Cross Reference
ਜ਼ਬੂਰ 129:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ। ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।
ਰੋਮੀਆਂ 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
ਜ਼ਬੂਰ 120:1
ਮੰਦਰ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸ ਨੇ ਮੈਨੂੰ ਬਚਾਇਆ!
ਜ਼ਬੂਰ 54:4
ਦੇਖੋ, ਮੇਰਾ ਪਰਮੇਸ਼ੁਰ ਮੇਰੀ ਸਹਾਇਤਾ ਕਰੇਗਾ। ਮੇਰਾ ਮਾਲਕ ਮੈਨੂੰ ਸਹਾਰਾ ਦੇਣ ਵਾਲਿਆਂ ਵਿੱਚੋਂ ਇੱਕ ਹੈ।
ਜ਼ਬੂਰ 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
ਜ਼ਬੂਰ 56:9
ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।
ਜ਼ਬੂਰ 94:17
ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ, ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ।
ਜ਼ਬੂਰ 118:6
ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸੱਕਦੇ।
ਜ਼ਬੂਰ 121:1
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
ਇਬਰਾਨੀਆਂ 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”
ਯਸਈਆਹ 8:9
ਤੁਸੀਂ ਸਾਰੀਆਂ ਕੌਮਾਂ ਦੇ ਲੋਕੋ, ਜੰਗ ਲਈ ਤਿਆਰ ਹੋ ਜਾਵੋ! ਤੁਸੀਂ ਹਾਰ ਜਾਵੋਂਗੇ। ਦੂਰ ਦੁਰਾਡੇ ਦੇ ਦੇਸੋ, ਤੁਸੀਂ ਸਾਰੇ ਸੁਣੋ! ਜੰਗ ਲਈ ਤਿਆਰੀ ਕਰੋ! ਤੁਸੀਂ ਹਾਰ ਜਾਵੋਗੇ!
ਜ਼ਬੂਰ 134:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।
ਜ਼ਬੂਰ 133:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।
ਜ਼ਬੂਰ 132:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਯਾਦ ਕਰੋ ਕਿ ਦਾਊਦ ਨੇ ਕਿਵੇਂ ਦੁੱਖ ਭੋਗਿਆ ਸੀ।
ਜ਼ਬੂਰ 46:7
ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।
ਜ਼ਬੂਰ 46:11
ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
ਜ਼ਬੂਰ 122:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
ਜ਼ਬੂਰ 123:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
ਜ਼ਬੂਰ 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
ਜ਼ਬੂਰ 126:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।
ਜ਼ਬੂਰ 127:1
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
ਜ਼ਬੂਰ 128:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
ਜ਼ਬੂਰ 130:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
ਜ਼ਬੂਰ 131:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
ਖ਼ਰੋਜ 15:1
ਮੂਸਾ ਦਾ ਗੀਤ ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ: ਮੈਂ ਯਹੋਵਾਹ ਵਾਸਤੇ ਗਾਵਾਂਗਾ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।