Cross Reference
ਜ਼ਬੂਰ 84:10
ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।
ਯਸਈਆਹ 58:13
ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ।
ਜ਼ਿਕਰ ਯਾਹ 3:9
ਵੇਖ, ਮੈਂ ਯਹੋਸ਼ੁਆ ਅੱਗੇ ਇੱਕ ਖਾਸ ਪੱਥਰ ਰੱਖਿਆ ਹੈ। ਉਸ ਪੱਥਰ ਦੇ ਸੱਤ ਪਾਸੇ ਹਨ ਤੇ ਮੈਂ ਉਸ ਪੱਥਰ ਉੱਪਰ ਖਾਸ ਸੰਦੇਸ਼ ਉਕਰਾਂਗਾ ਜੋ ਇਹ ਦਰਸਾਵੇਗਾ ਕਿ ਮੈਂ ਇੱਕ ਹੀ ਦਿਨ ਵਿੱਚ ਮੈਂ ਇਸ ਧਰਤੀ ਤੋਂ ਦੋਸ਼ ਹਟਾ ਦੇਵਾਂਗਾ।”
ਨਹਮਿਆਹ 8:10
ਨਹਮਯਾਹ ਨੇ ਆਖਿਆ, “ਜਾਓ ਅਤੇ ਜਾਕੇ ਵੱਧੀਆ ਭੋਜਨ ਖਾਓ ਅਤੇ ਮਿੱਠੀ ਮੈਅ ਪੀਓ। ਅਤੇ ਇਸ ਵਿੱਚੋਂ ਕੁਝ ਭੋਜਨ ਉਨ੍ਹਾਂ ਨੂੰ ਦਿਓ ਜਿਨ੍ਹਾਂ ਨੇ ਖਾਣ ਲਈ ਕੁਝ ਵੀ ਤਿਆਰ ਨਹੀਂ ਕੀਤਾ। ਅੱਜ ਦਾ ਦਿਨ ਸਾਡੇ ਯਹੋਵਾਹ ਦਾ ਖਾਸ ਦਿਨ ਹੈ। ਇਸ ਲਈ ਉਦਾਸ ਨਾ ਹੋਵੋ ਕਿਉਂ ਕਿ ਯਹੋਵਾਹ ਦੀ ਖੁਸ਼ੀ ਤੁਹਾਡੀ ਤਾਕਤ ਹੋਵੇਗੀ।”
੧ ਸਲਾਤੀਨ 8:66
ਅਗਲੇ ਦਿਨ ਸੁਲੇਮਾਨ ਨੇ ਸਭ ਨੂੰ ਘਰੀਂ ਪਰਤਨ ਲਈ ਆਖਿਆ ਤਾਂ ਸਾਰੇ ਲੋਕਾਂ ਨੇ ਪਾਤਸ਼ਾਹ ਦਾ ਧੰਨਵਾਦ ਕੀਤਾ ਅਤੇ ਅਲਵਿਦਾ ਆਖਕੇ ਆਪਣੇ ਘਰਾਂ ਨੂੰ ਪਰਤ ਗਏ। ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਾਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾ ਨਾਲ ਚੱਲੇ ਗਏ।
ਮੱਤੀ 28:1
ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
ਯੂਹੰਨਾ 20:19
ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
ਰਸੂਲਾਂ ਦੇ ਕਰਤੱਬ 20:7
ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
੨ ਤਵਾਰੀਖ਼ 20:26
ਚੌਥੇ ਦਿਨ ਬਰਾਕਾਹ ਦੀ ਵਾਦੀ ਵਿੱਚ ਉਹ ਇਕੱਠੇ ਹੋਏ ਅਤੇ ਉਸ ਥਾਵੇਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਕੀਤੀ। ਇਸੇ ਲਈ ਅੱਜ ਵੀ ਲੋਕ ਉਸ ਥਾਂ ਨੂੰ “ਬਰਾਕਾਹ ਦੀ ਵਾਦੀ” ਆਖਦੇ ਹਨ।
ਪਰਕਾਸ਼ ਦੀ ਪੋਥੀ 1:10
ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।