ਜ਼ਬੂਰ 119:156
ਹੇ ਯਹੋਵਾਹ, ਤੁਸੀਂ ਬਹੁਤ ਦਯਾਵਾਨ ਹੋ। ਤੁਹਾਡਾ ਫ਼ੈਸਲਾ ਹੋਵੇ ਕਿ ਮੈਂ ਜਿਉਵਾਂ।
Great | רַחֲמֶ֖יךָ | raḥămêkā | ra-huh-MAY-ha |
are thy tender mercies, | רַבִּ֥ים׀ | rabbîm | ra-BEEM |
Lord: O | יְהוָ֑ה | yĕhwâ | yeh-VA |
quicken | כְּֽמִשְׁפָּטֶ֥יךָ | kĕmišpāṭêkā | keh-meesh-pa-TAY-ha |
me according to thy judgments. | חַיֵּֽנִי׃ | ḥayyēnî | ha-YAY-nee |
Cross Reference
੨ ਸਮੋਈਲ 24:14
ਦਾਊਦ ਨੇ ਗਾਦ ਨੂੰ ਕਿਹਾ, “ਮੈਂ ਸੱਚਮੁੱਚ ਵੱਡੀ ਮੁਸੀਬਤ ਵਿੱਚ ਫ਼ਸਿਆ ਹੋਇਆ ਹਾਂ ਪਰ ਯਹੋਵਾਹ ਬੜਾ ਦਿਆਲੂ ਹੈ। ਇਸ ਲਈ ਯਹੋਵਾਹ ਨੂੰ ਹੀ ਮੈਨੂੰ ਦੰਡ ਦੇਣ ਦੇ ਇਹ ਨਾ ਹੋਵੇ ਕਿ ਮੈਨੂੰ ਲੋਕਾਂ ਵੱਲੋਂ ਦੰਡਿਤ ਹੋਣਾ ਪਵੇ ਸੋ ਚੰਗਾ ਹੈ ਕਿ ਇਸ ਕੋਲੋਂ ਮੈਂ ਯਹੋਵਾਹ ਦੇ ਹੱਥੋਂ ਹੀ ਦੰਡਿਤ ਹੋਵਾਂ।”
੧ ਤਵਾਰੀਖ਼ 21:13
ਦਾਊਦ ਨੇ ਗਾਦ ਨੂੰ ਕਿਹਾ, “ਮੈਂ ਤਾਂ ਵੱਡੀ ਦੁਵਿਧਾ ਵਿੱਚ ਫ਼ਸ ਗਿਆ ਹਾਂ। ਮੈਂ ਆਪਣੀ ਸਜ਼ਾ ਲਈ ਕਿਸੇ ਮਨੁੱਖ ਦੇ ਹੱਥ ਵਿੱਚ ਨਹੀਂ ਪੈਣਾ ਚਾਹੁੰਦਾ। ਯਹੋਵਾਹ ਬੜਾ ਦਯਾਵਾਨ ਹੈ, ਇਸ ਲਈ ਮੈਂ ਯਹੋਵਾਹ ਦੇ ਉੱਪਰ ਹੀ ਛੱਡਦਾ ਹਾਂ ਉਹ ਜਿਵੇਂ ਚਾਹੇ ਮੈਨੂੰ ਦੰਡ ਦੇਵੇ।”
ਜ਼ਬੂਰ 51:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।
ਜ਼ਬੂਰ 86:5
ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।
ਜ਼ਬੂਰ 86:13
ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।
ਜ਼ਬੂਰ 86:15
ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
ਯਸਈਆਹ 55:7
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
ਯਸਈਆਹ 63:7
ਯਹੋਵਾਹ ਆਪਣੇ ਲੋਕਾਂ ਉੱਤੇ ਮਿਹਰਬਾਨ ਰਿਹਾ ਹੈ ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।