ਜ਼ਬੂਰ 105:45
ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ? ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ। ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ। ਯਹੋਵਾਹ ਦੀ ਉਸਤਿਤ ਕਰੋ!
That | בַּעֲב֤וּר׀ | baʿăbûr | ba-uh-VOOR |
they might observe | יִשְׁמְר֣וּ | yišmĕrû | yeesh-meh-ROO |
his statutes, | חֻ֭קָּיו | ḥuqqāyw | HOO-kav |
keep and | וְתוֹרֹתָ֥יו | wĕtôrōtāyw | veh-toh-roh-TAV |
his laws. | יִנְצֹ֗רוּ | yinṣōrû | yeen-TSOH-roo |
Praise | הַֽלְלוּ | hallû | HAHL-loo |
ye the Lord. | יָֽהּ׃ | yāh | ya |
Cross Reference
ਅਸਤਸਨਾ 4:40
ਅਤੇ ਤੁਹਾਨੂੰ ਉਸ ਦੇ ਕਾਨੂੰਨਾ ਅਤੇ ਹੁਕਮਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਫ਼ੇਰ ਤੁਹਾਡਾ ਹਰ ਤਰ੍ਹਾਂ ਨਾਲ ਭਲਾ ਹੋਵੇਗਾ ਅਤੇ ਤੁਹਾਡੇ ਬੱਚੇ ਤੁਹਾਡੇ ਮਗਰੋਂ ਜਿਉਂਦੇ ਰਹਿਣਗੇ। ਅਤੇ ਤੁਸੀਂ ਵੀ ਉਸ ਧਰਤੀ ਉੱਤੇ ਲੰਮੇ ਸਮੇਂ ਤੱਕ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ-ਇਹ ਹਮੇਸ਼ਾ ਤੁਹਾਡੀ ਹੀ ਰਹੇਗੀ!”
ਪਰਕਾਸ਼ ਦੀ ਪੋਥੀ 19:3
ਸਵਰਗ ਵਿੱਚਲੇ ਲੋਕਾਂ ਨੇ ਆਖਿਆ: “ਹਲਲੂਯਾਹ! ਉਹ ਸੜ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉੱਠੇਗ਼ਾ।”
ਤੀਤੁਸ 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
ਅਫ਼ਸੀਆਂ 2:8
ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।
ਹਿਜ਼ ਕੀ ਐਲ 36:24
ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ।
ਜ਼ਬੂਰ 150:1
ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।
ਜ਼ਬੂਰ 106:1
ਯਹੋਵਾਹ ਦੀ ਉਸਤਤਿ ਕਰੋ ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ। ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।
ਅਸਤਸਨਾ 6:21
ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ।
ਅਸਤਸਨਾ 5:33
ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।
ਅਸਤਸਨਾ 4:1
ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ।