Cross Reference
੨ ਕੁਰਿੰਥੀਆਂ 4:13
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।
ਅਮਸਾਲ 21:28
ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ। ਜਿਹੜਾ ਵੀ ਉਸ ਝੂਠ ਨੂੰ ਧਿਆਨ ਨਾਲ ਸੁਣਦਾ ਹੈ ਉਹ ਵੀ ਉਸ ਦੇ ਨਾਲ ਹੀ ਤਬਾਹ ਹੋ ਜਾਵੇਗਾ।
ਗਿਣਤੀ 14:6
ਯਹੋਸ਼ੁਆ ਅਤੇ ਕਾਲੇਬ ਨੇ ਆਪਣੇ ਕੱਪੜੇ ਪਾੜ ਲਈ। (ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਆਦਮੀਆਂ ਵਿੱਚੋਂ ਦੋ ਅਜਿਹੇ ਸਨ ਜਿਨ੍ਹਾਂ ਨੇ ਉਸ ਧਰਤੀ ਦੀ ਖੋਜ-ਪੜਤਾਲ ਕੀਤੀ ਸੀ।)
ਇਬਰਾਨੀਆਂ 11:1
ਨਿਹਚਾ ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹੜੀਆਂ ਅਸੀਂ ਨਹੀਂ ਵੇਖ ਸੱਕਦੇ ਕਿ ਉਹ ਸੱਚ ਹਨ।
੨ ਪਤਰਸ 1:16
ਅਸੀਂ ਮਸੀਹ ਦੀ ਮਹਿਮਾ ਦੇਖੀ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।
੨ ਪਤਰਸ 1:21
ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।