ਤੇ ਬੱਦਲਾਂ ਨੂੰ ਆਪਣਾ ਮੀਂਹ ਵਰ੍ਹਾਉਣ ਲਈ ਉਲਟਾ ਸੱਕੇ?
ਅੱਯੂਬ 38:25
ਭਾਰੀ ਬਰੱਖਾ ਲਈ ਅਕਾਸ਼ ਵਿੱਚ ਖਾਈਆਂ ਕਿਸਨੇ ਖੋਦੀਆਂ ਨੇ? ਕਿਸ ਨੇ ਤੂਫ਼ਾਨ ਲਈ ਰਸਤਾ ਬਣਾਇਆ ਹੈ।